ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧੀਆਂ! ਅਦਾਲਤ ਨੇ ਮੁੜ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

317

 

Sukhpal Khaira problems increased! The court again sent him to police remand for two days

ਪੰਜਾਬ ਨੈੱਟਵਰਕ, ਚੰਡੀਗੜ੍ਹ-

Sukhpal Khaira problems increasedਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।

ਦੱਸ ਦਈਏ ਕਿ, ਅੱਜ ਕੋਰਟ ਵਿਚ ਫਿਰ ਪੁਲਿਸ ਦੇ ਵਲੋਂ ਸੁਖਪਾਲ ਖਹਿਰਾ ਨੂੰ ਪੇਸ਼ ਕੀਤਾ ਗਿਆ, ਜਿਥੇ ਕੋਰਟ ਨੇ ਉਹਨੂੰ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

ਜ਼ਿਲ੍ਹਾ ਵਧੀਕ ਸ਼ੈਸਨ ਜੱਜ ਜਗਮੋਹਨ ਸਾਂਘਾ ਦੀ ਅਦਾਲਤ ਵਲੋਂ ਅੰਤਿਮ ਫੈਸਲਾ ਸੁਣਾਉਦਿਆਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 12 ਅਕਤੂਬਰ ਤੱਕ ਮੁੜ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਹੈ।

ਵਿਧਾਇਕ ਖਹਿਰਾ ਨੂੰ ਪੁੱਛਗਿੱਛ ਲਈ ਪੁਲਿਸ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਨ ਤੋਂ ਬਾਅਦ ਤੁਰੰਤ ਖਹਿਰਾ ਦੇ ਵਕੀਲ ਸੰਜੀਵ ਕੰਬੋਜ ਅਤੇ ਮਿੱਤਲ ਕੁਮਾਰ ਮਿੱਡਾ ਵਲੋਂ ਖਹਿਰਾ ਤੋਂ ਪੁੱਛਗਿੱੜ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕਰਨ ਅਰਜੀ ਦਾਇਰ ਕੀਤੀ ਹੈ।

ਪਰ ਪੰਜਾਬ ਪੁਲਿਸ ਦੀ ਦਲੀਲ ਸੀ ਕਿ ਕਸ਼ਮੀਰ ਸਿੰਘ ਉਰਫ਼ ਬਿੱਲਾ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਆਹਮਣੇ ਸਾਹਮਣੇ ਬਿਠਾ ਕੇ ਅਮ੍ਰਿਤਸਰ ਵਿਸ਼ੇਸ਼ ਪੁੱਛਗਿੱਛ ਸੈਂਟਰ ਵਿਚ ਕਰਨਾ ਚਾਹੁੰਦੀ ਹੈ।

ਭਾਂਵੇਕਿ ਇਸ ਅਰਜੀ ਤੇ ਫੈਸਲਾ ਆਉਣਾ ਅਜੇ ਬਾਕੀ ਸੀ ਪ੍ਰੰਤੂ ਅਦਾਲਤ ਵਲੋਂ 12 ਅਕਤੂਬਰ ਤੱਕ ਪੁਲਿਸ ਹਿਰਾਸਤ ਵਿਚ ਰੱਖਣ ਦੇ ਹੁਕਮ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਭਾਰੀ ਪੁਲਿਸ ਬਲਾਂ ਨਾਲ ਸੁਰੱਖਿਆ ਦੀ ਛੱਤਰੀ ਥੱਲੇ ਲੈ ਕੇ ਜਲਾਲਾਬਾਦ ਤੋਂ ਫ਼ਾਜ਼ਿਲਕਾ ਲਈ ਰਵਾਨਾ ਹੋ ਗਈ।

ਇਹ ਵੀ ਪੜ੍ਹੋ- Weather Alert: ਮੌਸਮ ਵਿਭਾਗ ਪੰਜਾਬ ਵੱਲੋਂ 2 ਦਿਨ ਭਾਰੀ ਮੀਂਹ ਪੈਣ ਦੀ ਚੇਤਾਵਨੀ

ਦੱਸ ਦਈਏ ਕਿ, ਸੁਖਪਾਲ ਸਿੰਘ ਖਹਿਰਾ ਨੂੰ 28 ਸਤੰਬਰ 2023 ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਜਲਾਲਾਬਾਦ ਪੁਲਿਸ ਨੇ ਕਰੀਬ 6-7 ਸਾਲ ਪੁਰਾਣੇ ਕੇਸ ਵਿਚ ਗ੍ਰਿਫਤਾਰ ਕੀਤਾ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)