Join WhatsApp

Join Now

ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਵਿਖੇ ਸਿੱਖਿਆ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਕਾਪੀਆਂ ਅਤੇ ਸਟੇਸ਼ਨਰੀ ਵੰਡੀ ਗਈ

On: ਅਗਸਤ 13, 2026 7:41 ਬਾਃ ਦੁਃ

 

ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਵਿਖੇ ਸਿੱਖਿਆ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਕਾਪੀਆਂ ਅਤੇ ਸਟੇਸ਼ਨਰੀ ਵੰਡੀ ਗਈ

ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵੱਲੋਂ ਵਿਦਿਆਰਥੀਆਂ ਨੂੰ ਵੰਡੀਆਂ ਗਈਆਂ ਕਾਪੀਆਂ ਤੇ ਸਟੇਸ਼ਨਰੀ

ਅੰਮ੍ਰਿਤਸਰ, 13 ਅਗਸਤ 2026- ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵੱਲੋਂ ਸਿੱਖਿਆ ਖੇਤਰ ਦੇ ਵਿਕਾਸ ਦੇ ਉਦੇਸ਼ ਨਾਲ ਵੱਖ-ਵੱਖ ਸਕੂਲਾਂ ਵਿੱਚ ਕਾਪੀਆਂ ਅਤੇ ਸਟੇਸ਼ਨਰੀ ਵੰਡਣ ਦੀ ਲੜੀ ਤਹਿਤ ਅੱਜ ਕਲੱਬ ਦੇ ਪ੍ਰਧਾਨ ਇੰਜੀਨੀਅਰ ਅਸ਼ੋਕ ਸ਼ਰਮਾ ਅਤੇ ਜਨਰਲ ਸਕੱਤਰ ਸਰਬਜੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਰੋਟੇਰੀਅਨ ਪ੍ਰਿੰਸੀਪਲ ਦਵਿੰਦਰ ਸਿੰਘ ਅਤੇ ਡਿਸਟਿ੍ਕ ਕੋਆਰਡੀਨੇਟਰ ਲਿਟਰੇਸੀ ਰੋਟੇਰੀਅਨ ਅਸ਼ਵਨੀ ਅਵਸਥੀ ਦੀ ਯੋਗ ਅਗੁਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਵਿਖੇ 800 ਦੇ ਕਰੀਬ ਕਾਪੀਆਂ ਅਤੇ ਸਟੇਸ਼ਨਰੀ ਵੰਡਣ ਦਾ ਸ਼ਲਾਘਾਯੋਗ ਉਪਰਾਲਾ ਪ੍ਰਿੰਸੀਪਲ ਰਾਜੀਵ ਕੱਕੜ, ਕਾਰਜਕਾਰੀ ਮੁਖੀ ਮੈਡਮ ਵੰਦਨਾਪੁਰੀ ਦੀ ਹਾਜ਼ਰੀ ਵਿੱਚ ਕੀਤਾ ਗਿਆ।

ਇਸ ਮੌਕੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਵੋਕੇਸ਼ਨਲ ਸਿੱਖਿਆ ਅਤੇ ਕਿੱਤਾ ਮੁਖੀ ਕੋਰਸਾਂ ਦੇ ਵਿਦਿਆਰਥੀਆਂ ਅੰਦਰ ਸਿੱਖਿਆ ਪ੍ਰਤੀ ਉਤਸ਼ਾਹ ਭਰਨ ਤੇ ਪ੍ਰੇਰਿਤ ਕਰਨ ਲਈ ਖਾਸ ਉਪਰਾਲਾ ਕੀਤਾ ਗਿਆ। ਇਸ ਮੌਕੇ ਬੋਲਦੇ ਹੋਏ ਪ੍ਰਿੰਸੀਪਲ ਸ.ਦਵਿੰਦਰ ਸਿੰਘ ਜੀ ਨੇ ਕਿੱਤਾ ਮੁਖੀ ਸਿੱਖਿਆ ਦੀ ਮਹੱਤਤਾ ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਸਰਕਾਰ ਹਰ ਵਿਅਕਤੀ ਨੂੰ ਨੌਕਰੀ ਨਹੀਂ ਦੇ ਸਕਦੀ ।ਇਸ ਲਈ ਤੁਸੀਂ ਕਿੱਤਾ ਮੁਖੀ ਹੁਨਰ ਸਿੱਖ ਕੇ ਆਪਣਾ ਕੰਮ ਕਾਰ ਸ਼ੁਰੂ ਕਰ ਸਕਦੇ ਹੋ ਅਤੇ ਨੌਕਰੀ ਮੰਗਣ ਦੀ ਬਜਾਏ ਨੌਕਰੀ ਦੇਣ ਵਾਲੇ ਬਣ ਸਕਦੇ ਹੋ।

ਇਸ ਮੌਕੇ ਤੇ ਅਸ਼ਵਨੀ ਅਵਸਥੀ ਡਿਸਟ੍ਰਿਕਟ ਕੋਆਰਡੀਨੇਟਰ ਲਿਟਰੇਸੀ ਨੇ ਦੱਸਿਆ ਕਿ ਰੋਟਰੀ ਕਲੱਬ ਆਸਥਾ ਸ਼ੁਰੂ ਤੋਂ ਹੀ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਉਤਸਾਹਤ ਕਰਨ ਲਈ ਵੱਖ ਵੱਖ ਉਪਰਾਲੇ ਕਰਦੀਆਂ ਆ ਰਹੀਆਂ ਹਨ ਅਤੇ ਹਰ ਸਾਲ ਵਿਦਿਆਰਥੀਆਂ ਨੂੰ ਬੈਗ, ਕਾਪੀਆਂ, ਸਟੇਸ਼ਨਰੀ, ਅੱਖਾਂ ਦੇ ਆਪਰੇਸ਼ਨ ਕਰਨ, ਪੌਧੇ ਲਗਾਉਣ, ਵਾਤਾਵਰਨ ਨੂੰ ਬਚਾਉਣ ਤੇ ਸਾਂਭ ਸੰਭਾਲ ਕਰਨ ਅਤੇ ਗਰੀਬ ਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਦਾ ਉਦੇਸ਼ ਪੂਰਾ ਕਰ ਰਹੀ ਹੈ। ਸਕੂਲ ਦੇ ਕਾਰਜਕਾਰੀ ਮੁਖੀ ਸ਼੍ਰੀਮਤੀ ਵੰਦਨਾ ਪੁਰੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅਜਿਹੇ ਉਦੇਸ਼ ਹੀ ਵਿਦਿਆਰਥੀਆਂ ਵਿੱਚ ਜਿੱਥੇ ਉਤਸਾਹ ਭਰਦੇ ਹਨ ਉਥੇ ਹੀ ਪੁਰਾਣੇ ਅਧਿਆਪਕਾਂ ਦੀ ਸਕੂਲ ਨਾਲ ਸਾਂਝ ਅਤੇ ਵਿਦਿਆਰਥੀ ਹਿੱਤਾਂ ਲਈ ਸਦਾ ਤੱਤਪਰ ਰਹਿਣ ਦੀ ਪ੍ਰੇਰਨਾ ਵੀ ਦਿੰਦੇ ਹਨ।

ਇਸ ਮੌਕੇ ਉਹਨਾਂ ਸਕੂਲ ਦੇ ਸਾਬਕਾ ਵਾਈਸ ਪ੍ਰਿੰਸੀਪਲ ਸ੍ਰੀ ਪ੍ਰਮੋਦ ਕਪੂਰ ਅਤੇ ਸੇਵਾਮੁਕਤ ਪ੍ਰਿੰਸੀਪਲ ਹਰਵਿੰਦਰ ਸਿੰਘ ਤੇ ਤਿੰਮੋਵਾਲ ਜੀ ਦਾ ਵੀ ਧੰਨਵਾਦ ਕੀਤਾ ਤੇ ਭਵਿੱਖ ਵਿੱਚ ਵੀ ਅਜਿਹੇ ਯਤਨ ਕਰਦੇ ਰਹਿਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸਕੂਲ ਦੇ ਅਧਿਆਪਕ ਲੈਕਚਰਰ ਗੁਰਿੰਦਰ ਕੌਰ, ਰਾਹੁਲ ਭਾਟੀਆ, ਹਰਜਸਮੀਤ ਸਿੰਘ, ਇੰਦਰਬੀਰ ਸਿੰਘ, ਮੰਗਲ ਸਿੰਘ, ਭਾਰਤੀ ਸ਼ਰਮਾ, ਸੁਖਨੰਦਨ ਕੌਰ, ਮੀਨੂ ਠਾਕੁਰ, ਮੀਨੂ ਗਿੱਲ, ਰਿੰਪੀ ਮੈਡਮ, ਸ਼ਾਲਿਨੀ ਜੋਸ਼ੀ, ਰਵਜੋਤ ਕੌਰ, ਜੁਪਿੰਦਰ ਸਿੰਘ, ਬਲਰਾਜ ਸਿੰਘ, ਸੁਖਵਿੰਦਰ ਕੌਰ, ਪਰਮਜੀਤ ਸਿੰਘ, ਨਿਰਮਲ ਸਿੰਘ, ਰੁਪਿੰਦਰ ਕੌਰ,ਰਛਪਾਲ ਕੌਰ, ਚਰਨਜੀਤ ਕੌਰ, ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

 

Leave a Comment