Join WhatsApp

Join Now

ਪੇਪਰ ਲੀਕ ਦੀ ਨਿਰਪੱਖ ਜਾਂਚ ਲਈ ਗਵਰਨਰ ਪੰਜਾਬ ਨੂੰ ਮਿਲੇਗਾ SAD ਦਾ ਵਫ਼ਦ

On: July 30, 2026 8:01 PM

 

ਪੇਪਰ ਲੀਕ ਦੀ ਨਿਰਪੱਖ ਜਾਂਚ ਅਤੇ ਸਫਾਈ ਸੇਵਕਾਂ ਨਾਲ ਕੁੱਟਮਾਰ ਦੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਲਈ ਗਵਰਨਰ ਪੰਜਾਬ ਨੂੰ ਮਿਲੇਗਾ SAD ਦਾ ਵਫ਼ਦ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਭਲਕੇ ਪਾਰਟੀ ਵਫਦ ਰਾਜਪਾਲ ਨੂੰ ਮੰਗ ਪੱਤਰ ਸੌਂਪੇਗਾ

ਚੰਡੀਗੜ੍ਹ, 30 ਜੁਲਾਈ 2026:

ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ ਭਲਕੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਸੂਬੇ ਵਿਚ ਹੋਏ ਪ੍ਰੀਖਿਆਵਾਂ ਦੇ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਅਤੇ ਬਰਨਾਲਾ ਵਿਚ ਐਸ ਸੀ ਸਫਾਈ ਸੇਵਕਾਂ ਦੀ ਬੇਰਹਿਮੀ ਨਾਲ ਕੁੱਟਮਾਰ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਕਰੇਗਾ।

ਇਸ ਬਾਬਤ ਫੈਸਲਾ ਅੱਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ।

ਇਸ ਬਾਰੇ ਵੇਰਵੇ ਦਿੰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅਕਾਲੀ ਦਲ ਦਾ ਵਫਦ ਰਾਜਪਾਲ ਦੇ ਘਿਆਨ ਵਿਚ ਲਿਆਵੇਗਾ ਕਿ ਕਿਵੇਂ ਸੂਬੇ ਵਿਚ ਵਾਰ-ਵਾਰ ਪੇਪਰ ਲੀਕ ਹੋ ਰਹੇ ਹਨ ਤੇ ਨਾਲ ਹੀ ਦੱਸੇਗਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੇਪਰ ਲੀਕ ਦੀ ਜਾਂਚ ਦੇ ਰਾਹ ਵਿਚ ਅੜਿਕੇ ਲਗਾ ਰਹੀ ਹੈ ਤੇ ਇਸ ਲਈ ਜ਼ਿੰਮੇਵਾਰੀ ਤੈਅ ਕਰਨ ਤੋਂ ਭੱਜ ਰਹੀ ਹੈ।

ਉਹਨਾਂ ਕਿਹਾ ਕਿ ਵਫਦ ਰਾਜਪਾਲ ਦੇ ਇਹ ਵੀ ਧਿਆਨ ਵਿਚ ਲਿਆਵੇਗਾ ਕਿ ਕਿਵੇਂ ਹਾਲ ਹੀ ਵਿਚ ਫਾਰਮੇਸੀ ਅਫਸਰ ਦਾ ਪੇਪਰ ਲੀਕ ਹੋਇਆ ਤੇ ਹੋਰ ਪੇਪਰ ਲੀਕ ਹੋਏ ਤੇ ਬੇਨਤੀ ਕਰੇਗਾ ਕਿ ਨਿਆਂ ਦੇ ਹੱਕ ਵਿਚ ਇਹ ਸਾਰੀਆਂ ਭਰਤੀਆਂ ਰੱਦ ਕੀਤੀਆਂ ਜਾਣ।

ਅਕਾਲੀ ਆਗੂ ਨੇ ਕਿਹਾ ਕਿ ਜਿਸ ਤਰੀਕੇ ਬਰਨਾਲਾ ਵਿਚ ਦਲਿਤ ਮਹਿਲਾ ਸਫਾਈ ਸੇਵਕਾਂ ਦੀ ਡਾਂਗਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਉਹਨਾਂ ਦੇ ਸਿਰਾਂ ’ਤੇ ਡਾਂਗਾ ਮਾਰੀਆਂ ਗਈਆਂ, ਇਹ ਇਸ ਗੱਲ ਦਾ ਸਬੂਤ ਹੈ ਕਿ ਆਪ ਸਰਕਾਰ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਵਾਲਿਆਂ ਨਾਲ ਨਜਿੱਠਣ ਵਾਸਤੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ।

ਉਹਨਾਂ ਕਿਹਾ ਕਿ ਅਸੀਂ ਦੋਸ਼ੀ ਪੁਲਿਸ ਅਫਸਰਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਅਤੇ ਐਸ ਸੀ ਤੇ ਐਸ ਟੀ ਐਕਟ ਦੀਆਂ ਸਬੰਧਤ ਧਾਰਾਵਾਂ ਦੇ ਖਿਲਾਫ ਕੇਸ ਦਰਜ ਕਰਨ ਦੀ ਮੰਗ ਵੀ ਕਰਾਂਗੇ। ਉਹਨਾਂ ਕਿਹਾ ਕਿ ਅਸੀਂ ਮੰਗ ਕਰਾਂਗੇ ਕਿ ਆਪ ਸਰਕਾਰ ਨੇ ਲੋਕਤੰਤਰੀ ਰੋਸ ਵਿਖਾਵਿਆਂ ਨੂੰ ਕੁਚਲਣ ਵਾਸਤੇ ਜਿਥੇ ਕਿਤੇ ਵੀ ਨਜਾਇਜ਼ ਤਾਕਤ ਦੀ ਵਰਤੋਂ ਕੀਤੀ ਹੈ, ਉਹਨਾਂ ਸਾਰੇ ਕੇਸਾਂ ਵਿਚ ਕਾਰਵਾਈ ਹੋਵੇ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment