Join WhatsApp

Join Now

ਬਰਨਾਲਾ ‘ਚ ਛੱਲੀਆਂ ਵਾਂਗ ਕੁੱਟੇ ਸਫ਼ਾਈ ਕਰਮਚਾਰੀ; ਪੁਲਿਸ ਵਾਲੇ ਬਣੇ ਜਲਾਦ! AAP ਨੇ ਦਿੱਲੀ ‘ਚ ਡੇਗੇ ਮਗਰਮੱਛ ਦੇ ਹੰਝੂ, ਪੰਜਾਬ ‘ਚ ਵਹਾਇਆ ਖੂਨ!

On: July 23, 2026 1:07 PM

 

ਬਰਨਾਲਾ ‘ਚ ਛੱਲੀਆਂ ਵਾਂਗ ਕੁੱਟੇ ਸਫ਼ਾਈ ਕਰਮਚਾਰੀ; ਪੁਲਿਸ ਵਾਲੇ ਬਣੇ ਜਲਾਦ! AAP ਨੇ ਦਿੱਲੀ ‘ਚ ਡੇਗੇ ਮਗਰਮੱਛ ਦੇ ਹੰਝੂ, ਪੰਜਾਬ ‘ਚ ਵਹਾਇਆ ਖੂਨ!

ਚੰਡੀਗੜ੍ਹ, 23 ਜੁਲਾਈ: ਬੁੱਧਵਾਰ ਨੂੰ ਬਰਨਾਲਾ ਵਿੱਚ ਧਰਨਾਕਾਰੀ ਸੈਨੀਟੇਸ਼ਨ ਵਰਕਰਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ, ਪੰਜਾਬ ਦੀਆਂ ਖੱਬੇਪੱਖੀ ਧਿਰਾਂ ਨੇ ਕਿਹਾ ਹੈ ਕਿ ਇਹ ਸੱਤਾਧਾਰੀ ਪਾਰਟੀ ਦੀ ਮਜ਼ਦੂਰ ਵਿਰੋਧੀ ਸੋਚ ਦਾ ਇੱਕ ਹੋਰ ਵੱਡਾ ਸਬੂਤ ਹੈ।

ਧਿਰਾਂ ਨੇ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ, ਕਿਹਾ ਹੈ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ ਰੱਖਣ ਵਾਲੇ ਕਰਮਚਾਰੀਆਂ ਨੂੰ ਸਿਰਫ਼ ਆਪਣੀਆਂ ਬੁਨਿਆਦੀ ਅਤੇ ਜਾਇਜ਼ ਮੰਗਾਂ ਉਠਾਉਣ ਕਰਕੇ ਲਾਠੀਆਂ ਨਾਲ ਕੁੱਟਿਆ ਗਿਆ।

ਟਕਰਾਅ ਦੌਰਾਨ ਕਈ ਮਹਿਲਾ ਵਰਕਰਾਂ ਦੇ ਜ਼ਖ਼ਮੀ ਹੋਣ ਦੀਆਂ ਖ਼ਬਰਾਂ ‘ਤੇ ਵੀ ਗੰਭੀਰ ਚਿੰਤਾ ਜ਼ਾਹਰ ਕਰਦਿਆਂ, ਕਿਹਾ ਹੈ ਕਿ ਲੋਕਤੰਤਰ ਵਿੱਚ ਇਸ ਤਰ੍ਹਾਂ ਦੀ ਤਾਕਤ ਦੀ ਵਰਤੋਂ ਕਿਸੇ ਵੀ ਹਾਲਤ ਵਿੱਚ ਮਨਜ਼ੂਰ ਨਹੀਂ ਕੀਤੀ ਜਾ ਸਕਦੀ।

