Join WhatsApp

Join Now

ਪੁਰਾਣੀ ਪੈਨਸ਼ਨ ਬਹਾਲੀ ਅਤੇ DA ਦਾ ਮਾਮਲਾ! ਪੰਜਾਬ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਸਪੀਕਰ ਸੰਧਵਾਂ ਦੀ ਰਿਹਾਇਸ਼ ਵੱਲ ਰੋਸ ਮਾਰਚ!

On: July 5, 2026 7:39 PM

 

ਪੁਰਾਣੀ ਪੈਨਸ਼ਨ ਬਹਾਲੀ ਅਤੇ DA ਦਾ ਮਾਮਲਾ! ਪੰਜਾਬ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਸਪੀਕਰ ਸੰਧਵਾਂ ਦੀ ਰਿਹਾਇਸ਼ ਵੱਲ ਰੋਸ ਮਾਰਚ!

ਫ਼ਰੀਦਕੋਟ, 5 ਜੁਲਾਈ 2026– ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਸੱਦੇ ‘ਤੇ ਫ਼ਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪਿੰਡ ਸੰਧਵਾਂ ਵਿਖੇ ਵਿਸ਼ਾਲ ਰੋਸ ਰੈਲੀ ਕਰਨ ਉਪਰੰਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਗਿਆ।’

ਸਪੀਕਰ ਦੀ ਗੈਰ-ਮੌਜੂਦਗੀ ਕਾਰਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਨਾਂ ਚਿਤਾਵਨੀ ਪੱਤਰ ਕੋਠੀ ਦੇ ਮੁੱਖ ਗੇਟ ‘ਤੇ ਚਿਪਕਾ ਕੇ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਖ਼ਿਲਾਫ਼ ਰੋਸ ਪ੍ਰਗਟਾਇਆ।

ਰੈਲੀ ਨੂੰ ਸੰਬੋਧਨ ਕਰਦਿਆਂ ਸਾਂਝਾ ਮੁਲਾਜ਼ਮ ਮੰਚ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ, ਜਤਿੰਦਰ ਕੁਮਾਰ, ਬਿਕਰਮਜੀਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਸੁੱਖੀ, ਬਲਕਾਰ ਸਿੰਘ ਸਹੋਤਾ, ਇੰਦਰਜੀਤ ਸਿੰਘ ਖੀਵਾ, ਕੁਲਵੰਤ ਸਿੰਘ ਚਾਨੀ, ਅਮਰਜੀਤ ਕੌਰ ਰਣ ਸਿੰਘ ਵਾਲਾ, ਗਗਨ ਪਾਹਵਾ ਅਤੇ ਹੋਰ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ਛੇ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪੈਨਸ਼ਨਰਾਂ ਲਈ 2.59 ਗੁਣਾਂਕ ਲਾਗੂ ਕਰਨ, ਕੱਚੇ ਅਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਆਸ਼ਾ, ਆਂਗਣਵਾੜੀ ਤੇ ਮਿਡ-ਡੇਅ ਮੀਲ ਵਰਕਰਾਂ ਨੂੰ ਸਰਕਾਰੀ ਮੁਲਾਜ਼ਮਾਂ ਦਾ ਦਰਜਾ ਦੇਣ ਸਮੇਤ ਹੋਰ ਮੰਗਾਂ ਅਜੇ ਵੀ ਲੰਬਿਤ ਹਨ।

ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਮਸਲਿਆਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ 11 ਜੁਲਾਈ ਨੂੰ ਫ਼ਰੀਦਕੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਰਿਹਾਇਸ਼ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਦਕਿ 17 ਜੁਲਾਈ ਨੂੰ ਸੈਕਟਰ-39, ਚੰਡੀਗੜ੍ਹ ਦੀ ਅਨਾਜ ਮੰਡੀ ਵਿਖੇ ਸੂਬਾ ਪੱਧਰੀ ਮਹਾਂ ਰੈਲੀ ਅਤੇ ਮੁਜ਼ਾਹਰਾ ਕਰਕੇ ਅਗਲੇ ਸੰਘਰਸ਼ੀ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ।

ਰੈਲੀ ਵਿੱਚ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦਾ ਬਿਨਾਂ ਦੇਰੀ ਨਿਪਟਾਰਾ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਨੂੰ ਸੂਬਾ ਪੱਧਰ ‘ਤੇ ਹੋਰ ਵਿਸ਼ਾਲ ਕੀਤਾ ਜਾਵੇਗਾ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment