Join WhatsApp

Join Now

ਸੁਖਬੀਰ ਬਾਦਲ ਨੇ ਮੋਦੀ ਸਰਕਾਰ ਨੂੰ ਕੀਤੀ ਵੱਡੀ ਅਪੀਲ! ਪੜ੍ਹੋ ਪੂਰਾ ਮਾਮਲਾ

On: July 22, 2026 12:20 PM

 

ਸੁਖਬੀਰ ਬਾਦਲ ਦੀ ਮੋਦੀ ਸਰਕਾਰ ਨੂੰ ਅਪੀਲ: ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਮਸਲੇ ਤੁਰੰਤ ਹੱਲ ਕੀਤੇ ਜਾਣ

ਚੰਡੀਗੜ੍ਹ 22 ਜੁਲਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕਰੇ। ਉਨ੍ਹਾਂ ਇਹ ਬਿਆਨ ਸੰਸਦ ਤੱਕ ਮਾਰਚ ਦੌਰਾਨ ਵਿਦਿਆਰਥੀਆਂ ਉੱਤੇ ਹੋਏ ਲਾਠੀਚਾਰਜ ਅਤੇ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦੀ ਸਖ਼ਤ ਨਿਖੇਧੀ ਕਰਦਿਆਂ ਦਿੱਤਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕੱਲ੍ਹ ਇੱਥੇ ਵੱਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਅਤੇ ਹਸਪਤਾਲ ਦੇ ਮੀਟਿੰਗ ਹਾਲ ਵਿੱਚ ਪਾਰਟੀ ਦੇ ਹਲਕਾ ਇੰਚਾਰਜਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਸਰਕਾਰ ਨੂੰ ਵਿਦਿਆਰਥੀਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਲੋੜ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਹਮੇਸ਼ਾ ਇਸ ਗੱਲ ਦਾ ਖ਼ਿਆਲ ਰੱਖਣਾ ਚਾਹੀਦਾ ਹੈ ਕਿ ਸੰਘਰਸ਼ ਕਰ ਰਹੇ ਇਹ ਨੌਜਵਾਨ ਦੇਸ਼ ਦੇ ਆਪਣੇ ਬੱਚੇ ਹਨ। ਸਰਕਾਰ ਨੂੰ ਇਨ੍ਹਾਂ ਨਾਲ ਟਕਰਾਅ ਦੀ ਨੀਤੀ ਅਪਣਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਇਸ ਦੀ ਬਜਾਏ, ਸਰਕਾਰ ਨੂੰ ਇਨ੍ਹਾਂ ਪ੍ਰਤੀ ਹਮਦਰਦੀ ਅਤੇ ਆਪਣੇਪਣ ਦੀ ਭਾਵਨਾ ਦਿਖਾਉਣੀ ਚਾਹੀਦੀ ਹੈ ਤਾਂ ਜੋ ਚੱਲ ਰਿਹਾ ਵਿਵਾਦ ਜਲਦੀ ਤੋਂ ਜਲਦੀ ਸੁਲਝਾਇਆ ਜਾ ਸਕੇ। ਉਨ੍ਹਾਂ ਮੰਗ ਕੀਤੀ ਕਿ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਮੰਨਿਆ ਜਾਵੇ ਤਾਂ ਜੋ ਦੇਸ਼ ਦੇ ਅੰਦਰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment