Join WhatsApp

Join Now

Strange Love story! ਅਜੀਬੋ-ਗਰੀਬ ਪ੍ਰੇਮ ਕਹਾਣੀ! ਸੱਸ ਦੀ ਖੂਬਸੂਰਤੀ ‘ਤੇ ਫ਼ਿਦਾ ਹੋਇਆ ਜਵਾਈ, ਦੋਵਾਂ ਨੇ ਘਰੋਂ ਭੱਜ ਕੇ ਕਰਵਾਇਆ ਵਿਆਹ

On: ਜੂਨ 8, 2026 8:10 ਬਾਃ ਦੁਃ

 

Strange Love story! ਅਜੀਬੋ-ਗਰੀਬ ਪ੍ਰੇਮ ਕਹਾਣੀ! ਸੱਸ ਤੇ ਜਵਾਈ ਦੇ ਪ੍ਰੇਮ ਸਬੰਧਾਂ ਦੀ ਪੂਰੇ ਇਲਾਕੇ ‘ਚ ਚਰਚਾ- ਪਰਿਵਾਰ ਤੇ ਸਮਾਜ ਦੀ ਪਰਵਾਹ ਕੀਤੇ ਬਿਨਾਂ ਘਰੋਂ ਹੋਏ ਫ਼ਰਾਰ, ਵੀਡੀਓ ਜਾਰੀ ਕਰਕੇ ਮੰਗਿਆ ਆਸ਼ੀਰਵਾਦ- ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਪ੍ਰੇਮ ਕਹਾਣੀ; ਲੋਕਾਂ ਨੇ ਪ੍ਰਗਟਾਈ ਹੈਰਾਨੀ

ਕਾਨਪੁਰ/ਅਕਬਰਪੁਰ:

Strange Love story! ਅਜੀਬੋ-ਗਰੀਬ ਪ੍ਰੇਮ ਕਹਾਣੀ! ਉੱਤਰ ਪ੍ਰਦੇਸ਼ ਦੇ ਕਾਨਪੁਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਮਾਜਿਕ ਰਿਸ਼ਤਿਆਂ ਦੀਆਂ ਮਰਿਆਦਾਵਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਰਿਸ਼ਤਿਆਂ ਦੀ ਪਵਿੱਤਰਤਾ ਅਤੇ ਪਰੰਪਰਾਵਾਂ ਤੋਂ ਹਟ ਕੇ ਵਾਪਰੀ ਇਸ ਘਟਨਾ ਦੀ ਚਰਚਾ ਹੁਣ ਪੂਰੇ ਦੇਸ਼ ਵਿੱਚ ਹੋ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ, ਕਾਨਪੁਰ ਦੇ ਅਕਬਰਪੁਰ ਇਲਾਕੇ ਵਿੱਚ ਇੱਕ ਜਵਾਈ ਆਪਣੀ ਸੱਸ ਦੀ ਖੂਬਸੂਰਤੀ ਅਤੇ ਸੁਭਾਅ ਤੋਂ ਇੰਨਾ ਪ੍ਰਭਾਵਿਤ ਹੋਇਆ ਕਿ ਦੋਵਾਂ ਵਿਚਾਲੇ ਨਜ਼ਦੀਕੀਆਂ ਵੱਧ ਗਈਆਂ। ਅਖ਼ੀਰ ਦੋਵਾਂ ਨੇ ਇਕੱਠੇ ਰਹਿਣ ਦਾ ਫੈਸਲਾ ਕਰ ਲਿਆ ਅਤੇ ਘਰੋਂ ਫ਼ਰਾਰ ਹੋ ਕੇ ਕੋਰਟ ਵਿੱਚ ਵਿਆਹ ਰਚਾ ਲਿਆ।

Strange Love story! ਇੰਝ ਸ਼ੁਰੂ ਹੋਈ ਪ੍ਰੇਮ ਕਹਾਣੀ

ਮੀਡੀਆ ਰਿਪੋਰਟਾਂ ਅਨੁਸਾਰ, ਧੀ ਦੇ ਵਿਆਹ ਤੋਂ ਬਾਅਦ ਜਵਾਈ ਦਾ ਆਪਣੇ ਸਹੁਰੇ ਘਰ ਆਉਣਾ-ਜਾਣਾ ਲੱਗਿਆ ਰਹਿੰਦਾ ਸੀ। ਇਸੇ ਦੌਰਾਨ ਉਸ ਦੀ ਆਪਣੀ ਸੱਸ ਨਾਲ ਗੱਲਬਾਤ ਵਧੀ ਅਤੇ ਹੌਲੀ-ਹੌਲੀ ਦੋਵੇਂ ਇੱਕ-ਦੂਜੇ ਨੂੰ ਪਸੰਦ ਕਰਨ ਲੱਗੇ। ਹੈਰਾਨੀ ਦੀ ਗੱਲ ਇਹ ਹੈ ਕਿ ਪਰਿਵਾਰ ਦੇ ਬਾਕੀ ਮੈਂਬਰਾਂ ਨੂੰ ਇਸ ਗੁਪਤ ਰਿਸ਼ਤੇ ਦੀ ਭਿਣਕ ਤੱਕ ਨਹੀਂ ਲੱਗੀ। ਸਮੇਂ ਦੇ ਨਾਲ ਉਨ੍ਹਾਂ ਦਾ ਪ੍ਰੇਮ ਸਬੰਧ ਇੰਨਾ ਗੂੜ੍ਹਾ ਹੋ ਗਿਆ ਕਿ ਉਨ੍ਹਾਂ ਨੇ ਸਮਾਜ ਅਤੇ ਪਰਿਵਾਰ ਦੀ ਪਰਵਾਹ ਕੀਤੇ ਬਿਨਾਂ ਇਕੱਠੇ ਜੀਵਨ ਬਿਤਾਉਣ ਦਾ ਫੈਸਲਾ ਕਰ ਲਿਆ।

ਕੁੱਝ ਸਮਾਂ ਪਹਿਲਾਂ ਇਹ ਦੋਵੇਂ ਅਚਾਨਕ ਘਰੋਂ ਗਾਇਬ ਹੋ ਗਏ ਸਨ। ਜਦੋਂ ਪਰਿਵਾਰ ਵਾਲਿਆਂ ਨੇ ਇਨ੍ਹਾਂ ਦੀ ਭਾਲ ਸ਼ੁਰੂ ਕੀਤੀ ਤਾਂ ਸਾਰਾ ਮਾਮਲਾ ਸਾਹਮਣੇ ਆਇਆ, ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਇਹ ਚਰਚਾ ਦਾ ਵਿਸ਼ਾ ਬਣ ਗਿਆ। ਕੋਰਟ ਵਿੱਚ ਕਾਨੂੰਨੀ ਤੌਰ ‘ਤੇ ਵਿਆਹ ਕਰਵਾਉਣ ਤੋਂ ਬਾਅਦ ਜੋੜੇ ਨੇ ਇੱਕ ਵੀਡੀਓ ਵੀ ਜਾਰੀ ਕੀਤੀ ਹੈ।

ਵੀਡੀਓ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਫੈਸਲਾ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਲਿਆ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਰਿਸ਼ਤੇ ਨੂੰ ਸਵੀਕਾਰ ਕਰਕੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਜਾਵੇ। ਗੌਰਤਲਬ ਹੈ ਕਿ ਉੱਤਰ ਪ੍ਰਦੇਸ਼ ਵਿੱਚ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਸਾਲ 2025 ਵਿੱਚ ਅਲੀਗੜ੍ਹ ਤੋਂ ਵੀ ਅਜਿਹੀ ਖ਼ਬਰ ਸਾਹਮਣੇ ਆਈ ਸੀ, ਜਿੱਥੇ ਇੱਕ 38 ਸਾਲਾ ਸੱਸ ਆਪਣੇ 20 ਸਾਲਾ ਹੋਣ ਵਾਲੇ ਜਵਾਈ ਨਾਲ ਫ਼ਰਾਰ ਹੋ ਗਈ ਸੀ।

ਉਸ ਮਾਮਲੇ ਵਿੱਚ ਔਰਤ ਨੇ ਵਾਪਸ ਆ ਕੇ ਦੱਸਿਆ ਸੀ ਕਿ ਉਸ ਦਾ ਪਤੀ ਨਸ਼ੇ ਦੀ ਹਾਲਤ ਵਿੱਚ ਉਸ ਨਾਲ ਕੁੱਟਮਾਰ ਕਰਦਾ ਸੀ ਅਤੇ ਸ਼ੱਕੀ ਸੁਭਾਅ ਕਾਰਨ ਉਹ ਪਰੇਸ਼ਾਨ ਸੀ। ਫਿਲਹਾਲ ਕਾਨਪੁਰ ਦਾ ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਲੋਕਾਂ ਵਿਚਾਲੇ ਬਹਿਸ ਦਾ ਵਿਸ਼ਾ ਬਣਿਆ ਹੋਇਆ ਹੈ।

 

More

Exclusive Report: LPU ‘ਚ ਲੜਕੀ ਨਾਲ ਰੇਪ: ਇਨਸਾਫ਼ ਮੰਗਦੇ ਵਿਦਿਆਰਥੀਆਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ; ਗੋਦੀ ਮੀਡੀਆ ਨੇ ਪ੍ਰਦਰਸ਼ਨਕਾਰੀ ਸਟੂਡੈਂਟਸ ਨੂੰ ਕਿਹਾ ‘ਗੁੰਡੇ’

LPU ‘ਚ ਲੜਕੀ ਨਾਲ ਬਲਾਤਕਾਰ ਤੋਂ ਬਾਅਦ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ! ਪੁਲਿਸ ਨੇ ਕੀਤਾ ਲਾਠੀਚਾਰਜ ਤਾਂ ਵਿਦਿਆਰਥੀਆਂ ਨੇ ਸਾੜੀਆਂ ਪੁਲਿਸ ਦੀਆਂ ਗੱਡੀਆਂ!

Big Update: ਪੰਜਾਬ ਸਰਕਾਰ ਨੇ 28 ਸਤੰਬਰ ਦੀ ਛੁੱਟੀ ਦਾ ਨਹੀਂ ਕੀਤਾ ਐਲਾਨ; ਵਾਇਰਲ ਪੱਤਰ ਜਾਅਲੀ

ਪੰਜਾਬ ‘ਚ 7 ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ

ਵੱਡੀ ਖ਼ਬਰ: ਪੰਜਾਬ ਪੁਲਿਸ ਦੀ ਲੇਡੀ ਅਫ਼ਸਰ ਸਮੇਤ ਦੋ ਮੁਲਾਜ਼ਮ ਰਿਸ਼ਵਤ ਲੈਂਦੇ ਗ੍ਰਿਫ਼ਤਾਰ; 80,000 ਰੁਪਏ ‘ਚ ਹੋਈ ਸੀ ਗਿੱਟ-ਮਿੱਟ

Punjab News: ਮੰਤਰੀਆਂ ਦੇ ਸਰਕਾਰੀ ਮਕਾਨਾਂ ’ਤੇ ਦਿੱਲੀ ਨਾਲ ਜੁੜੇ ਲੋਕਾਂ ਦੀ ਪਹੁੰਚ ਕਿਵੇਂ ਬਣੀ? ਮੁੱਖ ਮੰਤਰੀ ਦੇਣ ਜਵਾਬ: ਮਨਪ੍ਰੀਤ ਇਯਾਲੀ

Leave a Comment