ਠੰਡ ਕਾਰਨ ਸੇਵਾ ਕੇਂਦਰਾਂ ਦਾ ਪੰਜਾਬ ਸਰਕਾਰ ਨੇ ਸਮਾਂ ਬਦਲਿਆ

417

ਮੋਗਾ

ਵਧੀਕ ਡਿਪਟੀ ਕਮਿਸ਼ਨਰ (ਜ਼) ਹਰਚਰਨ ਸਿੰਘ ਨੇ ਦੱਸਿਆ ਕਿ ਠੰਡ ਦੇ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਦੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9:30 ਤੋਂ ਸ਼ਾਮ 4:30 ਵਜੇ ਤੱਕ ਕਰ ਦਿੱਤਾ ਗਿਆ ਹੈ।

ਉਕਤ ਬਦਲੇ ਸਮੇਂ ਦੇ ਹੁਕਮ 31 ਜਨਵਰੀ, 2022 ਤੱਕ ਲਾਗੂ ਰਹਿਣਗੇ।

ਉਨ੍ਹਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਉਕਤ ਸਮੇਂ ਅਨੁਸਾਰ ਉਹ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਲਾਗ ਨੂੰ ਮੁੱਖ ਰੱਖਦੇ ਹੋਏ ਸੇਵਾ ਕੇਂਦਰਾਂ ਵਿਚ ਮਾਸਕ ਲਗਾ ਕੇ ਹੀ ਦਾਖ਼ਲ ਹੋਇਆ ਜਾਵੇ ਅਤੇ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਿਆ ਜਾਵੇ।