Join WhatsApp

Join Now

ਰੋਟਰੀ ਕਲੱਬ ਆਫ਼ ਅੰਮ੍ਰਿਤਸਰ ਆਸਥਾ ਵਲੋਂ ਭਗਤਾਂਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ

On: ਅਗਸਤ 16, 2026 4:30 ਬਾਃ ਦੁਃ

 

ਰੋਟਰੀ ਕਲੱਬ ਆਫ਼ ਅੰਮ੍ਰਿਤਸਰ ਆਸਥਾ ਵਲੋਂ ਭਗਤਾਂਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 16 ਅਗਸਤ 2026

ਰੋਟਰੀ ਕਲੱਬ ਆਫ਼ ਅੰਮ੍ਰਿਤਸਰ ਆਸਥਾ ਨੇ ਭਗਤਾਂਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ।

ਪ੍ਰੋਜੈਕਟ ਚੇਅਰਮੈਨ ਮਨਮੋਹਨ ਸਿੰਘ, ਸਕੱਤਰ ਸਰਬਜੀਤ ਸਿੰਘ,ਸਾਬਕਾ ਜ਼ੋਨਲ ਚੇਅਰਮੈਨ ਜਤਿੰਦਰ ਸਿੰਘ ਪੱਪੂ ਅਤੇ ਜ਼ਿਲ੍ਹਾ ਸਾਖਰਤਾ ਕੋਆਰਡੀਨੇਟਰ ਅਸ਼ਵਨੀ ਅਵਸਥੀ ਦੀ ਅਗਵਾਈ ਵਾਲੀ ਟੀਮ ਸਵੇਰੇ 10 ਵਜੇ ਦੇ ਕਰੀਬ ਸਕੂਲ ਕੈਂਪਸ ਪਹੁੰਚੀ।
ਜ਼ਿਲ੍ਹਾ ਕੋਆਰਡੀਨੇਟਰ ਅਸ਼ਵਨੀ ਅਵਸਥੀ ਅਤੇ ਸਾਬਕਾ ਕਲੱਬ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਬੱਚਿਆਂ ਵਿੱਚ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਬਾਰੇ ਜਾਗਰੂਕਤਾ ਪੈਦਾ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਪੌਦੇ ਲਗਾਉਣ ਦੀ ਮੁਹਿੰਮ ਸਕੂਲ ਦੀਆਂ ਵਿਦਿਆਰਥਣਾਂ ਦੁਆਰਾ ਸ਼ੁਰੂ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਅੱਜ ਸਕੂਲ ਕੈਂਪਸ ਵਿਚ ਅਮਰੂਦ, ਨਿੰਮ, ਜਾਮੁਨ, ਅੰਬ, ਅਰਜੁਨ ਅਤੇ ਹੋਰ ਕਈ ਕਿਸਮਾਂ ਸਮੇਤ 100 ਤੋਂ ਵੱਧ ਰੁੱਖ ਲਗਾਏ ਗਏ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਕੂਲ ਕੈਂਪਸ ਵਿੱਚ ਲਗਾਏ ਗਏ ਰੁੱਖਾਂ ਦੀ ਦੇਖਭਾਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਤਾਂ ਜੋ ਉਹ ਵਾਤਾਵਰਣ ਪ੍ਰਤੀ ਸੁਚੇਤ ਰਹਿਣ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਲਈ ਪ੍ਰੇਰਿਤ ਕਰਨ।

ਰੋਟਰੀ ਕਲੱਬ ਦੇ ਸਾਬਕਾ ਪ੍ਰਧਾਨ ਡਾ. ਗਗਨਦੀਪ ਸਿੰਘ, ਪ੍ਰਿੰਸੀਪਲ ਬਲਦੇਵ ਸਿੰਘ ਸੰਧੂ ਲੋਹਾਰਕਾ, ਅਮਨ ਸ਼ਰਮਾ, ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਨੂੰ ਲਗਾਤਾਰ ਬਣਾਈ ਰੱਖਣ ਲਈ ਲੋਕਾਂ ਨੂੰ ਆਪਣੇ ਘਰਾਂ ਦੇ ਆਸ-ਪਾਸ ਕਿਸੇ ਵੀ ਖਾਲੀ ਥਾਂ ‘ਤੇ ਰੁੱਖ ਲਗਾਉਣ ਲਈ ਜਾਗਰੂਕ ਅਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਹਨਾਂ ਨੇ ਕਿਹਾ ਕਿ ਰੁੱਖਾਂ ਦੇ ਹੋਣ ਦਾ ਅਰਥ ਧਰਤੀ ਤੇ ਸੁੰਦਰ ਵਾਤਾਵਰਨ ਅਤੇ ਖੁਸ਼ਹਾਲੀ ਦਾ ਪ੍ਰਤੀਕ ਹੈ । ਰੁੱਖ ਸਾਡੀ ਜਿੰਦਗੀ ਲਈ ਇੰਨੇ ਜਰੂਰੀ ਹਨ ਕਿ ਇਹਨਾਂ ਕਾਰਨ ਬਾਰਿਸ਼ ਅਤੇ ਮੌਸਮ ਦਾ ਸੰਤੁਲਨ ਬਣਿਆ ਰਹਿੰਦਾ ਹੈ। ਇਸ ਮੌਕੇ ਸਕੱਤਰ ਸਰਬਜੀਤ ਸਿੰਘ, ਪ੍ਰਿੰਸੀਪਲ ਦਵਿੰਦਰ ਸਿੰਘ, ਰਾਜ ਕੁਮਾਰ, ਅਮਰਜੀਤ ਸਿੰਘ, ਜਸਪ੍ਰੀਤ ਕੌਰ, ਅਮਨਦੀਪ ਕੌਰ, ਡਾ: ਜਗਨਪ ਕੌਰ, ਰਜਿੰਦਰ ਸਿੰਘ, ਸਰਬਜੀਤ ਕੌਰ, ਕੁਸੁਮ ਚੋਪੜਾ, ਨੀਲੂ ਬਾਲਾ, ਦਵਿੰਦਰ ਕੌਰ, ਪਰਮਜੀਤ ਕੌਰ, ਪਰਮਜੀਤ ਸ਼ਰਮਾ ਅਤੇ ਬਲਜੀਤ ਕੌਰ ਵੀ ਹਾਜ਼ਰ ਸਨ।

 

Leave a Comment