Join WhatsApp

Join Now

ਅਧਿਆਪਕਾਂ ਨੂੰ ਰਾਸ਼ਨ ਕਾਰਡਾਂ ਦੀ ਪੜਤਾਲ ‘ਚ ਲਾਇਆ

On: ਸਤੰਬਰ 7, 2026 9:54 ਬਾਃ ਦੁਃ

 

ਅਧਿਆਪਕਾਂ ਨੂੰ ਰਾਸ਼ਨ ਕਾਰਡਾਂ ਦੀ ਪੜਤਾਲ ‘ਚ ਲਾਇਆ; ਅਖੌਤੀ ਸਿਖਿਆ ਕ੍ਰਾਂਤੀ ਦੇ ਡਰਾਮੇ ‘ਚ ਸਕੂਲ ਖਾਲੀ-ਡੀ.ਟੀ.ਐਫ਼

ਮੋਹਾਲੀ /ਚੰਡੀਗੜ੍ਹ,7 ਸਤੰਬਰ 2026- ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਨਵੇਂ ਰਾਸ਼ਨ ਕਾਰਡਾਂ ਲਈ ਆਈਆਂ ਅਰਜ਼ੀਆਂ ਦੀ ਪੜਤਾਲ ਕਰਨ ਵਾਸਤੇ 658 ਸਰਕਾਰੀ ਸਕੂਲ ਅਧਿਆਪਕਾਂ ਨੂੰ ਤਾਇਨਾਤ ਕੀਤਾ ਹੈ। ਪਹਿਲਾਂ ਹੀ ਐੱਸ ਆਈ ਆਰ, ਡਰੱਗ ਸਰਵੇ, ਜਣਗਣਨਾ ਅਤੇ ਹੋਰ ਗ਼ੈਰ ਵਿਦਿਅਕ ਕੰਮਾਂ ਵਿੱਚ ਉਲਝੇ ਅਧਿਆਪਕਾਂ ਨੂੰ ਇੱਕ ਇੱਕ ਵਾਰ ਫੇਰ ਸਕੂਲਾਂ ਤੋਂ ਬਾਹਰ ਕਰ ਦਿੱਤਾ ਹੈ।

ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੁਆਣਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਤਾਇਨਾਤੀ ਉਸ ਸਮੇਂ ਕੀਤੀ ਗਈ ਹੈ, ਜਦੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅੰਦਰੂਨੀ ਪ੍ਰੀਖਿਆਵਾਂ ਸ਼ੁਰੂ ਹੋਣ ਵਾਲੀਆਂ ਹਨ ਅਤੇ ਪਹਿਲਾਂ ਹੀ ਲਗਭਗ 25000 ਅਧਿਆਪਕ ਵੱਖ ਵੱਖ ਗ਼ੈਰ ਵਿਦਿਅਕ ਕੰਮਾਂ ਲਈ ਸਕੂਲਾਂ ਤੋਂ ਬਾਹਰ ਕੀਤੇ ਹੋਏ ਹਨ।

ਆਗੂਆਂ ਨੇ ਕਿਹਾ ਕਿ ਸਿਖਿਆ ਮਹਿਕਮੇ ਵਿੱਚ ਮਨਜ਼ੂਰ ਲਗਭਗ ਸਵਾ ਲੱਖ ਅਧਿਆਪਕਾਂ ਵਿੱਚੋ 35000 ਦੇ ਕਰੀਬ ਪੋਸਟਾਂ ਪਹਿਲਾਂ ਹੀ ਖਾਲੀ ਹਨ ਅਤੇ 250000 ਦੇ ਕਰੀਬ ਅਧਿਆਪਕ ਗ਼ੈਰ ਵਿਦਿਅਕ ਕੰਮਾਂ ਵਿੱਚ ਲਾਏ ਹੋਏ ਹਨ ਤਾਂ ਸਕੂਲਾਂ ਦਾ ਕੀ ਹਾਲ ਹੋਵੇਗਾ?

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ,ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਕਿਹਾ ਕਿ ਨਵੰਬਰ ਮਹੀਨੇ ਤੋਂ ਹੋਣ ਵਾਲੀ ਜਣ ਗਣਨਾ ਵਿੱਚ ਲਗਭਗ 65000 ਅਧਿਆਪਕਾਂ ਨੂੰ ਸਕੂਲਾਂ ਵਿੱਚੋ ਬਾਹਰ ਕਰ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਇਹ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੈ। ਸਰਕਾਰ ਆਵਦੇ ਰਾਜਨੀਤਕ ਹਿੱਤਾਂ ਦੀ ਪੂਰਤੀ ਲਈ ਅਧਿਆਪਕਾਂ ਨੂੰ ਪੜਾਉਣ ਦੀ ਘਰ ਹੋਰ ਕੰਮਾਂ ਵਿੱਚ ਉਲਝਾ ਕੇ ਸਕੂਲਾਂ ਤੋਂ ਦੂਰ ਕਰ ਰਹੀ ਹੈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਨੂੰ ਹਰ ਤਰਾਂ ਦੇ ਗ਼ੈਰ ਵਿਦਿਅਕ ਕੰਮਾਂ ਤੋਂ ਫਾਰਗ ਕਰਕੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜਾਉਣ ਦਿੱਤਾ ਜਾਵੇ।

 

Leave a Comment