ਚੰਡੀਗੜ੍ਹ :
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਅਦਾਲਤ ਦੇ ਵੱਲੋਂ ਦੋ ਕੇਸਾਂ ਦੇ ਵਿੱਚ ਜ਼ਮਾਨਤ ਦੇ ਦਿੱਤੀ ਗਈ। ਖ਼ਬਰਾਂ ਦੀ ਮੰਨੀਏ ਤਾਂ ਬਰਗਾੜੀ ਬੇਅਦਬੀ ਮਾਮਲੇ ‘ਚ ਰਾਮ ਰਹੀਮ ਨੂੰ ਰਾਹਤ ਮਿਲ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ 2015 ਦੇ ਬਰਗਾੜੀ ਬੇਅਦਬੀ ਮਾਮਲੇ ‘ਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਰਾਮ ਰਹੀਮ ਨੇ ਵਿਵਾਦਿਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲਿਆਂ ‘ਚ ਅਦਾਲਤ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਹੈ।