PSTET ਸੈਂਟਰ ਚੰਡੀਗੜ੍ਹ ਬਣਾਉਣ ਦਾ ਤਿੱਖਾ ਵਿਰੋਧ; ਅਧਿਆਪਕ ਯੂਨੀਅਨ ਨੇ ਸਰਕਾਰ ‘ਤੇ ਲਾਏ ਖੱਜਲ-ਖੁਆਰੀ ਦੇ ਦੋਸ਼
ਚੰਡੀਗੜ੍ਹ, 16 ਅਪ੍ਰੈਲ 2026: ਪੰਜਾਬ ਸਟੇਟ ਅਧਿਆਪਕ ਯੋਗਤਾ ਟੈਸਟ (PSTET) ਦੇ ਪ੍ਰੀਖਿਆ ਸੈਂਟਰ ਚੰਡੀਗੜ੍ਹ ਵਿਖੇ ਬਣਾਏ ਜਾਣ ਦੇ ਫੈਸਲੇ ਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਸਿੱਖਿਆ ਵਿਭਾਗ ਵੱਲੋਂ ਚੁੱਕਿਆ ਗਿਆ ਇਹ ਕਦਮ ਸਮੁੱਚੇ ਅਧਿਆਪਕ ਵਰਗ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਪ੍ਰੇਸ਼ਾਨ ਕਰਨ ਵਾਲਾ ਹੈ।
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਅਤੇ ਆਗੂ ਦਲਜੀਤ ਸਿੰਘ ਲਹੌਰੀਆ ਸਮੇਤ ਹੋਰਨਾਂ ਆਗੂਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਇੱਕ ਪਾਸੇ ਸਿੱਖਿਆ ਵਿਭਾਗ ਅਧਿਆਪਕ ਦਿਵਸ ਵਰਗੇ ਮੌਕਿਆਂ ‘ਤੇ ਅਧਿਆਪਕਾਂ ਦੇ ਸਨਮਾਨ ਦੀਆਂ ਗੱਲਾਂ ਕਰਦਾ ਹੈ।
ਪਰ ਦੂਜੇ ਪਾਸੇ ਅਜਿਹੇ ਫੈਸਲੇ ਲਾਗੂ ਕਰਕੇ ਉਨ੍ਹਾਂ ਨੂੰ ਬੇਲੋੜੀ ਖੱਜਲ-ਖੁਆਰੀ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਰ-ਦੁਰਾਡੇ ਦੇ ਜ਼ਿਲ੍ਹਿਆਂ ਤੋਂ ਅਧਿਆਪਕਾਂ ਨੂੰ ਚੰਡੀਗੜ੍ਹ ਬੁਲਾਉਣਾ ਬਿਲਕੁਲ ਗਲਤ ਹੈ। ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ, ਅਧਿਆਪਕ ਵਰਗ ਨੂੰ ਅਜਿਹੀਆਂ ਬੇਲੋੜੀਆਂ ਪ੍ਰੇਸ਼ਾਨੀਆਂ ਤੋਂ ਤੁਰੰਤ ਨਿਜਾਤ ਦਿਵਾਈ ਜਾਵੇ।
ਜੇਕਰ ਸਰਕਾਰ ਨੇ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਇਸ ਦੇ ਸਿੱਟੇ ਗੰਭੀਰ ਹੋਣਗੇ। ਅਧਿਆਪਕਾਂ ਵਿੱਚ ਪਾਏ ਜਾ ਰਹੇ ਇਸ ਰੋਸ ਦਾ ਸਿੱਖਿਆ ਦੇ ਮਿਆਰ ‘ਤੇ ਵੀ ਮਾੜਾ ਪ੍ਰਭਾਵ ਪੈ ਸਕਦਾ ਹੈ।
