ਸੈਂਟਰ ਪੱਧਰੀ ਖੇਡਾਂ ‘ਚ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਦਾ ਨਾਂ ਚਮਕਾਉਣ ਵਾਲੇ ਵਿਦਿਆਰਥੀ ਐਸ.ਐਮ.ਸੀ ਕਮੇਟੀ ਅਤੇ ਸਟਾਫ਼ ਵੱਲੋਂ ਸਨਮਾਨਿਤ

66

 

  • ਖੇਡਾਂ ਮਨੁੱਖ ਨੂੰ ਤੰਦਰੁਸਤ ਰੱਖਣ ਵਿੱਚ ਮਦਦਗਾਰ ਹੁੰਦੀਆਂ ਹਨ – ਬਲਕਾਰ ਅੱਤਰੀ
  • ਅਬਦੁਲ, ਖੁਸ਼ੀ, ਮੀਰਾ, ਲੀਜਾ ਅਤੇ ਹਨੀ ਨੇ ਵੱਖ ਵੱਖ ਖੇਡਾਂ ਵਿੱਚ ਮੈਡਲ ਪ੍ਰਾਪਤ ਕਰ ਕੀਤਾ ਸਕੂਲ ਦਾ ਨਾਂ ਰੌਸ਼ਨ

ਪੰਜਾਬ ਨੈੱਟਵਰਕ, ਪਠਾਨਕੋਟ

ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਅਤੇ ਸੁਡੋਲ ਰੱਖਣ ਵਿੱਚ ਵੀ ਮਦਦ ਕਰ ਦੀਆਂ ਹਨ। ਅਰੋਗ ਸਰੀਰ ਵਿੱਚ ਅਰੋਗ ਮਨ ਹੀ ਨਿਵਾਸ ਕਰਦਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਵਿਖੇ ਸਕੂਲ ਮੁਖੀ ਬਲਕਾਰ ਅੱਤਰੀ ਵੱਲੋਂ ਸੈਂਟਰ ਪੱਧਰੀ ਖੇਡਾਂ ਵਿੱਚ ਸਕੂਲ ਦਾ ਨਾਂ ਚਮਕਾਉਣ ਵਾਲੇ ਵਿਦਿਆਰਥੀਆਂ ਦੇ ਸਨਮਾਨ ਵਿੱਚ ਰੱਖੇ ਸਮਰੋਹ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਨਾ ਕਿਸੇ ਖੇਡ ਵਿੱਚ ਜ਼ਰੂਰ ਭਾਗ ਲੈਣਾ ਚਾਹੀਦਾ ਹੈ।

ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਵਿਖੇ ਸੈਂਟਰ ਪੱਧਰੀ ਖੇਡਾਂ ਵਿੱਚ ਸਕੂਲ ਦਾ ਨਾਂ ਚਮਕਾਉਣ ਵਾਲੇ ਵਿਦਿਆਰਥੀਆਂ ਨੂੰ ਐਸ.ਐਮ.ਸੀ ਕਮੇਟੀ ਅਤੇ ਸਕੂਲ ਸਟਾਫ਼ ਵੱਲੋਂ ਸਕੂਲ ਮੁਖੀ ਬਲਕਾਰ ਅੱਤਰੀ ਅਤੇ ਚੇਅਰਮੈਨ ਪੂਜਾ ਦੇਵੀ ਦੀ ਅਗਵਾਈ ਹੇਠ ਇੱਕ ਸਾਦਾ ਸਮਰੋਹ ਦਾ ਆਯੋਜਨ ਕਰ ਸਨਮਾਨ ਚਿੰਨ੍ਹ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਸਟਰ ਰਾਜੇਸ਼ ਕੁਮਾਰ ਵਲੋਂ ਆਏ ਹੋਏ ਮਹਿਮਾਨਾਂ ਅਤੇ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਤੇ ਮਾਸਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੰਜਵੀਂ ਜਮਾਤ ਦੇ ਅਬਦੁਲ ਨੇ ਗੋਲਾ ਸੁੱਟਣ ਵਿੱਚ ਸੈਂਟਰ ਵਿੱਚੋਂ ਪਹਿਲਾਂ, ਲੰਬੀ ਛਾਲ ਵਿੱਚ ਪਹਿਲਾਂ, ਕੁਸ਼ਤੀ ਵਿੱਚ ਪਹਿਲਾਂ, 400 ਮੀਟਰ ਦੌੜ ਵਿੱਚ ਦੂਜਾ, 200 ਮੀਟਰ ਦੌੜ ਵਿੱਚ ਦੂਜਾ ਸਥਾਨ ਹਾਸਲ ਕਰਨ ਦੇ ਨਾਲ ਨਾਲ ਖੋ-ਖੋ, ਕਬੱਡੀ ਅਤੇ ਰੱਸਾਕਸ਼ੀ ਟੀਮ ਵਿੱਚ ਜਗ੍ਹਾ ਬਣਾਈ ਹੈ, ਇਸੇ ਤਰ੍ਹਾਂ ਪੰਜਵੀਂ ਜਮਾਤ ਦੀ ਖੁਸ਼ੀ ਨੇ ਕੁੜੀਆਂ ਦੀ 200 ਮੀਟਰ ਦੌੜ ਵਿੱਚ ਪਹਿਲਾਂ, ਲੰਬੀ ਛਾਲ ਵਿੱਚ ਪਹਿਲਾਂ, 400 ਮੀਟਰ ਦੌੜ ਵਿੱਚ ਦੂਜਾ ਅਤੇ ਗੋਲਾ ਸੁੱਟਣ ਵਿੱਚ ਦੂਜਾ ਸਥਾਨ ਪ੍ਰਾਪਤ ਕਰਨ ਦੇ ਨਾਲ ਨਾਲ ਸੈਂਟਰ ਪੱਧਰੀ ਖੋ-ਖੋ ਟੀਮ ਵਿੱਚ ਜਗ੍ਹਾ ਬਣਾਈ ਹੈ।

ਪੰਜਵੀਂ ਜਮਾਤ ਦੀ ਮੀਰਾ ਨੇ 100 ਮੀਟਰ ਦੌੜ ਵਿੱਚ ਪਹਿਲਾਂ ਸਥਾਨ ਹਾਸਲ ਕਰਨ ਦੇ ਨਾਲ ਨਾਲ ਖੋ-ਖੋ ਅਤੇ ਰੱਸਾਕਸ਼ੀ ਟੀਮ ਵਿੱਚ ਜਗ੍ਹਾ ਬਣਾਈ ਹੈ, ਪੰਜਵੀਂ ਜਮਾਤ ਦੀ ਲੀਜਾ ਨੇ ਕੱਬਡੀ ਅਤੇ ਰੱਸਾਕਸ਼ੀ ਟੀਮ ਵਿੱਚ ਜਗ੍ਹਾ ਬਣਾਈ ਹੈ, ਜਦਕਿ ਪੰਜਵੀਂ ਜਮਾਤ ਦੇ ਹਨੀ ਨੇ ਖੋ-ਖੋ ਟੀਮ ਵਿੱਚ ਜਗ੍ਹਾ ਬਣਾ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।

ਵਿਦਿਆਰਥੀਆਂ ਦੇ ਵਧੀਆ ਪ੍ਰਦਰਸ਼ਨ ਨੂੰ ਦੇਖਦੇ ਹੋਏ ਐਸਐਮਸੀ ਕਮੇਟੀ ਅਤੇ ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤੇ ਰਜਨੀ ਦੇਵੀ, ਵੀਰ ਸਿੰਘ, ਮਾਨਸੀ, ਹਰਸਾ, ਦਿਵਿਆਂਸੂ, ਸਤੀਸ਼ ਕੁਮਾਰ, ਕਮਲੇਸ਼ ਦੇਵੀ, ਹੇਮਾ, ਪਰਮਜੀਤ, ਰਿੰਪੀ, ਹੇਮਾ, ਜੀਵਨ ਜੋਤੀ ਆਦਿ ਹਾਜ਼ਰ ਸਨ।