ਅਧਿਆਪਕ ਜਥੇਬੰਦੀਆਂ ਵੱਲੋਂ DC ਨੂੰ ਦਿੱਤਾ ਮੰਗ ਪੱਤਰ; 11 ਮਈ ਨੂੰ ਡੀ.ਐਸ.ਈ (ਸੈਕੰਡਰੀ/ ਐਲੀਮੈਂਟਰੀ) ਨੂੰ ਮਿਲੇਗਾ ਮਾਸ ਡੈਪੂਟੇਸ਼ਨ

 

ਅਧਿਆਪਕ ਜਥੇਬੰਦੀਆਂ ਵੱਲੋਂ DC ਨੂੰ ਦਿੱਤਾ ਮੰਗ ਪੱਤਰ; 11 ਮਈ ਨੂੰ ਡੀ.ਐਸ.ਈ (ਸੈਕੰਡਰੀ/ ਐਲੀਮੈਂਟਰੀ) ਨੂੰ ਮਿਲੇਗਾ ਮਾਸ ਡੈਪੂਟੇਸ਼ਨ

ਮਾਨਸਾ, 5 ਮਈ 2026- ਅੱਜ ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਸੱਦੇ ਤੇ ਜ਼ਿਲਾ ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਕਰਮਜੀਤ ਤਾਮਕੋਟ, ਜਗਜੀਵਨਜੋਤ ਬੁਰਜਰਾਠੀ, ਸੰਜੀਵ ਗਰਗ, ਰਣਦੀਪ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪਰ ਅਧਿਆਪਕਾਂ ਦੀ ਮੰਗਾਂ ਜਿਉ ਦੀਆਂ ਤਿਉ ਖੜੀਆਂ ਹਨ।

ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਅਤੇ 17-07-20 ਤੋ ਬਾਅਦ ਭਰਤੀ ਜਥੇਬੰਦੀਆਂ 3704, 2392, 6635, 4161 ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੇ ਸਮੂਹ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਅਧਿਆਪਕ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਜਿਵੇਂ ਕਿ ਪੰਜਾਬ ਦੇ ਪੇ ਸਕੇਲ ਬਹਾਲ ਕਰਨ , ਰੀਕਾਸਟ ਲਿਸਟਾਂ ਵਿੱਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੁੜ ਤੋਂ ਸ਼ਾਮਿਲ ਕਰਨ,ਬਦਲੀਆਂ ਦਾ ਪੋਰਟਲ ਤੁਰੰਤ ਖੋਲਣ , ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਦੀਆਂ ਅਸਾਮੀਆਂ ਨੂੰ ਸਾਰੇ ਜਿਲਿਆ ਵਿੱਚ ਸਮਾਨ ਅਨੁਪਾਤ ਵਿੱਚ ਵੰਡਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬਾਰਡਰ ਏਰੀਆ ਭੱਤੇ,ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨ।

ਡੀ ਏ ਦੀਆਂ ਕਿਸ਼ਤਾਂ ਤੁਰੰਤ ਜ਼ਾਰੀ ਕਰਨ, 1-1-2026 ਤੋਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਜ਼ਾਰੀ ਕਰਨ , ਮੈਰੀਟੋਰੀਅਸ, ਕੰਪਿਊਟਰ ਅਧਿਆਪਕਾਂ, ਕੱਚੇ ਅਧਿਆਪਕਾਂ ਅਤੇ ਐੱਨ ਐੱਸ ਕਿਉ ਐਫ ਅਧਿਆਪਕਾਂ ਨੂੰ ਰੈਗੂਲਰ ਕਰਕੇ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਆਦਿ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ।

