Join WhatsApp

Join Now

ਸੰਗਰੂਰ: ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਅਧਿਆਪਕ ਵਿਰੋਧੀ ਵਤੀਰੇ ਖ਼ਿਲਾਫ਼ ‘ਦਹਿਸ਼ਤ ਤੋੜੋ ਰੈਲੀ’ 4 ਅਗਸਤ ਨੂੰ

On: July 29, 2026 8:02 PM

 

ਸੰਗਰੂਰ: ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਅਧਿਆਪਕ ਵਿਰੋਧੀ ਵਤੀਰੇ ਖ਼ਿਲਾਫ਼ ‘ਦਹਿਸ਼ਤ ਤੋੜੋ ਰੈਲੀ’ 4 ਅਗਸਤ ਨੂੰ

ਸੰਗਰੂਰ, 29 ਜੁਲਾਈ – ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਦੀ ਪ੍ਰਧਾਨਗੀ ਹੇਠ ਹੋਈ। ਜਾਣਕਾਰੀ ਦਿੰਦਿਆਂ ਨਮੋਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੰਗਰੂਰ ਦੇ ਅਧਿਆਪਕ ਵਿਰੋਧੀ ਵਤੀਰੇ ਦਾ ਸਖ਼ਤ ਨੋਟਿਸ ਲਿਆ ਗਿਆ ਅਤੇ 4 ਅਗਸਤ ਨੂੰ ਇਸ ਅਧਿਕਾਰੀ ਵਿਰੁੱਧ ਇਸ ਦੇ ਦਫ਼ਤਰ ਵਿਖੇ ‘ਦਹਿਸ਼ਤ ਤੋੜੋ ਰੈਲੀ’ ਕਰਨ ਦਾ ਫੈਸਲਾ ਕੀਤਾ ਗਿਆ।

ਆਗੂਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਅਧਿਕਾਰੀ ਦਾ ਅਧਿਆਪਕਾਂ ਪ੍ਰਤੀ ਰਵੱਈਆ ਬਹੁਤ ਮਾੜਾ ਹੈ ਅਤੇ ਇਸ ਨੇ ਅਧਿਆਪਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ ਜਿਸ ਦੇ ਚੱਲਦਿਆਂ ਅਧਿਆਪਕ ਮਾਨਸਿਕ ਪ੍ਰੇਸ਼ਾਨੀ ਦਾ ਸ਼ਿਕਾਰ ਹਨ ਤੇ ਉਹ ਆਪਣਾ ਕੰਮ ਵੀ ਸਹੀ ਤਰੀਕੇ ਨਾਲ ਨਹੀਂ ਕਰ ਪਾ ਰਹੇ। ਸਕੂਲ ਮੁਖੀਆਂ ਨਾਲ ਇਸ ਅਧਿਕਾਰੀ ਦਾ ਰਵੱਈਆ ਹੋਰ ਵੀ ਮਾੜਾ ਅਤੇ ਤਾਨਾਸ਼ਾਹੀ ਭਰਿਆ ਹੈ ਅਤੇ ਮੀਟਿੰਗਾਂ ਵਿੱਚ ਉਹਨਾਂ ਨਾਲ ਬਦਸਲੂਕੀ ਕੀਤੀ ਜਾਂਦੀ ਹੈ। ਅਜਿਹੇ ਮਾਹੌਲ ਵਿੱਚ ਜਿੱਥੇ ਅਧਿਆਪਕ ਮਾਣ-ਸਨਮਾਨ ਨਾਲ ਨੌਕਰੀ ਨਹੀਂ ਕਰ ਪਾ ਰਹੇ ਉੱਥੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਵੀ ਹੋ ਰਿਹਾ ਹੈ।

