Teacher suspended; ਅਧਿਆਪਕ ਸਸਪੈਂਡ; ਵਿਦਿਆਰਥਣ ਨਾਲ ਦੁਰਵਿਵਹਾਰ ਦਾ ਮਾਮਲਾ

 

Teacher suspended- ਅਧਿਆਪਕ ਸਸਪੈਂਡ; ਵਿਦਿਆਰਥਣ ਨਾਲ ਦੁਰਵਿਵਹਾਰ ਦਾ ਮਾਮਲਾ- ਲਾਡਵਾ ਜਨਸੰਵਾਦ ਦੌਰਾਨ ਪੀੜਤ ਪਰਿਵਾਰ ਦੀ ਸ਼ਿਕਾਇਤ ‘ਤੇ CM ਨਾਇਬ ਸੈਣੀ ਨੇ ਤੁਰੰਤ ਲਿਆ ਐਕਸ਼ਨ

Teacher suspended- ਚੰਡੀਗੜ੍ਹ/ਲਾਡਵਾ, 4 ਫਰਵਰੀ 2026- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਖ਼ਤ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ਨੇ ਕਨੀਪਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਟੀ.ਜੀ.ਟੀ. (TGT) ਹਿੰਦੀ ਅਧਿਆਪਕ ਸਮੀਰ ਕੌਸ਼ਿਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ (ਸਸਪੈਂਡ) ਕਰ ਦਿੱਤਾ ਹੈ।

ਉਕਤ ਅਧਿਆਪਕ ‘ਤੇ ਸਕੂਲ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਨਾਲ ਗਲਤ ਵਿਹਾਰ ਕਰਨ ਦੇ ਦੋਸ਼ ਹਨ।

ਜਨਸੰਵਾਦ ਵਿੱਚ ਗੂੰਜਿਆ ਮਾਮਲਾ

ਬੁੱਧਵਾਰ ਨੂੰ ਲਾਡਵਾ ਵਿਖੇ ਆਯੋਜਿਤ ‘ਜਨਸੰਵਾਦ’ ਪ੍ਰੋਗਰਾਮ ਦੌਰਾਨ ਪੀੜਤ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਆਪਣਾ ਦੁੱਖੜਾ ਸੁਣਾਇਆ।

ਉਨ੍ਹਾਂ ਦੱਸਿਆ ਕਿ 19 ਦਸੰਬਰ ਨੂੰ ਪੁਲਿਸ ਨੇ ਅਧਿਆਪਕ ਵਿਰੁੱਧ ਪੋਕਸੋ (POCSO) ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ, ਪਰ ਵਿਭਾਗ ਵੱਲੋਂ ਅਜੇ ਤੱਕ ਉਸ ਵਿਰੁੱਧ ਕੋਈ ਪ੍ਰਸ਼ਾਸਨਿਕ ਕਾਰਵਾਈ ਨਹੀਂ ਕੀਤੀ ਗਈ ਸੀ।

ਮੁੱਖ ਮੰਤਰੀ ਦਾ ਮੌਕੇ ‘ਤੇ ਐਕਸ਼ਨ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਨਸੰਵਾਦ ਦੌਰਾਨ ਹੀ ਫ਼ੋਨ ‘ਤੇ ਪੰਚਕੂਲਾ ਸਥਿਤ ਮੁੱਖ ਦਫ਼ਤਰ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।

ਮੁੱਖ ਮੰਤਰੀ ਦੇ ਹੁਕਮਾਂ ਤੋਂ ਤੁਰੰਤ ਬਾਅਦ ਹਰਿਆਣਾ ਮੁੱਢਲੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਨੇ ਅਧਿਆਪਕ ਸਮੀਰ ਕੌਸ਼ਿਕ ਦੀ ਮੁਅੱਤਲੀ ਦੇ ਹੁਕਮ ਜਾਰੀ ਕਰ ਦਿੱਤੇ।