ਸਕੂਲਾਂ ਦੇ ਮੁਲਾਜ਼ਮਾਂ ਨੂੰ ਨਹੀਂ ਮਿਲੀਆਂ ਕਈ ਮਹੀਨਿਆਂ ਤੋਂ ਤਨਖ਼ਾਹਾਂ, ਸਰਕਾਰ ਨੂੰ ਤਨਖ਼ਾਹਾਂ ਜਾਰੀ ਕਰਨ ਦੀ ਅਪੀਲ

90

 

ਪ੍ਰਮੋਦ ਭਾਰਤੀ, ਨਵਾਂਸ਼ਹਿਰ

ਨਵਾਂਸ਼ਹਿਰ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਕਈ ਮੁਲਾਜ਼ਮ ਕਈ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪ੍ਰੇਸ਼ਾਨੀ ਵਿਚੋਂ ਲੰਘ ਰਹੇ ਹਨ।

ਜੇ.ਐਸ.ਐਫ.ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਚੌਥਾ ਦਰਜਾ ਕਰਮਚਾਰੀ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਨੂੰ ਪਿਛਲੇ 7 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ।

ਜਿਸ ਕਾਰਨ ਉਸਨੂੰ ਆਪਣੇ ਘਰ ਦਾ ਗੁਜਾਰਾ ਕਰਨਾ ਵੀ ਔਖਾ ਹੋ ਗਿਆ ਹੈ। ਉਸ ਵਰਗੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਹੋਰ ਵੀ ਕਈ ਮੁਲਾਜ਼ਮ ਹਨ ਜਿਹਨਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ।

ਡੀ.ਪੀ.ਆਈ (ਸਕੂਲਜ਼) ਮੁਹਾਲੀ ਦਫਤਰ ਦਾ ਅਮਲਾ ਉਹਨਾਂ ਦੀਆਂ ਬੇਨਤੀਆਂ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਉਹਨਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਤਨਖਾਹਾਂ ਜਾਰੀ ਕਰਵਾਉਣ ਦੀ ਬੇਨਤੀ ਕੀਤੀ ਹੈ।

ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ ਨੇ ਕਿਹਾ ਹੈ ਕਿ ਡੀ.ਪੀ.ਆਈ (ਸਕੂਲਜ਼) ਦੇ ਅਧਿਕਾਰੀ ਮੰਨਮਰਜਜ਼ੀ ਕਰਦਿਆਂ ਮੁਲਾਜਮਾਂ ਨਾਲ ਧੱਕਾ ਕਰ ਰਹੇ ਹਨ।ਉਹਨਾਂ ਨੇ ਰੁਕੀਆਂ ਹੋਈਆਂ ਤਨਖਾਹਾਂ ਜਾਰੀ ਕਰਨ ਦੇ ਹੁਕਮ ਜਲਦੀ ਤੋਂ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਹੈ।