Join WhatsApp

Join Now

Rain Alert: ਪੰਜਾਬ ਦੇ 16 ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ; ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਅਲਰਟ ਜਾਰੀ

On: July 14, 2026 9:29 AM

 

Rain Alert: ਪੰਜਾਬ ਦੇ 16 ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ; ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਅਲਰਟ ਜਾਰੀ

ਚੰਡੀਗੜ੍ਹ, 14 ਜੁਲਾਈ 2026- ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਕੁਝ ਮੱਠੀ ਪੈ ਗਈ ਹੈ। ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਅੱਜ ਲਈ ਕੋਈ ਖ਼ਾਸ ਭਾਰੀ ਮੀਂਹ ਦਾ ਅਲਰਟ (Yellow/Orange Alert) ਤਾਂ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸੂਬੇ ਦੇ ਅਸਮਾਨ ਵਿੱਚ ਬੱਦਲਵਾਈ ਲਗਾਤਾਰ ਬਣੀ ਰਹੇਗੀ।

ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਤਕਰੀਬਨ 16 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ, ਜਿਸ ਦੇ ਨਾਲ ਹੀ ਹੁੰਮਸ ਅਤੇ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਬੱਦਲਵਾਈ ਰਹਿਣ ਦੇ ਨਾਲ-ਨਾਲ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਇੱਥੇ ਮੀਂਹ ਦੇ ਨਾਲ ਤੇਜ਼ ਹਨੇਰੀ ਚੱਲਣ ਦੀ ਚੇਤਾਵਨੀ ਵੀ ਦਿੱਤੀ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਹੋ ਸਕਦੀ ਹੈ ਬਾਰਿਸ਼

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਸਾਰੇ ਖੇਤਰਾਂ ਵਿੱਚ ਹਲਕੀ ਬੂੰਦਾਬਾਂਦੀ ਹੋਣ ਦੇ ਆਸਾਰ ਬਣੇ ਹੋਏ ਹਨ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ (ਸੋਮਵਾਰ) ਵੀ ਚੰਡੀਗੜ੍ਹ, ਮੋਹਾਲੀ ਅਤੇ ਜਲੰਧਰ ਸਮੇਤ ਕਈ ਹਿੱਸਿਆਂ ਵਿੱਚ ਮੀਂਹ ਪਿਆ ਸੀ।

ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਬੱਦਲਵਾਈ ਰਹਿਣ ਦੇ ਨਾਲ-ਨਾਲ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਇੱਥੇ ਮੀਂਹ ਦੇ ਨਾਲ ਤੇਜ਼ ਹਨੇਰੀ ਚੱਲਣ ਦੀ ਚੇਤਾਵਨੀ ਵੀ ਦਿੱਤੀ ਹੈ। ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਚੰਡੀਗੜ੍ਹ ਨਿਗਮ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਵੱਡੇ ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ/ਤਾਰਾਂ ਤੋਂ ਦੂਰ ਰਹਿਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।

ਸੋਮਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦਾ ਵਾਧਾ ਦੇਖਣ ਨੂੰ ਮਿਲਿਆ, ਜਿਸ ਕਾਰਨ ਪਾਰਾ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਬੀਤੇ ਦਿਨ ਪੰਜਾਬ ਭਰ ਵਿੱਚੋਂ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿੱਥੇ ਲੋਕਾਂ ਨੂੰ ਤਿੱਖੀ ਗਰਮੀ ਦਾ ਸਾਹਮਣਾ ਕਰਨਾ ਪਿਆ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment