ਸੋਨੀਆ ਗਾਂਧੀ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ਦਾ ਕੀਤਾ ਸਮਰਥਨ, ਕਹੀ ਵੱਡੀ ਗੱਲ

264

 

Nari Shakti Vandan Adhiniyam 2023 Sonia Gandhi Speech: 

ਸੋਨੀਆ ਗਾਂਧੀ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ਯਾਨੀ ਨਾਰੀ ਸ਼ਕਤੀ ਵੰਦਨ ਐਕਟ 2023 ਬਾਰੇ ਲੋਕ ਸਭਾ ਵਿੱਚ ਆਪਣਾ ਪੱਖ ਪੇਸ਼ ਕੀਤਾ। ਬੁੱਧਵਾਰ ਨੂੰ ਲੋਕ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਚਰਚਾ ਦੌਰਾਨ ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਮੈਂ ਭਾਰਤੀ ਰਾਸ਼ਟਰੀ ਕਾਂਗਰਸ (ਆਈ.ਐੱਨ.ਸੀ.) ਦੀ ਤਰਫੋਂ ਨਾਰੀ ਸ਼ਕਤੀ ਵੰਦਨ ਐਕਟ 2023 ਦੇ ਸਮਰਥਨ ‘ਚ ਖੜ੍ਹੀ ਹਾਂ।

ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਲੈ ਕੇ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਲੋਕ ਸਭਾ ‘ਚ ਕਿਹਾ ਕਿ ਇਹ ਮੇਰੀ ਜ਼ਿੰਦਗੀ ਦਾ ਇਕ ਭਾਵੁਕ ਪਲ ਵੀ ਹੈ। ਪਹਿਲੀ ਵਾਰ ਲੋਕਲ ਬਾਡੀ ਚੋਣਾਂ ਵਿੱਚ ਔਰਤਾਂ ਦੀ ਨੁਮਾਇੰਦਗੀ ਤੈਅ ਕਰਨ ਲਈ ਸੰਵਿਧਾਨਕ ਸੋਧ ਮੇਰੇ ਜੀਵਨ ਸਾਥੀ ਰਾਜੀਵ ਗਾਂਧੀ ਨੇ ਲਿਆਂਦੀ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)