Join WhatsApp

Join Now

ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸਖ਼ਤ ਨਿਖੇਧੀ

On: ਜੁਲਾਈ 22, 2026 12:50 ਬਾਃ ਦੁਃ

 

ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸਖ਼ਤ ਨਿਖੇਧੀ

ਚੰਡੀਗੜ੍ਹ, 22 ਜੁਲਾਈ 2026- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇਸ਼ ਬਚਾਓ ਮੋਰਚੇ ਨਾਲ ਜੁੜੇ ਹੋਏ ਕਿਸਾਨਾਂ ਅਤੇ ਕਿਸਾਨ ਆਗੂਆਂ ਨੂੰ ਦਿੱਲੀ ਦੇ ਕਿਸਾਨ ਘਾਟ ਜਾਣ ਤੋਂ ਰੋਕਣ ਅਤੇ ਰਸਤੇ ਵਿੱਚ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਮੁਕਤ ਵਪਾਰ ਸਮਝੌਤੇ (Free Trade Agreement) ਦੇ ਵਿਰੋਧ ਵਿੱਚ ਸ਼ਾਂਤਮਈ ਢੰਗ ਨਾਲ ਆਪਣਾ ਲੋਕਤੰਤਰੀ ਹੱਕ ਵਰਤਦੇ ਹੋਏ ਦਿੱਲੀ ਜਾ ਰਹੇ ਸਨ। ਉਨ੍ਹਾਂ ਨੂੰ ਰਸਤੇ ਵਿੱਚ ਰੋਕਣਾ ਅਤੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਲੋਕਤੰਤਰੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਕਿਸਾਨ ਆਗੂਆਂ ਅਤੇ ਕਿਸਾਨਾਂ ਨੂੰ ਤੁਰੰਤ ਬਿਨਾਂ ਕਿਸੇ ਸ਼ਰਤ ਦੇ ਰਿਹਾ ਕੀਤਾ ਜਾਵੇ। ਇਸ ਦੇ ਨਾਲ ਹੀ ਕਿਸਾਨਾਂ, ਮਜ਼ਦੂਰਾਂ ਅਤੇ ਦੇਸ਼ ਦੇ ਆਰਥਿਕ ਹਿੱਤਾਂ ਦੇ ਵਿਰੁੱਧ ਹੋਣ ਵਾਲੇ ਮੁਕਤ ਵਪਾਰ ਸਮਝੌਤੇ ਨੂੰ ਤੁਰੰਤ ਰੱਦ ਕੀਤਾ ਜਾਵੇ।

ਜੇਕਰ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਅਤੇ ਦਮਨਕਾਰੀ ਨੀਤੀਆਂ ‘ਤੇ ਚੱਲਦੀ ਰਹੀ ਤਾਂ ਦੇਸ਼ ਭਰ ਦੇ ਕਿਸਾਨ ਅਤੇ ਲੋਕਤੰਤਰੀ ਤਾਕਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੀਆਂ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

 

More

LPG Subsidy New Rule: 1 ਅਕਤੂਬਰ 2026 ਤੋਂ ਬਦਲ ਰਹੇ ਹਨ ਰਸੋਈ ਗੈਸ ਦੇ ਨਿਯਮ; ਸਬਸਿਡੀ ਲੈਣੀ ਹੈ ਤਾਂ ਤੁਰੰਤ ਕਰੋ ਇਹ ਕੰਮ

ਬਲਾਤਕਾਰ ਦੀ ਘਟਨਾ; ਅਕਾਲੀ ਆਗੂ ਵਿਰੁੱਧ ਦਰਜ FIR ਮਾਮਲੇ ‘ਚ ਇਯਾਲੀ ਨੇ ਮੰਗਿਆ SGPC ਪ੍ਰਧਾਨ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਦਾ ਮੰਗ

ਕਿਸਾਨ ਮੰਡੀਆਂ ‘ਚ ਰੁਲਣ ਲਈ ਮਜ਼ਬੂਰ! ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ਤੋਂ ਖ਼ਫ਼ਾ ਕਿਸਾਨਾਂ ਨੇ ਮਾਨ ਸਰਕਾਰ ਨੂੰ ਦਿੱਤੀ ਤਿੱਖੇ ਸੰਘਰਸ਼ ਦੀ ਚੇਤਾਵਨੀ

ਕੰਪਿਊਟਰ ਅਧਿਆਪਕਾਂ ਦਾ ਵੱਡਾ ਐਲਾਨ! CM ਮਾਨ ਦੇ ਸ਼ਹਿਰ ‘ਚ ਕੱਲ੍ਹ ਤੋਂ ਲਾਉਣਗੇ ਪੱਕਾ ਮੋਰਚਾ

ਸਾਵਧਾਨ! ਪੰਜਾਬ ‘ਚ 22 ਸਤੰਬਰ ਤੋਂ ਸਰਕਾਰੀ ਬੱਸਾਂ ਦਾ ਹੋਵੇਗਾ ਚੱਕਾ ਜਾਮ; ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਦੇ ਰਾਸ਼ਨ ਦਾ ਨਿੱਜੀਕਰਨ; ਪ੍ਰਾਈਵੇਟ ਕੰਪਨੀਆਂ ਨੂੰ ਸੌਂਪਿਆ ਰਾਸ਼ਨ ਦਾ ਜਿੰਮਾ

Leave a Comment