ਇਸ ਵਿਰੋਧ ਪ੍ਰਦਰਸ਼ਨ ਅਤੇ ਮੀਟਿੰਗ ਦੌਰਾਨ ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਹਰਜਿੰਦਰ ਹਾਂਡਾ, ਗੁਰਿੰਦਰ ਸਿੰਘ ਘੁੱਕੇਵਾਲੀ, ਸੋਹਣ ਸਿੰਘ ਮੋਗਾ, ਅੰਮ੍ਰਿਤਪਾਲ ਸਿੰਘ ਸੇਖੋਂ, ਅਤੇ ਹੋਰ ਸੂਬਾਈ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਨ੍ਹਾਂ ਸਾਰੇ ਆਗੂਆਂ ਨੇ ਇੱਕਸੁਰ ਵਿੱਚ ਕਿਹਾ ਕਿ ਜੇਕਰ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਉਹ ਸੰਘਰਸ਼ ਤੇਜ਼ ਕਰਨਗੇ।
ਇਸ ਮੀਟਿੰਗ ਵਿੱਚ ਲਖਵਿੰਦਰ ਸਿੰਘ ਸੇਖੋ, ਸਰਬਜੀਤ ਸਿੰਘ ਖਡੂਰ ਸਾਹਿਬ, ਨੀਰਜ ਅਗਰਵਾਲ, ਜਤਿੰਦਰਪਾਲ ਸਿੰਘ ਰੰਧਾਵਾ, ਮਲਕੀਤ ਸਿੰਘ ਕਾਹਨੂੰਵਾਨ, ਪਰਮਜੀਤ ਸਿੰਘ ਬੁੱਢੀਵਿੰਡ, ਪ੍ਰਭਜੋਤ ਸਿੰਘ ਦੁਲਾਨੰਗਲ, ਅਵਤਾਰ ਸਿੰਘ ਭਲਵਾਨ, ਪਰਮਜੀਤ ਸਿੰਘ, ਗੁਰਦੀਪ ਸਿੰਘ ਖੁਣਖੁਣ, ਕੁਲਦੀਪ ਸਿੰਘ ਨਵਾਂਸ਼ਹਿਰ, ਰਵੀ ਕਾਂਤ ਦਿਗਪਾਲ ਪਠਾਨਕੋਟ, ਮਨਿੰਦਰ ਸਿੰਘ ਤਰਨਤਾਰਨ, ਗੁਰਦੀਪ ਸਿੰਘ, ਰਛਪਾਲ ਸਿੰਘ ਉਦੋਕੇ, ਜਸਵੰਤ ਸਿੰਘ ਸੇਖੜਾ, ਹਰਵਿੰਦਰ ਸਿੰਘ ਹੈਪੀ, ਦਿਲਬਾਗ ਸਿੰਘ ਸੈਣੀ, ਰਿਸ਼ੀ ਕੁਮਾਰ ਜਲੰਧਰ, ਅਸ਼ੋਕ ਕੁਮਾਰ, ਪਰਮਬੀਰ ਸਿੰਘ ਰੋਖੇ, ਲਖਵਿੰਦਰ ਸਿੰਘ ਸੰਗੂਆਣਾ, ਰਵੀ ਕੁਮਾਰ ਫਰੀਦਕੋਟ, ਗੁਰਦੀਪ ਸਿੰਘ ਸੈਣੀ, ਧਰਮਿੰਦਰ ਸਿੰਘ ਡੋਡ, ਹਰਪਿੰਦਰ ਸਿੰਘ ਤਰਨਤਾਰਨ, ਜਸਵਿੰਦਰ ਸਿੰਘ ਬਾਤਿਸ਼, ਮਨਜੀਤ ਸਿੰਘ ਬੌਬੀ, ਸੁਰਜੀਤ ਸਿੰਘ ਕਾਲੜਾ, ਜਨਕਰਾਜ ਮੁਹਾਲੀ, ਸਤਨਾਮ ਸਿੰਘ ਪਾਲੀਆ, ਚਰਨਜੀਤ ਸਿੰਘ ਫਿਰੋਜ਼ਪੁਰ, ਰਾਕੇਸ਼ ਗਰਗ, ਕੁਲਬੀਰ ਸਿੰਘ ਗਿੱਲ, ਬਚਨ ਸਿੰਘ, ਰਵਿੰਦਰ ਕੁਮਾਰ, ਬਲਕਾਰ ਸਿੰਘ, ਰਮਨ ਕੁਮਾਰ ਪਠਾਨਕੋਟ, ਮੇਜਰ ਸਿੰਘ ਮਸੀਤੀ, ਨਵਰੀਤ ਸਿੰਘ ਜੌਲੀ, ਸਤੀਸ਼ ਕੁਮਾਰ ਫਾਜਿਲਕਾ, ਮਨਜੀਤ ਸਿੰਘ ਪਾਰਸ, ਪੰਕਜ ਅਰੋੜਾ, ਜਸਵਿੰਦਰ ਸਿੰਘ ਤਰਨਤਾਰਨ, ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ, ਸੰਦੀਪ ਚੌਧਰੀ, ਕੀਮਤੀ ਲਾਲ ਮੁਕਤਸਰ, ਗੁਰਬੀਰ ਸਿੰਘ ਦਦੇਹਰ ਸਾਹਿਬ, ਗੁਰਦੀਪ ਸਿੰਘ ਸੈਣੀ, ਅਤੇ ਹੋਰ ਸੂਬਾਈ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।






