Join WhatsApp

Join Now

ਹਮਲੇ ਤੋਂ ਬਾਅਦ ਪਹਿਲੀ ਵਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੇ ਸੁਖਬੀਰ ਬਾਦਲ, ਪੰਜਾਬ ਦੀ ਸ਼ਾਂਤੀ ਲਈ ਲਿਆ ਪ੍ਰਣ

On: ਅਗਸਤ 25, 2026 10:27 ਬਾਃ ਦੁਃ

 

 

ਨਾਂਦੇੜ ਹਮਲੇ ਤੋਂ ਬਾਅਦ ਪਹਿਲੀ ਵਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੇ ਸੁਖਬੀਰ ਬਾਦਲ, ਪੰਜਾਬ ਦੀ ਸ਼ਾਂਤੀ ਲਈ ਲਿਆ ਪ੍ਰਣ

ਤਲਵੰਡੀ ਸਾਬੋ, 25 ਅਗਸਤ 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 13 ਅਗਸਤ ਨੂੰ ਨਾਂਦੇੜ ਵਿਖੇ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਪਹਿਲੀ ਵਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਆਪਣੀ ਪਤਨੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖੁਸ਼ਹਾਲੀ ਤੇ ਸ਼ਾਂਤੀ ਲਈ ਅਰਦਾਸ ਕੀਤੀ।

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਬਾਬਾ ਟੇਕ ਸਿੰਘ ਨੇ ਅਰਦਾਸ ਕੀਤੀ ਅਤੇ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾਓ ਬਖਸ਼ਿਸ਼ ਕੀਤਾ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਅਕਾਲੀ ਵਰਕਰ ਵੀ ਮੌਜੂਦ ਸਨ। ਵਰਕਰਾਂ ਨੇ ਸੁਖਬੀਰ ਬਾਦਲ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀ ਹਮਾਇਤ ਅਤੇ ਪਾਰਟੀ ਦੇ ਸਿਧਾਂਤਾਂ ’ਤੇ ਡਟੇ ਰਹਿਣ ਦੇ ਨਾਅਰੇ ਲਗਾਏ।

ਸੰਗਤ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਪੰਜਾਬ ਨੂੰ ਉਨ੍ਹਾਂ ਤਾਕਤਾਂ ਤੋਂ ਬਚਾਉਣ ਦਾ ਸੱਦਾ ਦਿੱਤਾ, ਜੋ ਉਨ੍ਹਾਂ ਮੁਤਾਬਕ ਸਿੱਖ ਲੀਡਰਸ਼ਿਪ ਨੂੰ ਖ਼ਤਮ ਕਰਨਾ ਅਤੇ ਸੂਬੇ ਦੀ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਕੀਮਤ ’ਤੇ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮਿਸ਼ਨ ਪੰਜਾਬ ਵਿੱਚ ਸਾਰੇ ਧਰਮਾਂ ਦਾ ਸਤਿਕਾਰ, ਆਪਸੀ ਭਾਈਚਾਰਕ ਸਾਂਝ ਅਤੇ ਪੰਜਾਬੀਆਂ ਦੀ ਭਲਾਈ ਯਕੀਨੀ ਬਣਾਉਣਾ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 105 ਸਾਲ ਪੁਰਾਣੀ ਪਾਰਟੀ ਹੈ, ਜਿਸ ਨੇ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਹਮੇਸ਼ਾ ਜ਼ੁਲਮ ਤੇ ਤਸ਼ੱਦਦ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਗਰੀਬਾਂ, ਕਿਸਾਨਾਂ ਅਤੇ ਖਾਲਸਾ ਪੰਥ ਦੇ ਹਿੱਤਾਂ ਲਈ ਲੰਬੀ ਲੜਾਈ ਲੜੀ ਹੈ ਅਤੇ ਉਹ ਅਕਾਲੀ ਦਲ ਦੇ ਪ੍ਰਧਾਨ ਵਜੋਂ ਇਨ੍ਹਾਂ ਆਦਰਸ਼ਾਂ ’ਤੇ ਪਹਿਰਾ ਦਿੰਦੇ ਰਹੇ ਹਨ।

ਉਨ੍ਹਾਂ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਨਾਂਦੇੜ ਵਿਖੇ ਵਾਪਰੀ ਘਟਨਾ ਦੌਰਾਨ ਵਾਹਿਗੁਰੂ ਨੇ ਉਨ੍ਹਾਂ ਦੀ ਰਾਖੀ ਕੀਤੀ। ਉਨ੍ਹਾਂ ਉਨ੍ਹਾਂ ਲੱਖਾਂ ਲੋਕਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸਾਂ ਕੀਤੀਆਂ ਅਤੇ ਸ਼ੁਭਕਾਮਨਾਵਾਂ ਭੇਜੀਆਂ।

ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਸੁਖਬੀਰ ਬਾਦਲ ਟਾਂਕੇ ਕਟਵਾਉਣ ਤੋਂ ਬਾਅਦ ਪੰਜਾਬ ਪਰਤੇ ਹਨ ਅਤੇ ਹਮਲੇ ਦੌਰਾਨ ਹੱਡੀ ’ਤੇ ਲੱਗੀ ਸੱਟ ਕਾਰਨ ਉਨ੍ਹਾਂ ਦੀ ਬਾਂਹ ’ਤੇ ਪਲੱਸਤਰ ਲੱਗਾ ਹੋਇਆ ਹੈ। ਉਨ੍ਹਾਂ ਵੀ ਸਮੂਹ ਲੋਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੁਖਬੀਰ ਬਾਦਲ ਦੀ ਸਿਹਤਯਾਬੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਸਮੇਤ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਵੱਖ-ਵੱਖ ਹਲਕਿਆਂ ਦੇ ਇੰਚਾਰਜ ਵੀ ਹਾਜ਼ਰ ਸਨ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment