Join WhatsApp

Join Now

ਸ਼ਹੀਦ ਹਵਲਦਾਰ ਸੁਖਵਿੰਦਰ ਸਿੰਘ ਮਿਡਲ ਸਕੂਲ ਚੱਕ ਭਾਈ ਕੇ ਦੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ‘ਚ ਗੱਡੇ ਝੰਡੇ: ਰਾਣੀ ਸ਼ਰਮਾ

On: April 15, 2026 7:30 AM

 

ਸ਼ਹੀਦ ਹਵਲਦਾਰ ਸੁਖਵਿੰਦਰ ਸਿੰਘ ਮਿਡਲ ਸਕੂਲ ਚੱਕ ਭਾਈ ਕੇ ਦੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ‘ਚ ਗੱਡੇ ਝੰਡੇ: ਰਾਣੀ ਸ਼ਰਮਾ

ਅੱਠਵੀਂ ਕਲਾਸ ਦੇ ਤਿੰਨ ਵਿਦਿਆਰਥੀਆਂ ਨੇ ਲਏ 100 ਵਿੱਚੋਂ 100 ਨੰਬਰ -ਬਲਜਿੰਦਰ ਸਿੰਘ ਪੰਜਾਬੀ ਅਧਿਆਪਕ

ਮਾਨਸਾ, 11 ਅਪ੍ਰੈਲ 2026-

ਨੇੜਲੇ ਪਿੰਡ ਚੱਕ ਭਾਈਕੇ ਦੇ ਮਿਡਲ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਨੇ ਪੰਜਾਬੀ ਮਾਤ ਭਾਸ਼ਾ ਵਿੱਚ 100 ਵਿੱਚੋਂ 100 ਨੰਬਰ ਲੈ ਕੇ ਸਕੂਲ ਦਾ ਨਾਂ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ ਅਤੇ ਸਕੂਲ ਦਾ ਸਮੂਚਾ ਨਤੀਜਾ ਵੀ 100 ਪ੍ਰਤੀਸ਼ਤ ਰਿਹਾ।

ਸਕੂਲ ਮੁਖੀ ਰਾਣੀ ਸ਼ਰਮਾ ਨੇ ਦੱਸਿਆ ਕਿ ਇਹ ਨਤੀਜੇ ਸਕੂਲ ਵਿੱਚ ਕੰਮ ਕਰ ਰਹੇ ਪੰਜਾਬੀ ਅਧਿਆਪਕ ਬਲਜਿੰਦਰ ਸਿੰਘ ਦੀ ਮਿਹਨਤ ਦਾ ਨਤੀਜਾ ਹਨ।

ਉਹਨਾਂ ਕਿਹਾ ਕਿ ਜਿੱਥੇ ਬੱਚਿਆਂ ਦੀ ਮੋਤੀਆਂ ਵਰਗੀ ਲਿਖਾਈ ਖਿੱਚ ਦਾ ਕੇਂਦਰ ਬਣਦੀ ਹੈ ਉੱਥੇ ਬਲਜਿੰਦਰ ਸਿੰਘ ਨੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਵਿੱਚ ਹੋਣ ਵਾਲੀਆਂ ਗਲਤੀਆਂ ਤੇ ਵਿਸ਼ੇਸ਼ ਧਿਆਨ ਦਿੱਤਾ।

ਹਰਮਨ ਸਿੰਘ ਪੁੱਤਰ ਜਗਸੀਰ ਸਿੰਘ, ਕਮਲਪ੍ਰੀਤ ਕੌਰ ਪੁੱਤਰੀ ਰੋਹੀ ਸਿੰਘ, ਸ਼ਰਨਦੀਪ ਕੌਰ ਪੁੱਤਰੀ ਸਤਪਾਲ ਸਿੰਘ ਨੇ ਪੰਜਾਬੀ ਭਾਸ਼ਾ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ।

ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਨਦੀਪ ਕੌਰ, ਪੀਟੀਏ ਕਮੇਟੀ ਦੇ ਚੇਅਰਮੈਨ ਰਾਣੀ ਕੌਰ, ਗ੍ਰਾਮ ਪੰਚਾਇਤ ਦੇ ਸਰਪੰਚ ਜਗਸੀਰ ਸਿੰਘ ਸੀਰਾ, ਪੰਚ ਸੁਖਚੈਨ ਸਿੰਘ, ਸਿੱਖਿਆ ਸ਼ਾਸਤਰੀ ਜਗਵਿੰਦਰ ਸਿੰਘ, ਪੰਚ ਪਾਲ ਸਿੰਘ, ਮੈਡਮ ਜਗਦੀਪ ਕੌਰ ਮੈਡਮ ਹਰਪਿੰਦਰ ਕੌਰ ਨੇ ਵਿਸ਼ੇਸ਼ ਪ੍ਰਾਪਤੀ ਤੇ ਬੱਚਿਆਂ ਨੂੰ ਮੁਬਾਰਕਾਂ ਦਿੱਤੀਆਂ।

ਪੰਜਾਬੀ ਅਧਿਆਪਕ ਬਲਜਿੰਦਰ ਸਿੰਘ ਨੇ ਕਿਹਾ ਕਿ ਅਗਲੇ ਸਾਲ ਹੋਰ ਬੱਚਿਆਂ ਤੇ ਮਿਹਨਤ ਕਰਕੇ ਨਤੀਜੇ ਵਧੀਆ ਲਿਆਉਣ ਲਈ ਸ਼ੁਰੂ ਤੋਂ ਹੀ ਯਤਨ ਕੀਤੇ ਜਾਣਗੇ ਤਾਂ ਕਿ ਵੱਧ ਤੋ ਵੱਧ ਬੱਚਿਆਂ ਦੇ 100 ਵਿੱਚੋਂ 100 ਅੰਕ ਪ੍ਰਾਪਤ ਕੀਤੀ ਜਾ ਸਕਣ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

ਪਰਵਿੰਦਰ ਝੋਟਾ ਕਤਲ ਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ! ਮੁੱਖ ਮੁਲਜ਼ਮ ਅਸ਼ਵਨੀ ਦੀ ਪਤਨੀ ਨੀਲਮ ਵੀ ਗ੍ਰਿਫ਼ਤਾਰ

Leave a Comment