ਇਸ ਅਧਿਕਾਰੀ ਦੁਆਰਾ ਜੁਲਾਈ ਦੇ ਮਹੀਨੇ ਸਕੂਲਾਂ ਵਿੱਚ ਦਾਖਲਾ ਵਧਾਉਣ ਦੇ ਫਰਮਾਨ ਮੀਟਿੰਗਾਂ ਵਿੱਚ ਜਾਰੀ ਕੀਤੇ ਜਾ ਰਹੇ ਹਨ ਜੋ ਕਿ ਸੰਭਵ ਨਹੀਂ ਹੈ। ਅਧਿਆਪਕਾਂ ਦੀ ਕੋਈ ਵੀ ਦਲੀਲ ਨਹੀਂ ਸੁਣੀ ਜਾ ਰਹੀ ਬਲਕਿ ਉਹਨਾਂ ਉੱਤੇ ਰੋਅਬ ਨਾਲ ਦਬਾਅ ਬਣਾਇਆ ਜਾ ਰਿਹਾ ਹੈ ਜਿਸ ਨਾਲ ਸਕੂਲ ਮੁਖੀ ਸਹਿਮ ਦਾ ਸ਼ਿਕਾਰ ਹਨ। ਪਿੱਛੇ ਜਿਹੇ ਇਸ ਅਧਿਕਾਰੀ ਨੇ ਸਰਕਾਰੀ ਹਾਈ ਸਕੂਲ ਬਮਾਲ ਦੀ ਇੱਕ ਅਧਿਆਪਕਾ ਦੀ ਬੇਨਿਯਮੀ ਡੈਪੂਟੇਸ਼ਨ ਕਰ ਦਿੱਤੀ ਗਈ ਤੇ ਜਥੇਬੰਦੀ ਦੇ ਦੋ ਵਾਰ ਮਿਲਣ ਦੇ ਬਾਵਜੂਦ ਵੀ ਇਹ ਡੈਪੂਟੇਸ਼ਨ ਰੱਦ ਨਹੀਂ ਕੀਤੀ ਗਈ ਬਲਕਿ ਇਹ ਝੂਠ ਬੋਲਿਆ ਗਿਆ ਕਿ ਇਸ ਅਧਿਆਪਕਾ ਨੇ ਡੈਪੂਟੇਸ਼ਨ ਲਈ ਸਹਿਮਤੀ ਦਿੱਤੀ ਹੈ। ਅਜਿਹਾ ਕਰਕੇ ਇਸ ਨੇ ਸਬੰਧਤ ਅਧਿਆਪਕਾ ਨੂੰ ਬੇਲੋੜਾ ਪ੍ਰੇਸ਼ਾਨ ਕੀਤਾ ਹੈ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ, ਜਥੇਬੰਦਕ ਸਕੱਤਰ ਪਵਨ ਕੁਮਾਰ, ਪ੍ਰੈੱਸ ਸਕੱਤਰ ਜਸਬੀਰ ਨਮੋਲ ਅਤੇ ਸੀਨੀਅਰ ਆਗੂ ਬਲਬੀਰ ਲੌਂਗੋਵਾਲ ਨੇ ਕਿਹਾ ਕਿ ਇਹ ਐਕਸ਼ਨ ਇਸ ਅਧਿਕਾਰੀ ਦੇ ਰਵੱਈਏ ਵਿਰੁੱਧ ਸ਼ੁਰੂਆਤ ਹੈ ਅਤੇ ਜੇਕਰ ਇਸ ਨੇ ਅਧਿਆਪਕਾਂ ਪ੍ਰਤੀ ਆਪਣੇ ਵਤੀਰੇ ਵਿੱਚ ਸੁਧਾਰ ਨਾ ਕੀਤਾ ਤਾਂ ਭਵਿੱਖ ਵਿੱਚ ਇਸ ਵਿਰੁੱਧ ਲੜੀਵਾਰ ਸੰਘਰਸ਼ ਵਿੱਢਿਆ ਜਾਵੇਗਾ। ਮੀਟਿੰਗ ਵਿੱਚ ਉਕਤ ਤੋਂ ਇਲਾਵਾ ਤਰਕਸ਼ੀਲ ਸੁਸਾਇਟੀ ਦੇ ਆਗੂ ਜੁਝਾਰ ਲੌਂਗੋਵਾਲ ਅਤੇ ਬਲਾਕਾਂ ਦੇ ਆਗੂ ਜਗਦੀਪ ਸਿੰਘ,ਰਵਿੰਦਰ ਸਿੰਘ ਤੇ ਸੁਖਪਾਲ ਧੂਰੀ ਸ਼ਾਮਿਲ ਸਨ। ਆਗੂਆਂ ਨੇ ਜ਼ਿਲ੍ਹੇ ਦੇ ਅਧਿਆਪਕਾਂ ਅਤੇ ਭਰਾਤਰੀ ਜਥੇਬੰਦੀਆਂ ਨੂੰ ਵਧ ਚੜ੍ਹ ਕੇ ਇਸ ਐਕਸ਼ਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment