School Holidays: ਪੰਜਾਬ ਦੇ ਇਸ ਜ਼‍ਿਲ੍ਹੇ ਦੇ 2 ਸਕੂਲਾਂ ‘ਚ 7 ਦਿਨਾਂ ਲਈ ਛੁੱਟੀਆਂ, ਪੜ੍ਹੋ ਵਜ੍ਹਾ

868

 

School Holidays: Holidays for 7 days in 2 schools of this district of Punjab, read the reason

ਪੰਜਾਬ ਨੈੱਟਵਰਕ, ਫਰੀਦਕੋਟ-

School Holidays- ਪੰਜਾਬ ਦੇ ਅੰਦਰ ਚਿਕਨ ਪੌਕਸ ਬਿਮਾਰੀ ਨੇ ਇਕ ਵਾਰ ਫਿਰ ਦਸਤਕ ਦਿੱਤੀ ਹੈ। ਇਸੇ ਦੇ ਚੱਲਦਿਆਂ ਫਰੀਦਕੋਟ ਦੀ ਜੈਤੋ ਸਬ ਡਵੀਜਨ ਦੇ ਦੋ ਪ੍ਰਾਈਵੇਟ ਸਕੂਲ ਅਲਾਇੰਸ ਇੰਟਰਨੈਸ਼ਨਲ ਸਕੂਲ ਅਤੇ ਸ਼ਿਵਾਲਿਕ ਕਿਡਸ ਸਕੂਲ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਲਾਗ ਦੀ ਬਿਮਾਰੀ ਚਿਕਨ ਪੌਕਸ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਫੌਰੀ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਇਨ੍ਹਾਂ ਦੋਨਾਂ ਸਕੂਲਾਂ ਵਿੱਚ 7 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਬਿਮਾਰੀ ਦੀ ਚਪੇਟ ਵਿੱਚ ਆਏ ਬੱਚਿਆਂ ਨੂੰ ਅਲੱਗ ਅਲੱਗ ਕਰਕੇ ਮੁੱਢਲੀ ਸਿਹਤ ਸਹੂਲਤ ਪ੍ਰਦਾਨ ਕਰਨ ਦੇ ਹੁਕਮ ਜਾਰੀ ਕੀਤੇ।

ਸਿਵਲ ਸਰਜਨ ਡਾ. ਅਨਿਲ ਕੁਮਾਰ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਸ਼ੁੱਕਰਵਾਰ ਦੁਪਹਿਰ ਦੀਆਂ ਹੀ ਇਲਾਕੇ ਵਿੱਚ ਮੁਸਤੈਦ ਹਨ, ਜਦੋਂ ਇਸ ਬਿਮਾਰੀ ਸਬੰਧੀ ਖਬਰ ਆਹਲਾ ਅਧਿਕਾਰੀਆਂ ਤੱਕ ਪਹੁੰਚੀ ਸੀ।

ਉਨ੍ਹਾਂ ਦੱਸਿਆ ਕਿ ਡਾ. ਦੀਪਤੀ ਅਰੋੜਾ ਦੀ ਅਗਵਾਈ ਵਿੱਚ ਐਪੀਡੈਮੀਓਲੋਜਿਸਟ, ਸਕਿਨ ਸਪੈਸ਼ਲਿਟ, ਪੀਡੀਆਟ੍ਰੀਸ਼ਨ, ਏ.ਐਨ.ਐਮ., ਆਸ਼ਾ ਵਰਕਰ ਅਤੇ ਮਾਸ ਮੀਡੀਆ ਟੀਮਾਂ ਨੇ ਜਿਸ ਇਲਾਕੇ ਵਿੱਚ ਇਹ ਸਕੂਲ ਸਥਿਤ ਹਨ, ਦਾ ਦੌਰਾ ਕਰ ਲਿਆ ਹੈ।

ਇਸ ਸਬੰਧੀ ਹੋਰ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ 2 ਬੰਦ ਕੀਤੇ ਸਕੂਲਾਂ ਸਮੇਤ ਜੈਤੋ ਕਸਬੇ ਵਿੱਚ ਕੁੱਲ 17 ਸਕੂਲ ਹਨ ਅਤੇ ਬਾਕੀ ਦੇ 15 ਸਕੂਲਾਂ ਵਿੱਚ ਵੀ ਇਸ ਬਿਮਾਰੀ ਸਬੰਧੀ ਜਾਗਰੂਕਤਾ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋ ਸਕੂਲਾਂ ਵਿੱਚੋਂ ਅਲਾਇੰਸ ਸਕੂਲ ਦੇ 21 ਬੱਚਿਆਂ ਨੂੰ ਇਸ ਬਿਮਾਰੀ ਨੇ ਆਪਣੀ ਚਪੇਟ ਵਿੱਚ ਲਿਆ ਹੈ ਅਤੇ 3 ਬੱਚੇ ਸ਼ਿਵਾਲਿਕ ਕਿਡਸ ਸਕੂਲ ਦੇ ਗ੍ਰਸਤ ਹਨ।

ਸਮਾਂ ਰਹਿੰਦਿਆਂ ਫੌਰੀ ਅਤੇ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਉਣ ਕਾਰਨ ਚਿਕਨ ਪੌਕਸ ਤੇ ਨਕੇਲ ਕਸੀ ਗਈ ਹੈ, ਜਿਸ ਕਾਰਨ ਇਲਾਕੇ ਵਿੱਚ ਇਸ ਬਿਮਾਰੀ ਨੂੰ ਫੈਲਣ ਤੋਂ ਰੋਕ ਲਿਆ ਗਿਆ ਹੈ। ਇਸ ਬਿਮਾਰੀ ਦੇ ਪ੍ਰਕੋਪ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਦਾ ਅਸਰ 07 ਤੋਂ 14 ਦਿਨਾਂ ਤੱਕ ਰਹਿੰਦਾ ਹੈ, ਜਿਸ ਉਪਰੰਤ ਇਸ ਦਾ ਅਸਰ ਹੌਲੀ ਹੌਲੀ ਘਟਨਾ ਸ਼ੁਰੂ ਹੋ ਜਾਂਦਾ ਹੈ।

ਇੰਨਾ ਹੀ ਨਹੀਂ ਸਿਹਤ ਵਿਭਾਗ ਵੱਲੋਂ ਸਿਵਲ ਪ੍ਰਸ਼ਾਸ਼ਨ ਦੀ ਮਦਦ ਨਾਲ 2 ਸਕੂਲਾਂ ਨੂੰ ਇੱਕ ਹਫਤੇ ਲਈ ਬੰਦ ਕਰਨ ਤੋਂ ਇਲਾਵਾ ਸਮੁੱਚੇ ਇਲਾਕੇ ਵਿੱਚ ਸਿਹਤ ਵਿਭਾਗ ਦਾ ਸਾਰਾ ਤੰਤਰ ਤਿੱਖੀ ਨਜ਼ਰਸਾਨੀ ਵੀ ਕਰ ਰਿਹਾ ਹੈ।

ਸਿਵਲ ਸਰਜਨ ਨੇ ਆਸ਼ਵਾਸ਼ਨ ਦਿੱਤਾ ਕਿ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਵੱਲੋਂ ਇਸ ਬਿਮਾਰੀ ਤੋਂ ਹੋਰ ਬੱਚਿਆਂ ਦੇ ਚਪੇਟ ਵਿੱਚ ਆਉਣ ਅਤੇ ਵਧੇਰੇ ਨਾ ਫੈਲਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)