ਸਰਕਾਰੀ ਪ੍ਰਾਇਮਰੀ ਸਕੂਲ ‘ਚ ਦਾਖ਼ਲਾ ਵਧਾਉਣ ਲਈ ਸਕੂਲ ਮੁਖੀ ਅਮਨਦੀਪ ਸ਼ਰਮਾ ਨੇ ਕੀਤੀ ਵੱਡੀ ਪਹਿਲ, ਇੰਝ ਚਲਾਈ ਮੁਹਿੰਮ

260

 

  • ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦਾ ਬੱਚਿਆਂ ਦੇ ਦਾਖਲਿਆ ਦਾ ਪੋਸਟਰ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਰੀ-ਅਮਨਦੀਪ ਸ਼ਰਮਾ

ਪੰਜਾਬ ਨੈੱਟਵਰਕ, ਅਹਿਮਦਪੁਰ

ਦਾਖਲਾ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦਾ ਦਾਖਲੇ ਸਬੰਧੀ ਪੋਸਟਰ ਗੁਰਦੁਆਰਾ ਪ੍ਰਬੰਧਕ ਕਮੇਟੀ ਅਹਿਮਦਪੁਰ ਵੱਲੋਂ ਜਾਰੀ ਕੀਤਾ ਗਿਆ। ਸਕੂਲ ਮੁਖੀ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਦਾਖਲੇ ਸਬੰਧੀ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ।

ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦੇ ਮੁੱਖ ਅਧਿਆਪਕ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਅੱਜ ਤੱਕ 61 ਨਵੇਂ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲ ਵਿੱਚ ਕੀਤਾ ਗਿਆ ਹੈ। ਉਨ੍ਹਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਪੁਰਵਕ ਜਾਣਕਾਰੀ ਦਿੱਤੀ ਗਈ।

ਖੇਡਾਂ ਦੇ ਨਾਲ -ਨਾਲ ਅੰਗਰੇਜ਼ੀ ਵਿਸ਼ੇ ਦੀਆਂ ਵਿਸ਼ੇਸ਼ ਕਲਾਸਾਂ ਸ਼ੁਰੂ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਸਿੱਖਿਆ ਦੇ ਨਾਲ-ਨਾਲ ਸਿਹਤ, ਕਵਿਤਾ, ਪੇਂਟਿੰਗ, ਖੇਡਾਂ, ਸਹਾਇਕ ਗਤੀਵਿਧੀਆਂ, ਕੈਂਪ, ਕਬ ਤੇ ਬੁਲਬੁਲ ਕੈਂਪ ਤੇ ਵੀ ਦੇਵਾਂਗੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੜਾਈ ਵਿਚ ਕਮਜ਼ੋਰ ਬੱਚਿਆਂ ਲਈ ਕਰਾਂਗੇ ਰਮੀਡੀਅਮ ਕੋਚਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਬੱਚਿਆਂ ਵਿੱਚ ਕਰਾਂਗੇ ਚੰਗੇ ਗੁਣਾਂ ਦਾ ਵਿਕਾਸ ਕੀਤਾ ਜਾਵੇਗਾ। ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ, ਜਗਮੇਲ ਸਿੰਘ ਖਾਲਸਾ, ਕਾਲਾ ਸਿੰਘ, ਭੋਲਾ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਨੋਟ– ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)