ਸਨਸਨੀਖੇਜ਼ ਖੁਲਾਸਾ: Diljit Dosanjh ਨੂੰ ਭਾਜਪਾ ‘ਚ ਸ਼ਾਮਲ ਕਰਨ ਦੀਆਂ ਕੋਸ਼ਿਸ਼ਾਂ!

On: ਮਈ 14, 2026 12:18 ਬਾਃ ਦੁਃ

 

ਸਨਸਨੀਖੇਜ਼ ਖੁਲਾਸਾ: ਦਿਲਜੀਤ ਦੋਸਾਂਝ (Diljit Dosanjh) ਨੂੰ ਭਾਜਪਾ ‘ਚ ਸ਼ਾਮਲ ਕਰਨ ਦੀਆਂ ਹੋ ਰਹੀਆਂ ਨੇ ਕੋਸ਼ਿਸ਼ਾਂ

Punjab News, 14 ਮਈ 2026:

Diljit Dosanjh: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਜਨਤਾ ਪਾਰਟੀ (ਬੀਜੇਪੀ) ‘ਤੇ ਤਿੱਖੇ ਸਿਆਸੀ ਹਮਲੇ ਕੀਤੇ।

ਚੀਮਾ ਨੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਜਪਾ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਈ ਗੰਭੀਰ ਇਲਜ਼ਾਮ ਲਾਏ।

ਪ੍ਰੈਸ ਕਾਨਫਰੰਸ ਦੌਰਾਨ ਹਰਪਾਲ ਚੀਮਾ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਦਾ ਜ਼ਿਕਰ ਕਰਦਿਆਂ ਇੱਕ ਸਨਸਨੀਖੇਜ਼ ਗੱਲ ਕਹੀ।

ਉਨ੍ਹਾਂ ਇਲਜ਼ਾਮ ਲਾਇਆ ਕਿ ਭਾਜਪਾ ਵੱਲੋਂ ਦਿਲਜੀਤ ਦੋਸਾਂਝ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਹਰ ਹੀਲੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਚੀਮਾ ਨੇ ਕਿਹਾ ਕਿ ਭਾਜਪਾ ਮਸ਼ਹੂਰ ਹਸਤੀਆਂ ‘ਤੇ ਦਬਾਅ ਬਣਾ ਕੇ ਜਾਂ ਉਨ੍ਹਾਂ ਨੂੰ ਲਾਲਚ ਦੇ ਕੇ ਆਪਣੇ ਪਾਲੇ ਵਿੱਚ ਲਿਆਉਣ ਦੀ ਰਾਜਨੀਤੀ ਕਰ ਰਹੀ ਹੈ।

ਚੀਮਾ ਨੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੰਡੀਗੜ੍ਹ ‘ਤੇ ਸਾਰਾ ਕੰਟਰੋਲ ਭਾਜਪਾ ਦਾ ਹੈ ਅਤੇ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਭਾਜਪਾ ਜਾਣਬੁੱਝ ਕੇ ਗੈਂਗਸਟਰਵਾਦ ਨੂੰ ਵਧਾਵਾ ਦੇ ਰਹੀ ਹੈ।

ਹਰਪਾਲ ਚੀਮਾ ਦੇ ਇਨ੍ਹਾਂ ਬਿਆਨਾਂ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੀ ਸਿਆਸਤ ਭਖ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਭਾਜਪਾ ਵੱਲੋਂ ਇਨ੍ਹਾਂ ਗੰਭੀਰ ਇਲਜ਼ਾਮਾਂ ‘ਤੇ ਕੀ ਜਵਾਬ ਦਿੱਤਾ ਜਾਂਦਾ ਹੈ?

 

Join WhatsApp

Join Now

Leave a Comment