Join WhatsApp

Join Now

Teacher Protest News: 6635 ਅਧਿਆਪਕਾਂ ਵੱਲੋਂ 18 ਅਕਤੂਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ

On: October 15, 2026 12:10 PM

 

Teacher Protest News: 6635 ਅਧਿਆਪਕਾਂ ਵੱਲੋਂ 18 ਅਕਤੂਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ

​ਪ੍ਰਮੋਸ਼ਨਾਂ ਤੋਂ ਬਾਅਦ ਖਾਲੀ ਹੋਈਆਂ ਸੀਟਾਂ ’ਤੇ ਬਦਲੀਆਂ ਦਾ ਸਪੈਸ਼ਲ ਮੌਕਾ ਦੇਣ ਦੀ ਮੰਗ

Teacher Protest News: ​ਸ੍ਰੀ ਅਨੰਦਪੁਰ ਸਾਹਿਬ / ਗੰਭੀਰਪੁਰ, 15 ਅਕਤੂਬਰ 2026-

​6635 ਈ.ਟੀ.ਟੀ. ਅਧਿਆਪਕ ਫਰੰਟ ਵੱਲੋਂ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਐਲਾਨ ਕੀਤਾ ਗਿਆ ਹੈ ਕਿ 18 ਅਕਤੂਬਰ (ਐਤਵਾਰ) ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਉਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਅਧਿਆਪਕ ਆਗੂਆਂ ਨੇ ਦੱਸਿਆ ਕਿ 6635 ਭਰਤੀ ਅਧੀਨ ਚੁਣੇ ਗਏ ਅਧਿਆਪਕਾਂ ਨੂੰ ਪ੍ਰਮੋਸ਼ਨਾਂ ਤੋਂ ਬਾਅਦ ਬਦਲੀ ਦਾ ਇੱਕ ਸਪੈਸ਼ਲ ਮੌਕਾ ਦਿੱਤਾ ਜਾਵੇ, ਤਾਂ ਜੋ ਉਹ ਆਪਣੇ ਘਰਾਂ ਦੇ ਨੇੜੇ ਜਾ ਸਕਣ।

​ਅਧਿਆਪਕ ਆਗੂਆਂ ਨੇ ਦੁੱਖ ਪ੍ਰਗਟਾਉਂਦਿਆਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਉਹ ਆਪਣੇ ਘਰਾਂ ਤੋਂ 300 ਤੋਂ 400 ਕਿਲੋਮੀਟਰ ਦੂਰ ਸੇਵਾਵਾਂ ਦੇ ਰਹੇ ਹਨ। ਹਰ ਸਾਲ ਬਦਲੀਆਂ ਦੇ ਪੋਰਟਲ ਖੁੱਲ੍ਹਣ ਦੇ ਬਾਵਜੂਦ ਸੀਟਾਂ ਖਾਲੀ ਨਾ ਹੋਣ ਕਾਰਨ ਉਨ੍ਹਾਂ ਦੀ ਬਦਲੀ ਨਹੀਂ ਹੋ ਸਕੀ। ਹੁਣ ਈ.ਟੀ.ਟੀ. ਅਧਿਆਪਕਾਂ ਤੋਂ ਮਾਸਟਰ ਕਾਡਰ ਵਿੱਚ ਹੋਈਆਂ ਪ੍ਰਮੋਸ਼ਨਾਂ ਤੋਂ ਬਾਅਦ ਈ.ਟੀ.ਟੀ. ਦੀਆਂ ਕਾਫੀ ਪੋਸਟਾਂ ਖਾਲੀ ਹੋਈਆਂ ਹਨ, ਜਿਸ ਨਾਲ ਇਨ੍ਹਾਂ ਅਧਿਆਪਕਾਂ ਦੀ ਆਪਣੇ ਘਰਾਂ ਨੇੜੇ ਜਾਣ ਦੀ ਆਸ ਜਾਗ ਪਈ ਹੈ।

​ਆਗੂਆਂ ਨੇ ਕਿਹਾ ਕਿ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵੱਲੋਂ ਕੋਈ ਠੋਸ ਭਰੋਸਾ ਨਹੀਂ ਦਿੱਤਾ ਗਿਆ, ਜਿਸ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਹੈ। ਇਸੇ ਰੋਸ ਦੇ ਚਲਦਿਆਂ ਅਧਿਆਪਕਾਂ ਨੇ ਐਤਵਾਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ।

​ਅਧਿਆਪਕ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 6635 ਅਧਿਆਪਕਾਂ ਨੂੰ ਬਦਲੀ ਦਾ ਸਪੈਸ਼ਲ ਮੌਕਾ ਨਾ ਦਿੱਤਾ, ਤਾਂ ਉਹ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਅਤੇ ਗੁਪਤ ਐਕਸ਼ਨ ਕਰਨਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ​ਇਸ ਸਮੇਂ ਫਰੰਟ ਦੇ ਆਗੂ ਸੁਖਚੈਨ ਸਿੰਘ, ਮੰਗਲ ਸਿੰਘ, ਦਲਜੀਤ ਸਰਾਂ, ਪਰਮਜੀਤ ਸਿੰਘ, ਸਤਵਿੰਦਰ ਅਨਮੋਲ, ਮਨਪ੍ਰੀਤ ਕੈਂਥ, ਸੁਰੇਸ਼ ਕੰਬੋਜ, ਅਮਨਦੀਪ ਸਿੰਘ, ਸਾਜਨ ਸਚਦੇਵਾ, ਸੁਰਿੰਦਰ ਸਿੰਘ, ਜਗਦੀਪ ਸਿੰਘ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

 

Leave a Comment