Join WhatsApp

Join Now

ਪੰਜਾਬ ‘ਚ ਅਧਿਆਪਕ ਯੋਗਤਾ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਲੁਹਾਏ!

On: ਫਰਵਰੀ 9, 2026 12:38 ਬਾਃ ਦੁਃ

 

ਪੰਜਾਬ ‘ਚ ਅਧਿਆਪਕ ਯੋਗਤਾ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਲੁਹਾਏ!

ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ’ਚ ਕੜੇ ਲੁਹਾਏ ਜਾਣ ਦੀ ਪੜ੍ਹਤਾਲ ਦੇ ਦਿੱਤੇ ਨਿਰਦੇਸ਼

ਅੰਮ੍ਰਿਤਸਰ, 9 ਫ਼ਰਵਰੀ-

ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜ੍ਹਤਾਲ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ ਲਈ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਦਿੱਲੀ ਪਬਲਿਕ ਸਕੂਲ ’ਚ ਬਣੇ ਪ੍ਰੀਖਿਆ ਕੇਂਦਰ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਬਹੁਗਿਣਤੀ ਸਿੱਖ ਵਸੋਂ ਵਾਲਾ ਖਿੱਤਾ ਹੈ, ਜਿਥੇ ਹਰ ਇਕ ਨੂੰ ਇਹ ਪਤਾ ਹੈ ਕਿ ਕੜਾ ਸਿੱਖਾਂ ਦਾ ਅਨਿੱਖੜਵਾਂ ਅੰਗ ਹਨ, ਪਰ ਇਸ ਦੇ ਬਾਵਜੂਦ ਵੀ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਉਣ ਦੀ ਹਰਕਤ ਮੰਦਭਾਗੀ ਹੈ।

ਉਨ੍ਹਾਂ ਆਖਿਆ ਕਿ ਗੁਰੂਆਂ ਦੀ ਧਰਤੀ ਪੰਜਾਬ ਵਿਚ ਅਜਿਹੀਆਂ ਹਰਕਤਾਂ ਕਿਸ ਦੇ ਇਸ਼ਾਰੇ ’ਤੇ ਹੋ ਰਹੀਆਂ ਹਨ, ਇਹ ਜਾਂਚ ਦਾ ਵਿਸ਼ਾ ਹੈ। ਕੀ ਪੰਜਾਬ ਸਰਕਾਰ ਇਸ ਨੂੰ ਪ੍ਰਵਾਨਗੀ ਦੇ ਰਹੀ ਹੈ, ਜੇਕਰ ਅਜਿਹਾ ਹੈ ਤਾਂ ਇਸ ਤੋਂ ਦੁਖਦਾਈ ਹੋਰ ਕੀ ਹੋ ਸਕਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸੰਜੀਦਾ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਵਾਸਤੇ ਲਿਖਿਆ ਜਾਵੇਗਾ। ਫਿਲਹਾਲ ਇਸ ਦੀ ਪੜ੍ਹਤਾਲ ਕਰਵਾਈ ਜਾ ਰਹੀ ਹੈ।

ਜਾਂਚ ਪੜ੍ਹਤਾਲ ਦੀ ਇਸ ਕਾਰਵਾਈ ਲਈ ਗੁਰਦੁਆਰਾ ਸ੍ਰੀ ਹਾਜੀਰਤਨ ਸਾਹਿਬ ਬਠਿੰਡਾ ਦੇ ਮੈਨੇਜਰ ਦਰਸ਼ਨ ਸਿੰਘ, ਸਬ-ਆਫ਼ਿਸ ਤਲਵੰਡੀ ਸਾਬੋ ਦੇ ਇੰਚਾਰਜ ਭੋਲਾ ਸਿੰਘ ਅਤੇ ਪ੍ਰਚਾਰਕ ਸਿੰਘਾਂ ਦੀ ਡਿਊਟੀ ਲਗਾਈ ਗਈ ਹੈ। ਇਸ ਕਮੇਟੀ ਦੀ ਜਾਂਚ ਰਿਪੋਰਟ ਅਨੁਸਾਰ ਬਣਦੀ ਕਰਵਾਈ ਹੋਵੇਗੀ।

ਐਡਵੋਕੇਟ ਧਾਮੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਹਰਕਤਾਂ ਦਾ ਮੌਕੇ ’ਤੇ ਹੀ ਵਿਰੋਧ ਦਰਜ ਕਰਵਾਇਆ ਜਾਵੇ। ਕਿਸੇ ਵੀ ਸਿੱਖ ਵਿਰੋਧੀ ਕਾਰਵਾਈ ਨੂੰ ਚੁਣੌਤੀ ਦਿੱਤੀ ਜਾਵੇ ਅਤੇ ਮੌਕੇ ’ਤੇ ਮੌਜੂਦ ਸਿੱਖ ਪ੍ਰਸੰਗ ਵਿਚ ਆਪਣੀ ਗੱਲ ਰੱਖ ਕੇ ਕੌਮੀ ਤਰਜਮਾਨੀ ਕਰਨਾ ਹਰ ਸਿੱਖ ਦਾ ਫ਼ਰਜ਼ ਹੈ ਅਤ ਜੇਕਰ ਅਜਿਹੀਆਂ ਹਰਕਤਾਂ ਨੂੰ ਮੂਕ ਪ੍ਰਵਾਨਗੀ ਮਿਲਦੀ ਰਹੀ ਤਾਂ ਸਿੱਖ ਵਿਰੋਧੀ ਅਨਸਰਾਂ ਦੇ ਹੌਂਸਲੇ ਹੋਰ ਵਧਣਗੇ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment