Punjab News: ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ ਉੱਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਤਰਕਸ਼ੀਲਾਂ ਨੇ ਕੀਤੀ ਸਖ਼ਤ ਨਿਖੇਧੀ

On: ਜੂਨ 7, 2026 10:31 ਪੂਃ ਦੁਃ

 

Punjab News: ਬਦਲਾਅ ਦੇ ਨਾਅਰੇ ਨਾਲ ਸੱਤਾ ਵਿੱਚ ਆਈ AAP ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਉੱਤੇ ਜ਼ਬਰ ਕਰ ਰਹੀ ਹੈ, ਜਿਸ ਨਾਲ ਅਰਾਜਕਤਾ ਦਾ ਮਾਹੌਲ ਪੈਦਾ ਹੋ ਰਿਹਾ ਹੈ- ਤਰਕਸ਼ੀਲ ਸੁਸਾਇਟੀ ਪੰਜਾਬ

ਜਸਵੀਰ ਸੋਨੀ, ਬੁਢਲਾਡਾ

Punjab News: ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਮਾਨਸਾ ਦੀ ਮੀਟਿੰਗ ਅੱਜ ਪੈਨਸ਼ਨਰ ਭਵਨ, ਮਾਨਸਾ ਵਿਖੇ ਹੋਈ, ਜਿਸ ਵਿੱਚ ਪੰਜਾਬ ਮੁਖੀ ਦੇਸ਼ ਦੇ ਅਹਿਮ ਸਮਾਜਿਕ ਤੇ ਰਾਜਨੀਤਿਕ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਸੁਸਾਇਟੀ ਦੇ ਕਾਰਜਾਂ ਦੀ ਸਮੀਖਿਆ ਕਰਨ ਉਪਰੰਤ ਅੰਧਵਿਸ਼ਵਾਸ ਰੋਕੂ ਕਾਨੂੰਨ ਬਣਾਉਣ ਸਬੰਧੀ ਪ੍ਰਸ਼ਾਸਨ ਨੂੰ ਮੰਗ-ਪੱਤਰ ਦੇਣ ਲਈ ਅਗਲੀ ਰੂਪਰੇਖਾ ਉਲੀਕੀ ਗਈ, ਜਿਸ ਨੂੰ ਆਉਣ ਵਾਲੇ ਦਿਨਾਂ ਵਿੱਚ ਅਮਲੀ ਜਾਮਾ ਪਹਿਨਾਇਆ ਜਾਵੇਗਾ।

ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਇਕਾਈ ਮੁਖੀ ਮਾਸਟਰ ਲੱਖਾ ਸਿੰਘ ਸਹਾਰਨਾ ਅਤੇ ਮੀਡੀਆ ਵਿਭਾਗ ਮੁਖੀ ਨਰਿੰਦਰ ਕੌਰ ਬੁਰਜ ਹਮੀਰਾ ਨੇ ਕਿਹਾ ਕਿ ਅਨੇਕਾਂ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਡੇਰਾ ਮੁਖੀ ਰਾਮ ਰਹੀਮ ਨੂੰ ਸਿਆਸੀ ਪ੍ਰਭਾਵ ਕਾਰਨ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ।

ਜਦਕਿ ਉਮਰ ਖਾਲਿਦ ਵਰਗੇ ਕਈ ਬੇਗੁਨਾਹ ਜਾਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਵਿਅਕਤੀਆਂ ਨੂੰ ਵੀ ਰਿਹਾਈ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਲੋਕਤੰਤਰੀ ਢਾਂਚੇ ਦੇ ਉਲਟ ਅਜਿਹੇ ਦੋਹਰੇ ਮਾਪਦੰਡ ਅਪਣਾਉਣਾ ਗਲਤ ਵਰਤਾਰਾ ਹੈ।

ਤਰਕਸ਼ੀਲ ਆਗੂ ਗੁਰਦੀਪ ਸਿੰਘ ਸਿੱਧੂ, ਕ੍ਰਿਸ਼ਨ ਮਾਨ ਬੀਬੜੀਆਂ, ਹਰਬੰਸ ਸਿੰਘ ਢਿੱਲੋਂ ਅਤੇ ਅਜੈਬ ਸਿੰਘ ਚੱਕ ਅਲੀਸ਼ੇਰ ਨੇ ਪਟਿਆਲਾ ਵਿਖੇ ਬੇਰੁਜ਼ਗਾਰ ਨੌਜਵਾਨਾਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ ਵਿੱਚ ਆਈ AAP ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਉੱਤੇ ਜ਼ਬਰ ਕਰ ਰਹੀ ਹੈ, ਜਿਸ ਨਾਲ ਅਰਾਜਕਤਾ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਰੁਝਾਨ ਪੰਜਾਬ ਦੇ ਹਿੱਤ ਵਿੱਚ ਨਹੀਂ ਹੈ।

ਸੁਸਾਇਟੀ ਦੇ ਆਗੂਆਂ ਨੇ ਪੈਟਰੋਲ, ਡੀਜ਼ਲ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ‘ਤੇ ਵੀ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਤੋਂ ਮਹਿੰਗਾਈ ‘ਤੇ ਨੱਥ ਪਾਉਣ ਦੀ ਮੰਗ ਕੀਤੀ। ਮੀਟਿੰਗ ਦੌਰਾਨ ਬਹੁਪੱਖੀ ਸ਼ਖ਼ਸੀਅਤ ਸਵਰਨ ਸਿੰਘ ਭੰਗੂ ਦੇ ਬੇਵਕਤ ਵਿਛੋੜੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ।

 

Join WhatsApp

Join Now

Leave a Comment