ਵਿਦਿਆਰਥੀਆਂ ਦਾ ਭਵਿੱਖ ਖਤਰੇ ‘ਚ; ਪੰਜਾਬ ਸਕੂਲ ਸਿੱਖਿਆ ਬੋਰਡ ਕੰਪਿਊਟਰਾਇਜ਼ਡ ਜਨਮ ਸਰਟੀਫਿਕੇਟ ਦੀ ਸ਼ਰਤ ਵਾਪਿਸ ਲਵੇ- DTF

On: ਅਪ੍ਰੈਲ 6, 2026 8:14 ਬਾਃ ਦੁਃ

 

ਵਿਦਿਆਰਥੀਆਂ ਦਾ ਭਵਿੱਖ ਖਤਰੇ ‘ਚ; ਪੰਜਾਬ ਸਕੂਲ ਸਿੱਖਿਆ ਬੋਰਡ ਕੰਪਿਊਟਰਾਇਜ਼ਡ ਜਨਮ ਸਰਟੀਫਿਕੇਟ ਦੀ ਸ਼ਰਤ ਵਾਪਿਸ ਲਵੇ- DTF

Punjab Network

ਐੱਸ ਏ ਐੱਸ ਨਗਰ, 6 ਅਪ੍ਰੈਲ 2026-

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਦਾਖਲੇ ‘ਤੇ ਲਾਏ ਨਵੇਂ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਨੌਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਵਿਦਿਆਰਥੀ ਕੋਲ ਸੁਵਿਧਾ ਕੇਂਦਰ ਵੱਲੋਂ ਜ਼ਾਰੀ ਕੀਤਾ ਕੰਪਿਊਟਰਾਇਜ਼ਡ ਜਨਮ ਸਰਟੀਫਿਕੇਟ ਹੋਣਾ ਜਰੂਰੀ ਕਰ ਦਿੱਤਾ ਹੈ।

ਜਿਸ ਨਾਲ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੀਆਂ ਪ੍ਰੇਸ਼ਾਨੀਆਂ ਵਧ ਜਾਣਗੀਆਂ ਅਤੇ ਵਿਦਿਆਰਥੀ ਦਾਖਲਾ ਲੈਣ ਤੋਂ ਅਯੋਗ ਹੋ ਜਾਣਗੇ।

ਉਹਨਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਹ ਫ਼ੈਸਲਾ ਜਮੀਨੀ ਪੱਧਰ ਦੀਆਂ ਹਾਲਤਾਂ ਦੇ ਅਨੁਕੂਲ ਨਹੀਂ ਹੈ ਕਿਉਂਕਿ ਬਹੁਤ ਸਾਰੇ ਬੱਚਿਆਂ ਕੋਲ ਜਨਮ ਸਰਟੀਫਿਕੇਟ ਨਹੀਂ ਹੈ ਅਤੇ ਬਹੁਤਿਆਂ ਕੋਲ ਹਸਪਤਾਲ ਜਾਂ ਕਿਸੇ ਹੋਰ ਸੰਸਥਾ ਵੱਲੋਂ ਹੱਥ ਲਿਖਤ ਜਨਮ ਸਰਟੀਫਿਕੇਟ ਵੀ ਹਨ।

ਆਗੂਆਂ ਨੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰੀ ਸਕੂਲਾਂ ਦੇ ਦਾਖਲੇ ਘਟਣ ਦਾ ਖਦਸ਼ਾ ਵੀ ਪੈਦਾ ਹੋ ਗਿਆ ਹੈ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਆਗੂਆਂ ਨੇ ਕਿਹਾ ਕਿ ਬੋਰਡ ਦੇ ਇਸ ਫੈਸਲੇ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਦੀ ਖੱਜਲ ਖੁਆਰੀ ਵਧ ਜਾਵੇਗੀ।

ਉਹ ਦਾਖਲਾ ਲੈਣ ਦਿਨਾਂ ਵਿੱਚ ਸੁਵਿਧਾ ਕੇਂਦਰਾਂ ਦੀਆਂ ਲਾਈਨਾਂ ਵਿੱਚ ਖੜ੍ਹ ਕੇ ਖੱਜਲ ਖੁਆਰ ਹੋਣਗੇ। ਆਗੂਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਅਪੀਲ ਕੀਤੀ ਕਿ ਇਹ ਬੇਤੁਕਾ ਫ਼ੈਸਲਾ ਤੁਰੰਤ ਵਾਪਿਸ ਲਿਆ ਜਾਵੇ।

 

Join WhatsApp

Join Now

More

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ: ਸੁਖਜਿੰਦਰ ਰੰਧਾਵਾ

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ CM ਮਾਨ ਨੂੰ ਬਦਨਾਮ ਕਰਨ ਦੀ ਚਾਲ ਨਾਕਾਮ; ਜਥੇਦਾਰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਾ ਕਰਨ- ਬਲਤੇਜ ਪੰਨੂ ਦਾ ਬਾਦਲਾਂ ‘ਤੇ ਵੱਡਾ ਹਮਲਾ

CM ਭਗਵੰਤ ਮਾਨ ‘ਪੰਥ ਵਿਰੋਧੀ’ ਕਰਾਰ! ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਿਹਾਸਿਕ ਫ਼ੈਸਲਾ; ਕਿਹਾ- ਸਿੱਖ ਸੰਗਤ ਮੁੱਖ ਮੰਤਰੀ ਨੂੰ ਲਾਵੇ

ਵੱਡੀ ਖ਼ਬਰ: ਕੇਂਦਰ ਸਰਕਾਰ ਨੇ ਬਦਲਿਆ ਪੰਜਾਬ ਦੇ ਏਅਰਪੋਰਟ ਦਾ ਨਾਮ

ਗਰਮੀਆਂ ਦੀਆਂ ਛੁੱਟੀਆਂ ’ਚ ਲੈਕਚਰਾਰਾਂ ’ਤੇ ਗੈਰ-ਵਿਦਿਅਕ ਡਿਊਟੀਆਂ ਦਾ ਬੋਝ

ਡਿਫ਼ੈਂਸ ਬੰਨ੍ਹ ਦਾ ਮਸਲਾ ਗਰਮਾਇਆ: ਕਿਸਾਨਾਂ ਦੇ ਮੋਰਚੇ ‘ਚ ਪਹੁੰਚੇ ਸਾਬਕਾ ਮੰਤਰੀ ਜਿਆਣੀ; ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੀਟਿੰਗ ਦਾ ਦਿੱਤਾ ਭਰੋਸਾ

Leave a Comment