PSEB ਬੋਰਡ ਪ੍ਰੀਖਿਆਂ ਕੇਂਦਰਾਂ ਦੇ ਆਲੇ ਦੁਆਲੇ ਧਾਰਾ 144 ਲਾਗੂ, ADC ਵੱਲੋਂ ਹੁਕਮ ਜਾਰੀ
ਅੰਮ੍ਰਿਤਸਰ 21 ਫਰਵਰੀ 2026-
ਪੰਜਾਬ ਸਕੂਲ ਸਿੱਖਿਆ ਬੋਰਡ, ਵਿੱਦਿਆ ਭਵਨ, ਫੇਸ 8, ਐੱਸ.ਏ.ਐੱਸ ਨਗਰ, ਮੁਹਾਲੀ ਵੱਲੋਂ ਅਰਧ ਸਰਕਾਰੀ ਪੱਤਰ ਨੰਬਰ 2716 ਮਿਤੀ 06.02.2026 ਰਾਹੀਂ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ-2026 (ਸਮੇਤ ਓਪਨ ਸਕੂਲ) ਦੀਆਂ ਪ੍ਰੀਖਿਆਵਾਂ ਜੋ ਕਿ 04.04.2026 ਦੁਪਹਿਰ 02.15 ਵਜੇ ਤੱਕ ਹੋਣ ਵਾਲੀਆਂ ਸਲਾਨਾ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਿਲ੍ਹੇ ਵਿੱਚ ਸਥਾਪਿਤ ਕੀਤੇ ਗਏ 424 ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਦੇ ਨਾਲ-ਨਾਲ ਅਤੇ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਹੁਕਮ ਜਾਰੀ ਕਰਦੇ ਹੋਏ ਰੋਹਿਤ ਗੁਪਤਾ, ਵਧੀਕ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜਿਲ੍ਹਾ ਅੰਮ੍ਰਿਤਸਰ ਵਿੱਚ ਉਪਰੋਕਤ ਪ੍ਰੀਖਿਆਵਾਂ ਨੂੰ ਨਿਰਵਿਘਣ ਨੇਪਰੇ ਚਾੜ੍ਹਨ ਦੇ ਮੰਤਵ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਪਾਸੋਂ ਪ੍ਰਾਪਤ ਹੋਈ 424 ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਬੀ.ਐਨ.ਐਸ.ਐਸ. ਲਾਗੂ ਕੀਤਾ ਹੈ।
ਉਪਰੋਕਤ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਜੋ ਆਮ ਜਨਤਾ ਨੂੰ ਸੰਬੋਧਿਤ ਹੈ। ਕਮਿਸ਼ਨਰ ਪੁਲਿਸ, ਅੰਮ੍ਰਿਤਸਰ (ਸ਼ਹਿਰ) ਅਤੇ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਇਹ ਹੁਕਮ ਦੀ ਪਾਲਣਾ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਉਣ ਅਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧਾਂ ਲਈ ਲੋੜੀਂਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣਗੇ। ਇਹ ਹੁਕਮ 4 ਅਪ੍ਰੈਲ, 2026 ਪ੍ਰੀਖਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।
ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ






