Join WhatsApp

Join Now

Teachers News: ਅਧਿਆਪਕਾਂ ਦੀਆਂ ਬਦਲੀਆਂ ਅਤੇ ਪ੍ਰਮੋਸ਼ਨਾਂ ਸਬੰਧੀ ਸਿੱਖਿਆ ਵਿਭਾਗ ਦੀ ਅਹਿਮ ਮੀਟਿੰਗ; ਅਧਿਕਾਰੀਆਂ ਨੇ ਦਿੱਤਾ ਇਹ ਭਰੋਸਾ

On: May 14, 2026 1:25 PM

 

Teachers News: ਅਧਿਆਪਕਾਂ ਦੀਆਂ ਬਦਲੀਆਂ ਅਤੇ ਪ੍ਰਮੋਸ਼ਨਾਂ ਸਬੰਧੀ ਸਿੱਖਿਆ ਵਿਭਾਗ ਦੀ ਅਹਿਮ ਮੀਟਿੰਗ; ਅਧਿਕਾਰੀਆਂ ਨੇ ਦਿੱਤਾ ਇਹ ਭਰੋਸਾ

ਬਦਲੀਆਂ ਵਾਲੇ ਪੋਰਟਲ ਵਿੱਚ ਆ ਰਹੀਆਂ ਤਕਨੀਕੀ ਖਾਮੀਆਂ ਦਾ ਮੁੱਦਾ ਚੁੱਕਿਆ- ਪ੍ਰਮੋਸ਼ਨਾਂ ਦੌਰਾਨ ਸਾਰੇ ਸੀਨੀਅਰ ਅਧਿਆਪਕਾਂ ਨੂੰ ਬਰਾਬਰ ਮੌਕਾ ਦੇਣ ਦੀ ਮੰਗ

HT ਅਤੇ CHT ਸ਼੍ਰੇਣੀ ਦੇ ਸੀਨੀਅਰ ਅਧਿਆਪਕਾਂ ਦੀ ਪ੍ਰਮੋਸ਼ਨ ਦਾ ਰਸਤਾ ਹੋਵੇਗਾ ਸਾਫ਼

ਚੰਡੀਗੜ੍ਹ, 14 ਮਈ 2026: ਗੌਰਮਿੰਟ ਟੀਚਰਜ਼ ਯੂਨੀਅਨ (GTU) ਦੇ ਸੂਬਾ ਪ੍ਰਧਾਨ ਸਾਥੀ ਸੁਖਵਿੰਦਰ ਸਿੰਘ ਚਾਹਲ ਦੀ ਅਗਵਾਈ ਵਿੱਚ ਅਧਿਆਪਕਾਂ (Teachers News) ਦਾ ਇੱਕ ਵਫ਼ਦ ਸਿੱਖਿਆ ਵਿਭਾਗ ਦੇ ਬਦਲੀ ਸੈੱਲ ਅਤੇ ਪਰਮੋਸ਼ਨ ਸੈੱਲ ਦੇ ਉੱਚ ਅਧਿਕਾਰੀਆਂ ਨੂੰ ਮਿਲਿਆ।

ਇਸ ਮੀਟਿੰਗ ਦੌਰਾਨ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਪੋਰਟਲ ਸਬੰਧੀ ਆ ਰਹੀਆਂ ਦਿੱਕਤਾਂ ‘ਤੇ ਵਿਸਤ੍ਰਿਤ ਚਰਚਾ ਕੀਤੀ ਗਈ।

ਸੂਬਾ ਪ੍ਰਧਾਨ ਸੁਖਵਿੰਦਰ ਚਾਹਲ ਨੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਕਿ ਬਦਲੀਆਂ ਸਬੰਧੀ ਬਣਾਇਆ ਗਿਆ ਵਿਭਾਗੀ ਪੋਰਟਲ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ, ਜਿਸ ਕਾਰਨ ਅਧਿਆਪਕਾਂ ਨੂੰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਨ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਮੰਗ ਕੀਤੀ ਕਿ ਇਸ ਤਕਨੀਕੀ ਨੁਕਸ ਨੂੰ ਤੁਰੰਤ ਸੁਧਾਰਿਆ ਜਾਵੇ, ਤਾਂ ਜੋ ਬਦਲੀ ਪ੍ਰਕਿਰਿਆ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ।

ਪਰਮੋਸ਼ਨ ਸੈੱਲ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਵੱਲੋਂ ਮੰਗ ਕੀਤੀ ਗਈ ਕਿ ਪ੍ਰਮੋਸ਼ਨਾਂ ਦੌਰਾਨ ਕਿਸੇ ਵੀ ਯੋਗ ਅਤੇ ਸੀਨੀਅਰ ਅਧਿਆਪਕ ਨੂੰ ਅਣਗੌਲਿਆ ਨਾ ਕੀਤਾ ਜਾਵੇ।

ਖ਼ਾਸ ਤੌਰ ‘ਤੇ ਐਚ.ਟੀ (Head Teacher) ਅਤੇ ਸੀ.ਐਚ.ਟੀ (Center Head Teacher) ਵਜੋਂ ਸੇਵਾਵਾਂ ਨਿਭਾ ਰਹੇ ਸੀਨੀਅਰ ਅਧਿਆਪਕਾਂ ਨੂੰ ਵੀ ਬਣਦਾ ਹੱਕ ਦਿੰਦਿਆਂ ਪ੍ਰਮੋਟ ਕੀਤਾ ਜਾਵੇ।

ਵਿਭਾਗ ਦੇ ਅਧਿਕਾਰੀਆਂ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਪ੍ਰਮੋਸ਼ਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਯਮਾਂ ਅਨੁਸਾਰ ਹੋਵੇਗੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਸਾਰੇ ਸੀਨੀਅਰ ਅਧਿਆਪਕਾਂ ਦੇ ਕੇਸਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ ਅਤੇ ਕਿਸੇ ਨਾਲ ਵੀ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ।

ਐਚ.ਟੀ (Head Teacher) ਅਤੇ ਸੀ.ਐਚ.ਟੀ (Center Head Teacher) ਸ਼੍ਰੇਣੀ ਦੇ ਸੀਨੀਅਰ ਅਧਿਆਪਕਾਂ ਦੀਆਂ ਤਰੱਕੀਆਂ ਸਬੰਧੀ ਵੀ ਹਾਂ-ਪੱਖੀ ਹੁੰਗਾਰਾ ਭਰਿਆ ਗਿਆ ਹੈ।

 

More

ਵੱਡੀ ਖ਼ਬਰ: CM ਮਾਨ ਦੇ OSD ਰਾਜਵੀਰ ਘੁੰਮਣ CBI ਅੱਗੇ ਪੇਸ਼, ਪੜ੍ਹੋੋ ਪੂਰਾ ਮਾਮਲਾ

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

Leave a Comment