Join WhatsApp

Join Now

Rain Alert: ਪੰਜਾਬ ਦੇ 6 ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਚੇਤਾਵਨੀ; ਮੌਸਮ ਵਿਭਾਗ ਵੱਲੋਂ ਅਲਰਟ!

On: ਅਗਸਤ 27, 2026 7:56 ਪੂਃ ਦੁਃ

 

 

Rain Alert: ਪੰਜਾਬ ਦੇ 6 ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਚੇਤਾਵਨੀ; ਮੌਸਮ ਵਿਭਾਗ ਵੱਲੋਂ ਅਲਰਟ!

ਚੰਡੀਗੜ੍ਹ, 27 ਅਗਸਤ 2026:

ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਮੀਂਹ ਪੈ ਸਕਦਾ ਹੈ।

ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਸ਼ਹਿਰ ਵਿੱਚ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਕਾਰਨ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਮੌਸਮ ਵਿੱਚ ਅਚਾਨਕ ਤਬਦੀਲੀ ਲਈ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਕੇਂਦਰ ਅਨੁਸਾਰ, ਅੱਜ ਚੰਡੀਗੜ੍ਹ ਮੋਹਾਲੀ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਾਣਕਾਰੀ ਦੇ ਮੁਤਾਬਿਕ ਚੰਡੀਗੜ੍ਹ ਵਿੱਚ ਪਿਛਲੇ ਦਿਨੀ ਹੋਈ ਬਾਰਿਸ਼ ਦੇ ਕਾਰਨ ਕਾਫੀ ਜਨਜੀਵਨ ਪ੍ਰਭਾਵਿਤ ਹੋਇਆ ਸੀ। ਚੰਡੀਗੜ੍ਹ ਟਰਾਈਸਿਟੀ ਦੇ ਵਿੱਚ ਮੋਹਾਲੀ ਚੰਡੀਗੜ੍ਹ ਅਤੇ ਪੰਚਕੂਲਾ ਆਉਂਦੇ ਹਨ ਜਿੱਥੇ ਰੋਜਾਨਾ ਹੀ ਕਿਤੇ ਨਾ ਕਿਤੇ ਬਾਰਿਸ਼ ਹੁੰਦੀ ਰਹਿੰਦੀ ਹੈ।

ਮੋਹਾਲੀ ਦੇ ਕੁਝ ਹਿੱਸਿਆਂ ਵਿੱਚ ਕੱਲ੍ਹ ਬਾਰਿਸ਼ ਹੋਈ ਜਦੋਂ ਕਿ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਵੀ ਬਾਰਿਸ਼ ਹੋਣ ਦੀਆਂ ਖਬਰਾਂ ਪ੍ਰਾਪਤ ਹੋ ਰਹੀਆਂ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਂਦੇ ਦਿਨਾਂ ਦੇ ਵਿੱਚ ਚੰਡੀਗੜ੍ਹ ਮੋਹਾਲੀ ਦਾ ਮੌਸਮ ਹੋਰ ਬਦਲ ਸਕਦਾ ਹੈ ਅਤੇ ਇੱਥੋਂ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ, ਕਿਉਂਕਿ ਅਗਲੇ ਦਿਨਾਂ ਦੇ ਵਿੱਚ ਬਾਰਿਸ਼ ਹੋਰ ਹੋਣ ਦੀ ਸੰਭਾਵਨਾ ਹੈ।

ਜਦੋਂਕਿ ਪੰਜਾਬ ਦੇ ਮਾਲਵੇ ਦੀ ਗੱਲ ਕਰੀਏ ਤਾਂ ਮਾਲਵੇ ਦੇ ਬਹੁਤ ਗਿਣਤੀ ਹਿੱਸਿਆਂ ਦੇ ਵਿੱਚ ਇਸ ਵਾਰ ਮੀਹ ਘੱਟ ਪਿਆ ਹੈ, ਜਿਸਦੇ ਕਾਰਨ ਕਿਸਾਨਾਂ ਨੂੰ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਬਾਰਿਸ਼ ਘੱਟ ਪੈਣ ਦੇ ਕਾਰਨ ਉਹਨਾਂ ਦੀਆਂ ਫਸਲਾਂ ‘ਤੇ ਪ੍ਰਭਾਵ ਪੈ ਸਕਦਾ ਹੈ। ਜਦੋਂ ਕਿ ਮਾਲਵੇ ਵਿੱਚ ਮੌਸਮ ਵਿਭਾਗ ਦੀ ਭਵਿੱਖਬਾਣੀ ਲਗਾਤਾਰ ਗਲਤ ਸਾਬਤ ਹੋ ਰਹੀ ਹੈ। ਜਿਹੜੀ ਜਗ੍ਹਾ ਤੇ ਬਾਰਿਸ਼ ਪੈਣੀ ਹੁੰਦੀ ਹੈ, ਉਸ ਬਾਰੇ ਅਲਰਟ ਹੀ ਜਾਰੀ ਨਹੀਂ ਹੁੰਦਾ, ਜਿਸ ਦੇ ਕਾਰਨ ਕਿਸਾਨ ਚਿੰਤਤ ਹਨ ਕਿ ਉਹਨਾਂ ਨੂੰ ਸਮਝ ਨਹੀਂ ਆਉਂਦੀ ਕਿ ਕਿਹੜੇ ਵੇਲੇ ਬਾਰਿਸ਼ ਪੈ ਜਾਣੀ ਹੈ, ਨਾ ਹੀ ਉਹਨਾਂ ਨੂੰ ਇਸ ਬਾਰੇ ਪੂਰੀ ਠੋਸ ਜਾਣਕਾਰੀ ਪੁੱਜਦੀ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment