Join WhatsApp

Join Now

Snake Bite! ਪੰਜਾਬ ‘ਚ ਮੀਂਹ ਦੌਰਾਨ ਸੱਪਾਂ ਦਾ ਕਹਿਰ! ਕਈ ਲੋਕਾਂ ਨੂੰ ਡੰਗਿਆ, ਹਸਪਤਾਲ ਦਾਖ਼ਲ

On: ਜੁਲਾਈ 13, 2026 10:20 ਪੂਃ ਦੁਃ

 

Snake Bite! ਪੰਜਾਬ ‘ਚ ਮੀਂਹ ਦੌਰਾਨ ਸੱਪਾਂ ਦਾ ਕਹਿਰ, ਕਈ ਲੋਕਾਂ ਨੂੰ ਡੰਗਿਆ- ਹਸਪਤਾਲ ਦਾਖ਼ਲ

ਖੇਤਾਂ ‘ਚ ਕੰਮ ਕਰਦਿਆਂ ਤੇ ਘਰ ਸੁੱਤਿਆਂ ਨੂੰ ਸੱਪਾਂ ਨੇ ਬਣਾਇਆ ਸ਼ਿਕਾਰ; ਬਟਾਲਾ ਦੇ ਵੱਖ-ਵੱਖ ਪਿੰਡਾਂ ‘ਚ 5 ਵਿਅਕਤੀ ਹਸਪਤਾਲ ਪਹੁੰਚੇ

ਬਟਾਲਾ, 13 ਜੁਲਾਈ 2026- ਬਟਾਲਾ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਬਰਸਾਤ ਦੇ ਮੌਸਮ ਦੌਰਾਨ ਸੱਪਾਂ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਕੁਝ ਸਮੇਂ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਸੱਪਾਂ ਦੇ ਡੰਗਣ (Snake Bite) ਦੀਆਂ 5 ਵੱਖ-ਵੱਖ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਪੰਜ ਵਿਅਕਤੀ ਗੰਭੀਰ ਰੂਪ ਵਿੱਚ ਪ੍ਰਭਾਵਿਤ ਹੋਏ ਹਨ। ਇਨ੍ਹਾਂ ਸਾਰੇ ਪੀੜਤਾਂ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਪਹਿਲੀ ਘਟਨਾ (ਪਿੰਡ ਤਾਰਾਗੜ੍ਹ) ਨੇੜਲੇ ਪਿੰਡ ਤਾਰਾਗੜ੍ਹ ਦੇ ਇੱਕ ਫਾਰਮ ਹਾਊਸ ’ਚ ਕੰਮ ਕਰਨ ਵਾਲੇ ਸ਼ੰਕਰ (ਪੁੱਤਰ ਰਾਜਪਾਲ) ਨੂੰ ਅਚਾਨਕ ਇੱਕ ਜ਼ਹਿਰੀਲੇ ਸੱਪ ਨੇ ਡੰਗ ਮਾਰ ਦਿੱਤਾ। ਕੰਮ ਦੌਰਾਨ ਸੱਪ ਦੇ ਡੰਗਣ ਕਾਰਨ ਉਸਦੀ ਹਾਲਤ ਲਗਾਤਾਰ ਵਿਗੜਨ ਲੱਗੀ, ਜਿਸ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

ਦੂਜੀ ਘਟਨਾ (ਪਿੰਡ ਘਣੀਏ ਕੇ ਬਾਂਗਰ) ਖੇਤਾਂ ਵਿੱਚ ਕੰਮ ਕਰ ਰਹੇ ਨਿਰਮਲ ਸਿੰਘ (ਪੁੱਤਰ ਸੁਲੱਖਣ ਸਿੰਘ) ਨੂੰ ਇੱਕ ਜ਼ਹਿਰੀਲੇ ਸੱਪ ਨੇ ਆਪਣਾ ਸ਼ਿਕਾਰ ਬਣਾ ਲਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰਾਂ ਨੇ ਉਸਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਇਸੇ ਤਰ੍ਹਾਂ ਤੀਜੀ ਘਟਨਾ ਪਿੰਡ ਦਕੋਹਾ ਵਿੱਚ ਖੇਤਾਂ ਵਿੱਚ ਕੰਮ ਕਰ ਰਹੇ ਸਰਬਜੀਤ ਸਿੰਘ (ਪੁੱਤਰ ਚਰਨ ਸਿੰਘ) ਨੂੰ ਵੀ ਇੱਕ ਜ਼ਹਿਰੀਲੇ ਸੱਪ ਨੇ ਡੰਗ ਲਿਆ। ਉਸ ਨੂੰ ਵੀ ਤੁਰੰਤ ਹਸਪਤਾਲ ਲਿਜਾਇਆ ਗਿਆ। ਚੌਥੀ ਘਟਨਾ (ਪਿੰਡ ਪੰਜਗਰਾਈਆਂ) ਖੇਤਾਂ ਵਿੱਚ ਪੱਠੇ ਵੱਢ ਰਹੇ ਬਲਦੇਵ ਸਿੰਘ (ਪੁੱਤਰ ਕਸ਼ਮੀਰ ਸਿੰਘ) ਦੇ ਹੱਥ ‘ਤੇ ਅਚਾਨਕ ਇੱਕ ਜ਼ਹਿਰੀਲੇ ਸੱਪ ਨੇ ਡੰਗ ਮਾਰ ਦਿੱਤਾ। ਬਲਦੇਵ ਸਿੰਘ ਨੇ ਦੱਸਿਆ ਕਿ ਹਾਲਤ ਖ਼ਰਾਬ ਹੋਣ ਕਾਰਨ ਉਸਨੂੰ ਤੁਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਆਉਣਾ ਪਿਆ।

ਪੰਜਵੀਂ ਘਟਨਾ (ਪਿੰਡ ਨਠਵਾਲ) ਘਰ ਵਿੱਚ ਸੁੱਤੇ ਪਏ ਵਿਅਕਤੀ ‘ਤੇ ਸੱਪ ਨੇ ਹਮਲਾ ਕਰ ਦਿੱਤਾ। ਮੂਲ ਰੂਪ ਵਿੱਚ ਬਿਹਾਰ ਦੇ ਰਹਿਣ ਵਾਲੇ ਅਤੇ ਇਸ ਵੇਲੇ ਪਿੰਡ ਨਠਵਾਲ ਵਿਖੇ ਰਹਿ ਰਹੇ ਗੋਵਿੰਦ (ਪੁੱਤਰ ਸਿਕੰਦਰ) ਨੇ ਦੱਸਿਆ ਕਿ ਉਹ ਰਾਤ ਨੂੰ ਘਰ ਵਿੱਚ ਸੁੱਤਾ ਪਿਆ ਸੀ ਕਿ ਅਚਾਨਕ ਇੱਕ ਸੱਪ ਨੇ ਉਸ ਨੂੰ ਡੰਗ ਲਿਆ। ਪਰਿਵਾਰ ਵਾਲਿਆਂ ਨੇ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ।

ਬਰਸਾਤ ਦੇ ਦਿਨਾਂ ਵਿੱਚ ਜ਼ਮੀਨ ਦੇ ਅੰਦਰ ਪਾਣੀ ਭਰ ਜਾਣ ਕਾਰਨ ਸੱਪ ਅਤੇ ਹੋਰ ਜ਼ਹਿਰੀਲੇ ਜੀਵ ਬਾਹਰ ਆ ਜਾਂਦੇ ਹਨ। ਡਾਕਟਰਾਂ ਨੇ ਸਲਾਹ ਦਿੱਤੀ ਹੈ ਕਿ ਖੇਤਾਂ ਵਿੱਚ ਕੰਮ ਕਰਦੇ ਸਮੇਂ ਸਾਵਧਾਨੀ ਵਰਤੀ ਜਾਵੇ ਅਤੇ ਸੱਪ ਦੇ ਡੰਗਣ ਦੀ ਸੂਰਤ ਵਿੱਚ ਦੇਸੀ ਇਲਾਜ ਜਾਂ ਝਾੜ-ਫੂਕ ਦੇ ਚੱਕਰ ਵਿੱਚ ਪੈਣ ਦੀ ਬਜਾਏ ਮਰੀਜ਼ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਆਂਦਾ ਜਾਵੇ, ਜਿੱਥੇ ਐਂਟੀ-ਸਨੇਕ ਵੈਨਮ (Anti-Snake Venom) ਮੁਫ਼ਤ ਉਪਲਬਧ ਹੈ।

 

More

ਪੰਜਾਬ ਨੂੰ ਸਿਆਸੀ ਡਰਾਮੇਬਾਜ਼ੀ ਨਹੀਂ, ਕੰਮ ਚਾਹੀਦਾ! AAP ਦੇ ਸਾਢੇ ਚਾਰ ਸਾਲਾਂ ‘ਚ 100 ਗੁਣਾ ਵਧਿਆ ਨਸ਼ਾ: ਕੇਵਲ ਢਿੱਲੋਂ

ਚਾਵਲਾ ਰੇਪ ਕੇਸ ਦੀ CBI ਜਾਂਚ ਕਰਵਾਏ ਪੰਜਾਬ ਸਰਕਾਰ, ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਵੇਗਾ’- SGPC ਪ੍ਰਧਾਨ ਦਾ ਵੱਡਾ ਬਿਆਨ

Rabi Crops MSP 2027-28: ਕਿਸਾਨਾਂ ਦੇ ਹੱਕ ‘ਚ ਸਰਕਾਰ ਦਾ ਵੱਡਾ ਫ਼ੈਸਲਾ; ਹਾੜ੍ਹੀ ਦੀਆਂ ਫ਼ਸਲਾਂ ਦੀ MSP ‘ਚ ਵਾਧਾ, ਪੜ੍ਹੋ ਕਣਕ ਦਾ ਨਵਾਂ ਰੇਟ

Big Breaking: ਪੰਜਾਬ ਦੀ ਧਰਤੀ ਤੋਂ ਕੇਂਦਰੀ ਗ੍ਰਹਿ ਮੰਤਰੀ Amit Shah ਦਾ ਵੱਡਾ ਐਲਾਨ; ਦਸੰਬਰ 2029 ਤੱਕ ਚਿੱਟਾ ਮੁਕਤ ਹੋਵੇਗਾ ਸੂਬਾ

Akali-BJP ਗਠਜੋੜ ਸਮੇਂ ਹੀ ਪੰਜਾਬ ‘ਚ ਆਇਆ ‘ਚਿੱਟਾ’: ਅਮਨ ਅਰੋੜਾ ਨੇ ਸਬੂਤਾਂ ਸਮੇਤ ਕੀਤੇ ਵੱਡੇ ਖ਼ੁਲਾਸੇ

ਸੀਟੂ ਨੂੰ ਅਲਵਿਦਾ ਕਹਿ ਕੇ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ ਹੋਈਆਂ 20 ਵਰਕਰਾਂ ਅਤੇ ਹੈਲਪਰਾਂ; ਸੂਬਾ ਪ੍ਰਧਾਨ ਮੈਡਮ ਛੀਨਾ ਵੱਲੋਂ ਭਰਵਾਂ ਸਵਾਗਤ

Leave a Comment