SYL ਵਿਵਾਦ! ਭਗਵੰਤ ਮਾਨ ਨੇ ਚਾਂਦੀ ਦੀ ਕਹੀ ਅਤੇ ਫਰਦਾਂ ਬਾਰੇ ਕੀਤਾ ਨਵਾਂ ਖੁਲਾਸਾ

413

 

SYL Controversy! Bhagwant Maan made a new revelation about Chandi Di Khi and Fard

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਐਸਵਾਈਐਲ ਵਿਵਾਦ ਨੂੰ ਲੈ ਕੇ ਨਵਾਂ ਖੁਲਾਸਾ ਕਰਦਿਆਂ ਹੋਇਆ ਵਿਰੋਧੀ ਲੀਡਰਾਂ ਤੇ ਤਿੱਖਾ ਹਮਲਾ ਕੀਤਾ ਹੈ।

ਸੀਐਮ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ? ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ।

ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ ..1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)