Recruitment Cancelled! ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਸਹਾਇਕ ਲਾਈਨਮੈਨਾਂ ਦੀ ਭਰਤੀ ਰੱਦ!

On: ਜੂਨ 16, 2026 7:29 ਬਾਃ ਦੁਃ

 

Recruitment Cancelled! ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਸਹਾਇਕ ਲਾਈਨਮੈਨਾਂ ਦੀ ਭਰਤੀ ਰੱਦ!

Recruitment Cancelled! 7 ਜੂਨ ਨੂੰ ਕੱਢੀਆਂ ਗਈਆਂ ਸਹਾਇਕ ਲਾਈਨਮੈਨ ਦੀਆਂ ਅਸਾਮੀਆਂ ਤਕਨੀਕੀ ਕਾਰਨਾਂ ਕਰਕੇ ਰੱਦ- ਲਗਾਤਾਰ ਦੂਜੀ ਵਾਰ ਭਰਤੀ ਪ੍ਰਕਿਰਿਆ ਰੱਦ ਹੋਣ ਨਾਲ ਉਮੀਦਵਾਰਾਂ ਨੂੰ ਵੱਡਾ ਝਟਕਾ

ਪਟਿਆਲਾ/ਚੰਡੀਗੜ੍ਹ, 16 ਜੂਨ 2026

Recruitment Cancelled! ਪੰਜਾਬ ਸਰਕਾਰ ਦੇ ਅਦਾਰੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਸਹਾਇਕ ਲਾਈਨਮੈਨ (ALM) ਦੀ ਭਰਤੀ ਪ੍ਰਕਿਰਿਆ ਰੱਦ ਕਰਨ ਦਾ ਮਾਮਲਾ ਗਰਮਾ ਗਿਆ ਹੈ। ਵਿਭਾਗ ਵੱਲੋਂ 7 ਜੂਨ ਨੂੰ ਜਾਰੀ ਕੀਤੀਆਂ ਗਈਆਂ ਅਸਾਮੀਆਂ ਨੂੰ ਤਕਨੀਕੀ ਕਾਰਨਾਂ ਦਾ ਹਵਾਲਾ ਦਿੰਦਿਆਂ ਰੱਦ ਕਰ ਦਿੱਤਾ ਗਿਆ ਹੈ।

ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਪਾਵਰਕੌਮ ਨੇ ਇਸ ਭਰਤੀ ਪ੍ਰਕਿਰਿਆ ਨੂੰ ਵਿਚਾਲੇ ਹੀ ਰੋਕ ਦਿੱਤਾ ਹੈ, ਜਿਸ ਕਾਰਨ ਨੌਕਰੀ ਦੀ ਉਡੀਕ ਕਰ ਰਹੇ ਹਜ਼ਾਰਾਂ ਨੌਜਵਾਨਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ।

ਟ੍ਰਿਬਿਊਨ ਨੇ ਸੂਤਰਾਂ ਦੇ ਹਵਾਲੇ ਨਾਲ ਰਿਪੋਰਟ ਕੀਤੀ ਹੈ ਕਿ, ਭਰਤੀ ਪ੍ਰਕਿਰਿਆ ਨੂੰ ਕਿਸੇ ਤਕਨੀਕੀ ਗਲਤੀ ਜਾਂ ਨਿਯਮਾਂ ਵਿੱਚ ਸੋਧ ਕਾਰਨ ਰੱਦ ਕੀਤਾ ਗਿਆ ਹੈ। ਹਾਲਾਂਕਿ, ਅਧਿਕਾਰਤ ਤੌਰ ‘ਤੇ ਵਿਭਾਗ ਵੱਲੋਂ ਜਲਦ ਹੀ ਨਵਾਂ ਇਸ਼ਤਿਹਾਰ ਜਾਰੀ ਕਰਨ ਦੇ ਸੰਕੇਤ ਦਿੱਤੇ ਗਏ ਹਨ। ਉੱਚ ਪੱਧਰੀ ਸੂਤਰਾਂ ਦਾ ਮੰਨਣਾ ਹੈ ਕਿ ਇੱਕ ਜਾਂ ਦੋ ਦਿਨਾਂ ਦੇ ਅੰਦਰ ਹੀ ਨਵੀਆਂ ਸ਼ਰਤਾਂ ਨਾਲ ਭਰਤੀ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਹੋ ਸਕਦਾ ਹੈ।

ਪਟਿਆਲਾ ਵਿੱਚ ਬੇਰੁਜ਼ਗਾਰ ਨੌਜਵਾਨਾਂ ਦਾ ਸੰਘਰਸ਼ ਜਾਰੀ

ਦੂਜੇ ਪਾਸੇ, ਬੇਰੁਜ਼ਗਾਰ ਵਰਕਰਜ਼ ਯੂਨੀਅਨ ਵੱਲੋਂ ਪਟਿਆਲਾ ਵਿਖੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਹੈ ਕਿ ਜਿਹੜੇ 2600 ਨੌਜਵਾਨਾਂ ਨੇ ਪਹਿਲਾਂ ਹੀ ਵਿਭਾਗ ਵਿੱਚ ਛੇ ਮਹੀਨਿਆਂ ਦੀ ਟ੍ਰੇਨਿੰਗ ਸਫਲਤਾਪੂਰਵਕ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਭਰਤੀ ਪ੍ਰਕਿਰਿਆ ਵਾਰ-ਵਾਰ ਰੱਦ ਕਰਕੇ ਸਰਕਾਰ ਅਤੇ ਵਿਭਾਗ ਬੇਰੁਜ਼ਗਾਰਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ।

ਭਰਤੀ ਪ੍ਰਕਿਰਿਆ ਮੁੜ ਰੱਦ ਹੋਣ ਕਾਰਨ ਉਮੀਦਵਾਰਾਂ ਵਿੱਚ ਸਰਕਾਰ ਪ੍ਰਤੀ ਰੋਸ ਹੋਰ ਵਧ ਗਿਆ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਨੌਕਰੀ ਦੀ ਉਡੀਕ ਵਿੱਚ ਬੈਠੇ ਉਮੀਦਵਾਰਾਂ ਲਈ ਇਹ ਮਾਨਸਿਕ ਪ੍ਰੇਸ਼ਾਨੀ ਵਾਲੀ ਗੱਲ ਹੈ। ਫਿਲਹਾਲ, ਬੇਰੁਜ਼ਗਾਰ ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਭਰਤੀ ਦਾ ਨਵਾਂ ਇਸ਼ਤਿਹਾਰ ਜਲਦੀ ਜਾਰੀ ਨਾ ਕੀਤਾ ਗਿਆ ਅਤੇ ਟ੍ਰੇਨਿੰਗ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਪੱਕਾ ਨਾ ਕੀਤਾ ਗਿਆ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

 

Join WhatsApp

Join Now

Leave a Comment