ਉਨ੍ਹਾਂ ਜ਼ੋਰ ਦਿੰਦਿਆਂ, ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀ ਸਰਕਾਰ ਦੇ ਵਾਅਦੇ ਨਾਲ ਆਪਣੀ ਸਿਆਸੀ ਮੁਹਿੰਮ ਚਲਾਈ ਸੀ। ਲੇਕਿਨ ਅੱਜ ਜਿਹੜਾ ਵੀ ਆਪਣੀ ਆਵਾਜ਼ ਬੁਲੰਦ ਕਰਨ ਦੀ ਹਿੰਮਤ ਕਰਦਾ ਹੈ, ਭਾਵੇਂ ਉਹ ਬੇਰੁਜ਼ਗਾਰ ਨੌਜਵਾਨ, ਠੇਕਾ ਮੁਲਾਜ਼ਮ, ਮਨਰੇਗਾ ਵਰਕਰ, ਕਿਸਾਨ ਜਾਂ ਹੁਣ ਸੈਨੀਟੇਸ਼ਨ ਵਰਕਰਾਂ ਵੀ। ਕਿਉਂਨਾ ਹੋਣ, ਉਨ੍ਹਾਂ ਦਾ ਸਾਹਮਣਾ ਪੁਲਿਸ ਦੀਆਂ ਲਾਠੀਆਂ ਨਾਲ ਕਰਵਾਇਆ ਜਾਂਦਾ ਹੈ।

ਉਨ੍ਹਾਂ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਬਜਾਏ ਅਸਹਿਮਤੀ ਦੀ ਆਵਾਜ਼ ਨੂੰ ਦਬਾਉਣ ਲਈ ਡਰ ਅਤੇ ਧਮਕੀ ਦਾ ਸਹਾਰਾ ਲੈਂਦੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਦੀ ਪਹਿਲੀ ਪ੍ਰਤੀਕਿਰਿਆ ਗੱਲਬਾਤ ਨਹੀਂ, ਸਗੋਂ ਜ਼ਬਰ ਹੈ। ਇਹ ਉਨ੍ਹਾਂ ਲੋਕਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਹੀਣਤਾ ਨੂੰ ਦਰਸਾਉਂਦਾ ਹੈ, ਜਿਹੜੇ ਸਿਰਫ਼ ਇਨਸਾਫ਼ ਦੀ ਮੰਗ ਕਰ ਰਹੇ ਹਨ।

ਕਾਂਗਰਸ ਨੇ ਬਰਨਾਲਾ ਘਟਨਾ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਕੀਤੀ ਮੰਗ

ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਰਨਾਲਾ ਘਟਨਾ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ, ਕਿਹਾ ਹੈ ਕਿ ਜਿਨ੍ਹਾਂ ਅਧਿਕਾਰੀਆਂ ਨੇ ਵਾਧੂ ਤਾਕਤ ਦੀ ਵਰਤੋਂ ਕੀਤੀ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜ਼ਖ਼ਮੀਆਂ ਦਾ ਤੁਰੰਤ ਇਲਾਜ ਯਕੀਨੀ ਬਣਾਇਆ ਜਾਵੇ ਅਤੇ ਸੈਨੀਟੇਸ਼ਨ ਵਰਕਰਾਂ ਦੀਆਂ ਯੂਨੀਅਨਾਂ ਨਾਲ ਬਿਨਾਂ ਕਿਸੇ ਦੇਰੀ ਦੇ ਗੱਲਬਾਤ ਸ਼ੁਰੂ ਕੀਤੀ ਜਾਵੇ।

ਵੜਿੰਗ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ, ਜਿਹੜੀ ਲੋਕਾਂ ਦੀ ਗੱਲ ਸੁਣੇ, ਨਾ ਕਿ ਆਪਣੇ ਹੀ ਨਾਗਰਿਕਾਂ ਦੀ ਆਵਾਜ਼ ਨੂੰ ਡਰ ਅਤੇ ਪੁਲਿਸ ਬਲ ਦੇ ਸਹਾਰੇ ਦਬਾਏ। ਉਨ੍ਹਾਂ ਨੇ ਸੈਨੀਟੇਸ਼ਨ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਉਨ੍ਹਾਂ ਦੀ ਇੱਜ਼ਤ, ਹੱਕਾਂ ਅਤੇ ਇਨਸਾਫ਼ ਦੀ ਲੜਾਈ ਵਿੱਚ ਪੂਰੀ ਮਜ਼ਬੂਤੀ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment