Rain Forecast: ਪੰਜਾਬ ‘ਚ ਅੱਜ ਭਾਰੀ ਮੀਂਹ ਦੇ ਨਾਲ ਗੜ੍ਹੇਮਾਰੀ ਦੀ ਚੇਤਾਵਨੀ; ਪੜ੍ਹੋ ਮੌਸਮ ਵਿਭਾਗ ਦਾ ਅਲਰਟ

On: ਮਈ 28, 2026 8:19 ਪੂਃ ਦੁਃ

 

Rain Forecast: ਪੰਜਾਬ ‘ਚ ਅੱਜ ਭਾਰੀ ਮੀਂਹ ਦੇ ਨਾਲ ਗੜ੍ਹੇਮਾਰੀ ਦੀ ਚੇਤਾਵਨੀ; ਪੜ੍ਹੋ ਮੌਸਮ ਵਿਭਾਗ ਦਾ ਅਲਰਟ

ਪੰਜਾਬ ‘ਚ ਮੌਸਮ ਦਾ ਮਿਜ਼ਾਜ ਵਿਗੜਿਆ: ਅੱਜ ਹਨੇਰੀ-ਤੂਫ਼ਾਨ ਅਤੇ ਗੜ੍ਹੇਮਾਰੀ ਦਾ ‘ਆਰੇਂਜ ਅਲਰਟ’, ਕਈ ਜ਼ਿਲ੍ਹਿਆਂ ‘ਚ ‘ਲੂ’ ਦੇ ਨਾਲ ਮੀਂਹ ਦੀ ਭਵਿੱਖਬਾਣੀ

ਮਾਲਵਾ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ‘ਲੂ’ (Heatwave) ਦਾ ਯੈਲੋ ਅਲਰਟ

ਫ਼ਰੀਦਕੋਟ 46.1 ਡਿਗਰੀ ਸੈਲਸੀਅਸ ਨਾਲ ਰਿਹਾ ਸਭ ਤੋਂ ਗਰਮ; ਕਈ ਇਲਾਕਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਉਮੀਦ

ਚੰਡੀਗੜ੍ਹ, 28 ਮਈ 2026-

Rain Forecast: ਪੰਜਾਬ ਭਰ ਵਿੱਚ ਭਿਆਨਕ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ ਵੱਲੋਂ ਅੱਜ ਸੂਬੇ ਵਿੱਚ ਹਨੇਰੀ-ਤੂਫ਼ਾਨ, ਗੜ੍ਹੇਮਾਰੀ ਅਤੇ ਤੇਜ਼ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿੱਚ ਆ ਰਹੀ ਇਸ ਅਚਨਚੇਤ ਤਬਦੀਲੀ ਕਾਰਨ ਕਈ ਥਾਵਾਂ ‘ਤੇ ਆਰੇਂਜ (Orange Alert) ਅਤੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ (Yellow Alert) ਜਾਰੀ ਕਰਕੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ ਗੜ੍ਹੇਮਾਰੀ ਦੇ ਨਾਲ-ਨਾਲ ਭਿਆਨਕ ਹਨੇਰੀ ਚੱਲਣ ਦਾ ‘ਆਰੇਂਜ ਅਲਰਟ’ ਹੈ।

ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 60 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ, ਜੋ ਕਿ ਵੱਧ ਕੇ 90 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੀ ਪਹੁੰਚ ਸਕਦੀ ਹੈ।

ਇਸੇ ਤਰ੍ਹਾਂ ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਸੰਗਰੂਰ ਦੇ ਇਲਾਕਿਆਂ ਵਿੱਚ ਵੀ ਹਨੇਰੀ ਦੇ ਨਾਲ-ਨਾਲ ਬੱਦਲ ਗਰਜਣ ਅਤੇ ਬਿਜਲੀ ਚਮਕਣ ਦੀ ਚੇਤਾਵਨੀ ਦਿੱਤੀ ਗਈ ਹੈ।

ਪੱਛਮੀ ਪੰਜਾਬ ‘ਚ ‘ਲੂ’ ਅਤੇ ਤੇਜ਼ ਹਵਾਵਾਂ ਦਾ ‘ਯੈਲੋ ਅਲਰਟ’

ਦੂਜੇ ਪਾਸੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਤਪਦੀ ‘ਲੂ’ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਦੀ ਵੀ ਭਵਿੱਖਬਾਣੀ ਕੀਤੀ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਦੇ ਦੂਰ-ਦੁਰਾਡੇ ਖੇਤਰਾਂ ਵਿੱਚ ਵੀ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 1.4 ਡਿਗਰੀ ਸੈਲਸੀਅਸ ਦਾ ਹੋਰ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 4.1 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਲੰਘੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 46.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਸ਼ਹਿਰ/ਇਲਾਕਾਤਾਪਮਾਨ (ਡਿਗਰੀ ਸੈਲਸੀਅਸ ਵਿੱਚ)
ਪਟਿਆਲਾ44.8°C
ਬਠਿੰਡਾ44.4°C
ਅੰਮ੍ਰਿਤਸਰ44.1°C
ਲੁਧਿਆਣਾ / ਫਾਜ਼ਿਲਕਾ43.8°C
ਚੰਡੀਗੜ੍ਹ ਸਿਟੀ43.1°C
ਭਾਖੜਾ ਡੈਮ (ਰੂਪਨਗਰ)42.7°C
ਗੁਰਦਾਸਪੁਰ42.5°C
ਫਿਰੋਜ਼ਪੁਰ42.2°C
ਪਠਾਨਕੋਟ41.6°C
ਐਸ.ਬੀ.ਐਸ. ਨਗਰ (ਨਵਾਂਸ਼ਹਿਰ)41.5°C
ਮੁਹਾਲੀ / ਥੀਨ ਡੈਮ41.4°C
ਹੁਸ਼ਿਆਰਪੁਰ / ਰੋਪੜ41.3°C
ਸਾਲੇਰਨ (ਹੁਸ਼ਿਆਰਪੁਰ)40.9°C

 

 

Join WhatsApp

Join Now

Leave a Comment