Join WhatsApp

Join Now

ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ MP ਦਾ ਦਿਹਾਂਤ

On: ਸਤੰਬਰ 12, 2026 2:37 ਬਾਃ ਦੁਃ

 

ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ MP ਦਾ ਦਿਹਾਂਤ

ਪੰਜਾਬ ਨੈੱਟਵਰਕ, ਹੁਸ਼ਿਆਰਪੁਰ

ਸ਼੍ਰੋਮਣੀ ਅਕਾਲੀ ਦਲ ਦੇ ਨਾਮਵਰ ਪੰਥਕ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਬਰਿੰਦਰ ਸਿੰਘ ਬਾਜਵਾ ਦਾ ਬੀਤੀ ਰਾਤ ਅਕਾਲ ਚਲਾਣਾ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਅਚਾਨਕ ਵਿਛੋੜੇ ਦੀ ਖ਼ਬਰ ਫੈਲਦਿਆਂ ਹੀ ਜ਼ਿਲ੍ਹਾ ਹੁਸ਼ਿਆਰਪੁਰ ਸਮੇਤ ਸਮੁੱਚੇ ਰਾਜਸੀ ਹਲਕਿਆਂ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ।

ਬਰਿੰਦਰ ਸਿੰਘ ਬਾਜਵਾ ਨੇ ਅਕਾਲੀ ਦਲ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਾਰਟੀ ਦਾ ਆਧਾਰ ਵਿਸ਼ਾਲ ਕਰਨ ਲਈ ਵਰ੍ਹਿਆਂ ਤੱਕ ਨਿਰੰਤਰ ਘਾਲਣਾ ਘਾਲੀ। ਆਪਣੇ ਸਿਆਸੀ ਜੀਵਨ ਦੌਰਾਨ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਵੱਖ-ਵੱਖ ਉੱਚ ਅਹੁਦਿਆਂ ‘ਤੇ ਬਿਰਾਜਮਾਨ ਰਹੇ ਅਤੇ ਰਾਜ ਸਭਾ ਮੈਂਬਰ ਵਜੋਂ ਵੀ ਉਨ੍ਹਾਂ ਨੇ ਪੰਜਾਬ ਦੇ ਹਿੱਤਾਂ ਦੀ ਆਵਾਜ਼ ਨੂੰ ਬੁਲੰਦ ਕੀਤਾ। ਉਹ ਜ਼ਮੀਨੀ ਪੱਧਰ ‘ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਵਾਲੇ ਅਣਥੱਕ ਤੇ ਸੁਲਝੇ ਹੋਏ ਸਿਆਸਤਦਾਨ ਵਜੋਂ ਜਾਣੇ ਜਾਂਦੇ ਸਨ।

ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਧਿਰਾਂ, ਧਾਰਮਿਕ ਸ਼ਖ਼ਸੀਅਤਾਂ, ਸਮਾਜਿਕ ਜਥੇਬੰਦੀਆਂ ਅਤੇ ਸਿੱਖਿਆ ਸ਼ਾਸਤਰੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵੱਖ-ਵੱਖ ਆਗੂਆਂ ਨੇ ਬਾਜਵਾ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਬਰਿੰਦਰ ਸਿੰਘ ਬਾਜਵਾ ਦੇ ਤੁਰ ਜਾਣ ਨਾਲ ਪੰਜਾਬ ਦੀ ਰਾਜਨੀਤੀ ਅਤੇ ਪੰਥਕ ਹਲਕਿਆਂ ਨੂੰ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

Leave a Comment