ਜਸਵੀਰ ਸੋਨੀ, ਬੁਢਲਾਡਾ-
31 ਅਗਸਤ 2023 ਨੂੰ ਬਤੌਰ ਸੀਨੀਅਰ ਸਹਾਇਕ ਸੇਵਾ ਮੁਕਤ ਹੋਏ ਸ. ਸੁਖਦਰਸ਼ਨ ਸਿੰਘ ਹੁਰਾਂ ਨੂੰ ਅੱਜ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਨੌਕਰੀ ਦੌਰਾਨ ਚੰਗੀਆਂ ਸੇਵਾਵਾਂ ਦੇਣ ਬਦਲੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ- Retirement: ਬੇਦਾਗ਼ ਸੇਵਾ ਮੁਕਤ ਹੋਏ ਸ. ਸੁਖਦਰਸ਼ਨ ਸਿੰਘ ਕੁਲਾਣਾ ਸੀਨੀਅਰ ਸਹਾਇਕ
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਸੁਖਦਰਸ਼ਨ ਸਿੰਘ ਹੁਰਾਂ ਨੇ ਕਿਹਾ ਕਿ, ਮੈਂ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਦਾ ਧੰਨਵਾਦ ਕਰਦਾ ਹਾਂ ਅਤੇ ਆਪਣੀ ਅੱਗੇ ਤੋਂ ਸੰਸਥਾ ਦੇ ਨਾਲ ਮਿਲ ਜੁਲ ਕੇ ਸਮਾਜ ਸੇਵਾ ਦੇ ਕੰਮ ਕਰਦਾ ਰਹਾਂਗਾ।
ਦੱਸ ਦਈਏ ਕਿ, ਸੁਖਦਰਸ਼ਨ ਸਿੰਘ ਹੁਰਾਂ ਦੇ ਸਮੂਹ ਪਰਿਵਾਰ ਨੂੰ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵੱਲੋਂ ਵੀ ਸਨਮਾਨਿਤ ਕੀਤਾ ਗਿਆ।