Teacher News: ਈਟੀਟੀ ਅਧਿਆਪਕ ਬਲਕਾਰ ਅੱਤਰੀ ਬਿਹਤਰੀਨ ਸੇਵਾਵਾਂ ਲਈ ਸਨਮਾਨਿਤ

137

 

ETT teacher Balkar Atri honored for showing good performance in admission campaign

ਪੰਜਾਬ ਨੈੱਟਵਰਕ, ਪਠਾਨਕੋਟ

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਬਲਾਕ ਨਰੋਟ ਜੈਮਲ ਸਿੰਘ ਦੇ ਈਟੀਟੀ ਅਧਿਆਪਕ (Teacher) ਬਲਕਾਰ ਅੱਤਰੀ ਨੂੰ ਬਿਹਤਰੀਨ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਨੇ ਇਸ ਮੌਕੇ ਤੇ ਦੱਸਿਆ ਕਿ ਅਧਿਆਪਕ (Teacher) ਬਲਕਾਰ ਅੱਤਰੀ ਨੂੰ ਦਾਖਲਾ ਮੁਹਿੰਮ ਵਿੱਚ ਜ਼ਿਲ੍ਹਾ ਪੱਧਰ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਸਨਮਾਨਿਤ ਕੀਤਾ ਗਿਆ ਹੈ।

ਜ਼ਿਲ੍ਹਾ ਪੱਧਰ ਤੇ ਚਲਾਈ ਗਈ ਦਾਖਲਾ ਮੁਹਿੰਮ ਵਿੱਚ ਇਸ ਅਧਿਆਪਕ ਵੱਲੋਂ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ। ਇਸ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ ਇਸ ਨੂੰ ਪ੍ਰਸ਼ੰਸਾ ਪੱਤਰ ਦਿੰਦੇ ਮਾਣ ਮਹਿਸੂਸ ਕਰਦਾ ਹੈ ਅਤੇ ਭਵਿੱਖ ਵਿੱਚ ਆਸ ਕਰਦਾ ਹੈ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਦਿਨ- ਰਾਤ ਇੱਕ ਕਰਦੇ ਹੋਏ ਚਾਨਣ-ਮੁਨਾਰੇ ਦਾ ਕੰਮ ਕਰੋਗੇ।

ਇਸ ਮੌਕੇ ਤੇ ਈਟੀਟੀ ਅਧਿਆਪਕ (Teacher) ਬਲਕਾਰ ਅੱਤਰੀ ਨੇ ਕਿਹਾ ਕਿ ਉਹ ਆਪਣੇ ਸਨਮਾਨ ਲਈ ਜ਼ਿਲ੍ਹਾ ਅਧਿਕਾਰੀਆਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਸ ਨੂੰ ਇਸ ਕਾਬਿਲ ਸਮਝਿਆ। ਉਨ੍ਹਾਂ ਕਿਹਾ ਕਿ ਉਹ ਵਾਅਦਾ ਕਰਦੇ ਹਨ ਕਿ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਉਹ ਭਵਿੱਖ ਵਿੱਚ ਹੋਰ ਜ਼ਿਆਦਾ ਜੋਸ਼ ਨਾਲ ਕੰਮ ਕਰਣਗੇ ਅਤੇ ਵਿਭਾਗ ਵੱਲੋਂ ਦਰਸਾਏ ਗਏ ਵਿਸ਼ਵਾਸ ਤੇ ਪੂਰਾ ਉਤਰਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)