Join WhatsApp

Join Now

Sri Fatehgarh Sahib News: ਸੀਟੂ ਨੂੰ ਵੱਡਾ ਝਟਕਾ; ਸੈਂਕੜੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਰਵ ਯੂਨੀਅਨ ‘ਚ ਕੀਤੀ ਸ਼ਮੂਲੀਅਤ

On: ਅਕਤੂਬਰ 2, 2026 3:07 ਬਾਃ ਦੁਃ

 

Sri Fatehgarh Sahib News: ਸੀਟੂ ਨੂੰ ਵੱਡਾ ਝਟਕਾ; ਸੈਂਕੜੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਰਵ ਯੂਨੀਅਨ ‘ਚ ਕੀਤੀ ਸ਼ਮੂਲੀਅਤ

Punjab Network

Sri Fatehgarh Sahib News: ਸ੍ਰੀ ਫ਼ਤਹਿਗੜ੍ਹ ਸਾਹਿਬ, 2 ਅਕਤੂਬਰ 2026- ਅੱਜ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਮੀਟਿੰਗ ਮੈਡਮ ਬਰਿੰਦਰਜੀਤ ਕੌਰ ਛੀਨਾ ਨੇ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਅਮਲੋਹ ਵਿਖੇ ਕੀਤੀ। ਮੈਡਮ ਗੁਰਪ੍ਰੀਤ ਕੌਰ, ਬਲਾਕ ਪ੍ਰਧਾਨ ਅਤੇ ਨਛੱਤਰ ਕੌਰ, ਮੈਡਮ ਨਰਿੰਦਰ ਕੌਰ ਨੇ ਸੀਟੂ ਨੂੰ ਛੱਡ ਕੇ ਸਰਵ ਯੂਨੀਅਨ ਵਿੱਚ ਸ਼ਮੂਲੀਅਤ ਕੀਤੀ। ਸੈਂਕੜੇ ਦੀ ਗਿਣਤੀ ਵਿੱਚ ਵਰਕਰਾਂ ਅਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ। ਵਰਕਰਾਂ ਅਤੇ ਹੈਲਪਰਾਂ ਨੇ ਸ਼ਮੂਲੀਅਤ ਕਰਕੇ ਸਰਵ ਆਂਗਣਵਾੜੀ ਯੂਨੀਅਨ ਦਾ ਪੱਲਾ ਫੜ ਕੇ ਮੈਡਮ ਛੀਨਾ ਦੀ ਦੂਰਦਰਸ਼ੀ ਸੋਚ ਤੇ ਭਰੋਸਾ ਪ੍ਰਗਟ ਕੀਤਾ।

ਮੈਡਮ ਛੀਨਾ ਨੇ ਮੈਂਬਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ। ਮੀਟਿੰਗ ਨੂੰ ਸੰਬੋਧਿਤ ਕਰਦਿਆਂ ਪੰਜਾਬ ਪ੍ਰਧਾਨ ਮੈਡਮ ਛੀਨਾ ਨੇ ਦੱਸਿਆ ਕਿ 2026 ਵਿੱਚ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਦਾ ਅਖੀਰਲਾ ਸਾਲ ਹੈ ਅਤੇ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਹੁਣ ਸਰਕਾਰ ਮੁੱਕਰਦੀ ਨਜ਼ਰ ਆ ਰਹੀ ਹੈ। ਅਸੀਂ ਸਰਕਾਰ ਕੋਲੋਂ ਸਰਕਾਰੀ ਮੁਲਾਜ਼ਮ ਬਣਾਉਣ ਅਤੇ ਘੱਟੋ-ਘੱਟ ਉਜਰਤ ਦੇ ਦਾਇਰੇ ਅਧੀਨ ਲਿਆਉਣ ਦੀ ਮੰਗ ਕਰਦੇ ਹਾਂ।

ਜੇਕਰ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਤਾਂ ਜਥੇਬੰਦੀ ਵੱਲੋਂ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਜੇਕਰ ਸਰਕਾਰ ਨੇ ਉਪਰੋਕਤ ਮਸਲਿਆਂ ਉੱਪਰ ਆਪਣਾ ਯੋਗ ਫੈਸਲਾ ਨਾ ਦਿੱਤਾ ਤਾਂ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਲਈ ਜਥੇਬੰਦੀ ਹਮੇਸ਼ਾ ਤਿਆਰ ਰਹੇਗੀ ਅਤੇ 18 ਅਕਤੂਬਰ ਨੂੰ ਅਣਮਿਥੇ ਸਮੇਂ ਲਈ ਸੰਗਰੂਰ ਵਿਖੇ ਧਰਨਾ ਲਗਾਇਆ ਜਾਵੇਗਾ ਅਤੇ ਵਿਸ਼ਾਲ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

 

More

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ AAP ਸਰਕਾਰ ਨੇ ਜਸ਼ਨ-ਏ-ਇਨਕਲਾਬ ਪ੍ਰੋਗਰਾਮ ‘ਚ ਪਰੋਸੀ ਲੱਚਰਤਾ- ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਨੇ ਕੀਤੀ ਨਿਖੇਧੀ

ਅਵਸਥੀ ਪਰਿਵਾਰ ਵਲੋਂ ਸ਼੍ਰੀਮਤੀ ਮੋਨਿਕਾ ਅਵਸਥੀ ਜੀ ਦੀ ਯਾਦ ਵਿੱਚ ਹੁਸ਼ਿਆਰ ਵਿਦਿਆਰਥੀਆਂ ਨੂੰ ਵੰਡੇ ਵਜ਼ੀਫੇ

ਸੀਟੂ ਨੂੰ ਅਲਵਿਦਾ ਕਹਿ ਕੇ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ ਹੋਈਆਂ 20 ਵਰਕਰਾਂ ਅਤੇ ਹੈਲਪਰਾਂ; ਸੂਬਾ ਪ੍ਰਧਾਨ ਮੈਡਮ ਛੀਨਾ ਵੱਲੋਂ ਭਰਵਾਂ ਸਵਾਗਤ

ਪ੍ਰਕਾਸ਼ ਪ੍ਰਭਾਕਰ ਦੀ ਪੁਸਤਕ ‘ਵਨ ਉਪਵਨ’ ਲੋਕ ਅਰਪਣ ਅਤੇ ਕਾਵਿ-ਚੇਤਨਾ ਨੂੰ ਸਮਰਪਿਤ ਗੋਸ਼ਟੀ 

ਸੇਵਾ ਮੁਕਤ ਪਟਵਾਰੀ, ਕਾਨੂੰਨਗੋ, ਰੈਵੀਨਿਊ ਆਫ਼ਿਰਜ਼ ਯੂਨੀਅਨ ਦਾ ਵਫ਼ਦ DC ਦੀ ਗੈਰਹਾਜ਼ਰੀ ‘ਚ ਜ਼ਿਲ੍ਹਾ ਮਾਲ ਅਫ਼ਸਰ ਫ਼ਿਰੋਜ਼ਪੁਰ ਨੂੰ ਮਿਲਿਆ, ਪੜ੍ਹੋ ਕੀ ਹਨ ਮੰਗਾਂ?

ਚਿਰਾਗ ਪਾਸਵਾਨ ਦਾ ‘ਯੂਥ ਬੋਲੇ ਤਾਂ’ ਪ੍ਰੋਗਰਾਮ ਨੌਜਵਾਨਾਂ ਦੀਆਂ ਆਸਾਂ-ਉਮੀਦਾਂ ਸੁਣਨ ਤੇ ਸਮਝਣ ਦੀ ਸੱਚੀ ਪਹਿਲਕਦਮੀ: ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ

Leave a Comment