Sports News: ਪੰਜਾਬ ਸਰਕਾਰ ਨੇ ਪੰਚਾਇਤਾਂ ਕੋਲੋਂ ਮੰਗੀਆਂ ਖੇਡ ਸਟੇਡੀਅਮ ਬਣਾਉਣ ਲਈ ਤਜ਼ਵੀਜਾਂ

213

 

ਰੋਹਿਤ ਗੁਪਤਾ, ਗੁਰਦਾਸਪੁਰ-

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇਡ ਨਰਸਰੀਆਂ ਲਈ ਖੇਡ ਸਟੇਡੀਅਮ ਤੇ ਗਰਾਊਂਡਾਂ ਬਣਾਉਣ ਦੀ ਯੋਜਨਾ ਉਲੀਕੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਦਾਸਪੁਰ ਸਿਮਰਨਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡ ਨਰਸਰੀਆਂ ਬਣਾਉਣ ਲਈ ਖੇਡ ਸਟੇਡੀਅਮ ਤੇ ਗਰਾਊਂਡਾਂ ਬਣਾਉਣ ਲਈ ਤਜ਼ਵੀਜਾਂ ਦੀ ਮੰਗ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜਿਸ ਵੀ ਪੰਚਾਇਤ ਕੋਲ ਚਾਰ ਏਕੜ ਤੱਕ ਜ਼ਮੀਨ ਹੈ ਅਤੇ ਉਹ ਆਪਣੇ ਪਿੰਡ ਉਸ ਜ਼ਮੀਨ ’ਤੇ ਖੇਡ ਸਟੇਡੀਅਮ ਜਾਂ ਖੇਡ ਮੈਦਾਨ ਬਣਾਉਣਾ ਚਾਹੁੰਦੀਆਂ ਹਨ ਤਾਂ ਉਹ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਗੁਰਦਾਸਪੁਰ ਨਾਲ ਸੰਪਰਕ ਕਰ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਨੰਬਰ 10874-245371 ਜਾਂ 83600-89645 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)