Join WhatsApp

Join Now

ਅਧਿਆਪਕ ਅਮਨਦੀਪ ਸ਼ਰਮਾ ਦੀ ਪੁਸਤਕ ‘ਮੁੰਦਰੀ’ ਰਿਲੀਜ਼

On: ਫਰਵਰੀ 7, 2026 3:37 ਬਾਃ ਦੁਃ

 

ਅਧਿਆਪਕ ਅਮਨਦੀਪ ਸ਼ਰਮਾ ਦੀ ਪੁਸਤਕ ‘ਮੁੰਦਰੀ’ ਰਿਲੀਜ਼, ਬੱਚਿਆਂ ਨੂੰ ਸਾਹਿਤ ਨਾਲ ਜੋੜਨਾ ਬਹੁਤ ਜਰੂਰੀ- ਸਰੋਜ ਰਾਣੀ

Punjab Network

ਮਾਨਸਾ, 7 ਫਰਵਰੀ 2026- ਅਮਨਦੀਪ ਸ਼ਰਮਾ ਦੀ ਪੁਸਤਕ ਮੁੰਦਰੀ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦੇ ਵਿਹੜੇ ਰਿਲੀਜ਼ ਕੀਤੀ ਗਈ। ਪੁਸਤਕ ਤੇ ਗੱਲਬਾਤ ਕਰਦਿਆਂ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਇਸ ਪੁਸਤਕ ਵਿਚਲੀਆਂ ਕਵਿਤਾਵਾਂ ਜ਼ਿੰਦਗੀ ਦੇ ਵੱਖ-ਵੱਖ ਪਹਿਲੂਆਂ ਦੀਆਂ ਘਟਨਾਵਾਂ ਨੂੰ ਪੇਸ਼ ਕਰਦੀਆਂ ਮਿਹਨਤ ਕਰਨ ਨੂੰ ਪ੍ਰੇਰਿਤ ਕਰਦੀਆਂ ਹਨ।

ਮਾਂ
ਸਵੱਖਤੇ ਹੀ ਚੱਕ ਲੈਂਦੀ ਝਾੜੂ
ਗਲੀ ਵਿੱਚ ਮਾਰਨ ਲਈ
ਤੇ ਫਿਰ ਕਰਨ ਲੱਗ ਜਾਂਦੀ
ਗੋਹਾ ਕੂੜਾ
ਸਾਡਾ ਭਵਿੱਖ ਸੰਵਾਰਨ ਲਈ
ਉੰਝ ਤਾਂ ਨਹੀ ਹੱਥ
ਖੁਰਦਰੇ ਹੋਏ ਮੇਰੀ ਮਾਂ ਦੇ

ਉਹਨਾਂ ਕਿਹਾ ਕਿ ਇਸ ਵਿਚਲੀਆਂ ਕਵਿਤਾਵਾਂ ਬੱਚਿਆਂ ਨੂੰ ਵੀ ਆਪਣੇ ਮਾਪਿਆਂ ਦੀ ਸੇਵਾ ਕਰਨ ਲਈ ਸਮਰਪਿਤ ਕਰਨਗੀਆਂ। ਇਸ ਮੌਕੇ ਬੋਲਦਿਆਂ ਸਕੂਲ ਦੀ ਉਪ ਚੇਅਰਮੈਨ ਸੋਰੋਜ ਰਾਣੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਸਾਹਿਤ ਨਾਲ ਜੋੜਨਾ ਬਹੁਤ ਲਾਜ਼ਮੀ ਹੈ। ਉਹਨਾਂ ਕਿਤਾਬ ਵਿਚਲੀਆਂ ਚੰਗੀਆਂ ਕਵਿਤਾਵਾਂ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਸਕੂਲ ਦੀ ਉਪ ਚੇਅਰਮੈਨ ਸਰੋਜ ਰਾਣੀ, ਜਗਮੇਲ ਸਿੰਘ ਖਾਲਸਾ, ਨਿਰਮਲ ਸਿੰਘ ਅਹਿਮਦਪੁਰ, ਮੈਡਮ ਵੀਰਪਾਲ ਕੌਰ, ਮੈਡਮ ਮਨਪ੍ਰੀਤ ਕੌਰ, ਮੁਨਸ਼ੀ ਮੈਂਬਰ, ਰਾਜਨਦੀਪ ਕੌਰ, ਸੰਦੀਪ ਕੌਰ, ਗੋਲੋ ਕੌਰ ਆਦਿ ਹਾਜ਼ਰ ਸਨ।

 

More

8th Pay Commission Latest Update: 8ਵੇਂ ਤਨਖ਼ਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: ਪੁਰਾਣੀ ਪੈਨਸ਼ਨ ਸਕੀਮ ਵਾਲੇ ਪੈਨਸ਼ਨਰਾਂ ਦੇ ਫਿਟਮੈਂਟ ਫੈਕਟਰ ’ਤੇ ਉੱਠੇ ਸਵਾਲ

ਵੱਡੀ ਖ਼ਬਰ: ਪੰਜਾਬ ‘ਚ ਮੁਫ਼ਤ ਬਿਜਲੀ ਦੀ ਕੀਮਤ PSPCL ’ਤੇ ਪਈ ਭਾਰੀ! ਸਰਕਾਰ ਵੱਲ 7550 ਕਰੋੜ ਸਬਸਿਡੀ ਬਕਾਇਆ- ਸਰਕਾਰੀ ਗਾਰੰਟੀ ਤੋਂ ਬਿਨਾਂ 10 ਹਜ਼ਾਰ ਕਰੋੜ ਦਾ ਕਰਜ਼ਾ ਲੈਣ ਦੀ ਤਿਆਰੀ

Singer Ammy Virk Firing News: ਪੰਜਾਬੀ ਗਾਇਕ ਐਮੀ ਵਿਰਕ ‘ਤੇ ਫਾਇਰਿੰਗ ਦੀਆਂ ਖ਼ਬਰਾਂ ਦਾ ਸੱਚ ਆਇਆ ਸਾਹਮਣੇ, ਪਿਤਾ ਨੇ ਦਿੱਤਾ ਵੱਡਾ ਬਿਆਨ

ਗੁਲਜ਼ਾਰ ਸਿੰਘ ਸੁਸਾਈਡ ਕੇਸ! ਮਾਨ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ; ਕੌਮੀ SC ਕਮਿਸ਼ਨ ਨੇ ਮੰਗੀ ਵਿਸਥਾਰਤ ਰਿਪੋਰਟ

ਵੱਡੀ ਖ਼ਬਰ: ਕਿਸਾਨ ਲੀਡਰ ਜਗਜੀਤ ਡੱਲੇਵਾਲ ਨੂੰ ਪੁਲਿਸ ਨੇ ਕੀਤਾ ਘਰ ਚ ਨਜ਼ਰਬੰਦ

ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ 11 ਸਤੰਬਰ ਤੱਕ ਵਧੀ! ਸਾਰੇ ਕੰਮਕਾਜ ਠੱਪ

Leave a Comment