Join WhatsApp

Join Now

ਈਟੀਟੀ ਦਿਵਿਆਂਗ ਅਧਿਆਪਕ ਯੂਨੀਅਨ ਦਾ ਸੂਬਾ ਪੱਧਰੀ ਇਜਲਾਸ ਪ੍ਰਿਥਵੀ ਵਰਮਾ ਚੁਣੇ ਗਏ ਪੰਜਾਬ ਪ੍ਰਧਾਨ

On: ਜੂਨ 6, 2026 12:02 ਬਾਃ ਦੁਃ

 

ਈਟੀਟੀ ਦਿਵਿਆਂਗ ਅਧਿਆਪਕ ਯੂਨੀਅਨ ਦਾ ਸੂਬਾ ਪੱਧਰੀ ਇਜਲਾਸ ਪ੍ਰਿਥਵੀ ਵਰਮਾ ਚੁਣੇ ਗਏ ਪੰਜਾਬ ਪ੍ਰਧਾਨ- ਯੂਨੀਅਨ ਵੱਲੋਂ ਰਖਵਾਇਆ ਗਿਆ ਸ੍ਰੀ ਅਖੰਡ ਪਾਠ ਸਾਹਿਬ ਦਾ ਪਾਠ

Punjab News, 6 ਜੂਨ 2026-

ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਈਟੀਟੀ ਟੈੱਟ ਪਾਸ ਦਿਵਿਆਂਗ ਅਧਿਆਪਕਾਂ ਨੂੰ ਨੌਕਰੀ ਮਿਲਣ ਦੀ ਖੁਸ਼ੀ ਵਿੱਚ ਸ੍ਰੀ ਅੰਬ ਸਾਹਿਬ ਗੁਰਦੁਆਰਾ ਮੁਹਾਲੀ ਵਿਖੇ ਮਿਤੀ 03 ਜੂਨ ਤੋਂ 05 ਜੂੂਨ ਤੱਕ ਸ਼੍ਰੀ ਅਖੰਡ ਪਾਠ ਰਖਵਾਇਆ ਗਿਆ, 05 ਜੂਨ 2026 ਨੂੰ ਭੋਗ ਪਿਆ। ਇਸ ਮੌਕੇ ਯੂਨੀਅਨ ਦੇ ਸਮੂਹ ਆਗੂ ਅਤੇ ਅਧਿਆਪਕ ਸਾਥੀਆਂ ਵੱਲੋਂ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ ਅਤੇ ਵਾਹਿਗੁਰੂ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਤੇ ਲੰਗਰ ਪ੍ਰਸਾਦ ਛੱਕਿਆ।

ਇਸ ਦੇ ਨਾਲ ਹੀ ਈਟੀਟੀ ਦਿਵਿਆਂਗ ਅਧਿਆਪਕਾਂ ਵੱਲੋਂ ਸੂਬਾ ਪੱਧਰੀ ਇਜਲਾਸ ਬੁਲਾਇਆ ਗਿਆ ਇਜਲਾਸ ਦੀ ਅਗਵਾਈ ਵਿਕਾਸ ਕਪੂਰ ਵੱਲੋਂ ਕੀਤੀ ਗਈ ਅਤੇ ਪੰਜਾਬ ਪੱਧਰੀ ਕਮੇਟੀ ਚੁਣੀ ਗਈ।

ਕਮੇਟੀ ਵਿੱਚ ਪ੍ਰਿਥਵੀ ਵਰਮਾ ਅਬੋਹਰ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਜਸਵਿੰਦਰ ਸਿੰਘ ਬਠਿੰਡਾ ਮੀਤ ਪ੍ਰਧਾਨ,ਅਜੈ ਕੁਮਾਰ ਜਨਰਲ ਸਕੱਤਰ,ਗੁਰਪ੍ਰੀਤ ਸਿੰਘ ਪਟਿਆਲਾ ਵਿੱਤ ਸਕੱਤਰ, ਹਰਪ੍ਰੀਤ ਸਿੰਘ ਜਲੰਧਰ ਸਹਾਇਕ ਵਿੱਤ ਸਕੱਤਰ, ਮਨਜੀਤ ਸਿੰਘ ਗੁਰਦਾਸਪੁਰ ਕਾਨੂੰਨੀ ਸਲਾਹਕਾਰ, ਨੀਰਜ ਕੁਮਾਰ ਅਬੋਹਰ, ਜਗਜੀਤ ਸਿੰਘ ਮਾਨਸਾ, ਮਲਕੀਤ ਕੌਰ ਮਾਨਸਾ, ਜਨਕੋਰਾਣੀ ਫਾਜ਼ਿਲਕਾ, ਜੋਰਜ ਮਸ਼ੀਹ ਗੁਰਦਾਸਪੁਰ ਨੂੰ ਸੂਬਾ ਕਮੇਟੀ ਮੈਂਬਰ ਵਜੋਂ ਚੁਣਿਆ ਗਿਆ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਜਿਲਿਆਂ ਤੋਂ ਈਟੀਟੀ ਦਿਵਿਆਂਗ ਅਧਿਆਪਕ ਪਹੁੰਚੇ।

 

More

Exclusive Report: LPU ‘ਚ ਲੜਕੀ ਨਾਲ ਰੇਪ: ਇਨਸਾਫ਼ ਮੰਗਦੇ ਵਿਦਿਆਰਥੀਆਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ; ਗੋਦੀ ਮੀਡੀਆ ਨੇ ਪ੍ਰਦਰਸ਼ਨਕਾਰੀ ਸਟੂਡੈਂਟਸ ਨੂੰ ਕਿਹਾ ‘ਗੁੰਡੇ’

LPU ‘ਚ ਲੜਕੀ ਨਾਲ ਬਲਾਤਕਾਰ ਤੋਂ ਬਾਅਦ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ! ਪੁਲਿਸ ਨੇ ਕੀਤਾ ਲਾਠੀਚਾਰਜ ਤਾਂ ਵਿਦਿਆਰਥੀਆਂ ਨੇ ਸਾੜੀਆਂ ਪੁਲਿਸ ਦੀਆਂ ਗੱਡੀਆਂ!

Big Update: ਪੰਜਾਬ ਸਰਕਾਰ ਨੇ 28 ਸਤੰਬਰ ਦੀ ਛੁੱਟੀ ਦਾ ਨਹੀਂ ਕੀਤਾ ਐਲਾਨ; ਵਾਇਰਲ ਪੱਤਰ ਜਾਅਲੀ

ਪੰਜਾਬ ‘ਚ 7 ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ

ਵੱਡੀ ਖ਼ਬਰ: ਪੰਜਾਬ ਪੁਲਿਸ ਦੀ ਲੇਡੀ ਅਫ਼ਸਰ ਸਮੇਤ ਦੋ ਮੁਲਾਜ਼ਮ ਰਿਸ਼ਵਤ ਲੈਂਦੇ ਗ੍ਰਿਫ਼ਤਾਰ; 80,000 ਰੁਪਏ ‘ਚ ਹੋਈ ਸੀ ਗਿੱਟ-ਮਿੱਟ

Punjab News: ਮੰਤਰੀਆਂ ਦੇ ਸਰਕਾਰੀ ਮਕਾਨਾਂ ’ਤੇ ਦਿੱਲੀ ਨਾਲ ਜੁੜੇ ਲੋਕਾਂ ਦੀ ਪਹੁੰਚ ਕਿਵੇਂ ਬਣੀ? ਮੁੱਖ ਮੰਤਰੀ ਦੇਣ ਜਵਾਬ: ਮਨਪ੍ਰੀਤ ਇਯਾਲੀ

Leave a Comment