ਇਸ ਮੌਕੇ ਅਧਿਆਪਕ ਆਗੂਆਂ ਰਾਜਵਿੰਦਰ ਸਿੰਘ ਬੈਹਣੀਵਾਲ, ਨਵੀਨ ਬੋਹਾ, ਅਨਮੋਲਦੀਪ ਸਿੰਘ, ਬਲਵਿੰਦਰ ਸਿੰਘ ਘਰਾਂਗਣਾ, ਜਰਨੈਲ ਬੋਹਾ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿੱਚ ਪੰਜਾਬ ਦੇ ਪੇ ਸਕੇਲ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਖ ਮੁੱਦੇ ਵਜੋਂ ਲੈ ਕੇ ਆਈ ਸੀ, ਜਿਸ ਕਰਕੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਵੱਲੋਂ ਇਹਨਾਂ ਨੂੰ ਭਰਮੀ ਹਮਾਇਤ ਦੇ ਕੇ ਵੋਟਾਂ ਵਿੱਚ ਜਿੱਤ ਹਾਸਿਲ ਕਰਵਾਈ ਸੀ।

ਪਰ ਸਰਕਾਰ ਵੱਲੋਂ ਲਗਭਗ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੀਤੇ ਗਏ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਸੁਪਰੀਮ ਕੋਰਟ ਤੋਂ ਪੰਜਾਬ ਦਾ ਪੇ ਸਕੇਲ ਬਹਾਲ ਹੋਣ ਉਪਰੰਤ ਵੀ ਪੂਰਨ ਤੌਰ ਤੇ ਅਧਿਆਪਕਾਂ ਉੱਪਰ ਪੰਜਾਬ ਦੇ ਸਕੇਲ ਲਾਗੂ ਕਰਨ ਸਬੰਧੀ ਟਾਲ ਮਟੋਲ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਅਧਿਆਪਕ ਆਗੂਆਂ ਗੁਰਵਿੰਦਰ ਸਿੰਘ, ਸੁਮਿਤ ਸਿੰਘ, ਹਰਵਿੰਦਰ ਸਿੰਘ, ਤਰਨਜੀਤ ਸਿੰਘ, ਕਰਨਦੀਪ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਕੁਝ ਸਮੇਂ ਵਿੱਚ ਹੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਜਾਵੇਗਾ ਅਤੇ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ਅਪਣਾਉਣ ਵਾਲੀ ਸਰਕਾਰ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇਗਾ।

ਇਸ ਦੌਰਾਨ ਅਧਿਆਪਕਾਂ ਵੱਲੋਂ ਦੱਸਿਆ ਗਿਆ। ਆਗੂਆਂ ਨੇ ਦੱਸਿਆ ਕਿ 11 ਮਈ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀ.ਪੀ.ਆਈ. ਦਫਤਰ ਮੋਹਾਲੀ ਵਿਖੇ ਅਧਿਆਪਕਾਂ ਦਾ ਇੱਕ ਮਾਸ ਡੈਪੁਟੇਸ਼ਨ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਵੇਗਾ। ਇਸ ਮੌਕੇ ਆਗੂਆਂ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਉਹਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ, ਆਉਣ ਵਾਲੇ ਦਿਨਾਂ ਦੇ ਵਿੱਚ ਇੱਕ ਜੁੱਟ ਹੋ ਕੇ ਸਰਕਾਰ ਦਾ ਲਗਾਤਾਰ ਡਟਵਾਂ ਵਿਰੋਧ ਕੀਤਾ ਜਾਵੇਗਾ।

ਇਸ ਮੌਕੇ ਜੀ ਟੀ ਯੂ ਦੇ ਆਗੂਆਂ ਨਰਿੰਦਰ ਮਾਖਾ, ਲਖਵਿੰਦਰ ਮਾਨ ਅਤੇ ਸਤੀਸ਼ ਕੁਮਾਰ ਨੇ ਕਿਹਾ ਜਨ ਗਣਨਾ ਡਿਊਟੀਆਂ ਵਿੱਚ ਆ ਰਹੀਆਂ ਸਮੱਸਿਆਵਾਂ ਸਬੰਧੀ ਡੀ.ਸੀ ਸਾਹਿਬ ਨੂੰ ਜਾਣੂ ਕਰਵਾਇਆ ਗਿਆ, ਉਹਨਾਂ ਕਿਹਾ ਕਿ ਮੌਸਮ ਅਤੇ ਹਾਲਾਤਾਂ ਨੂੰ ਦੇਖਦੇ ਹੋਏ ਜਨ ਗਣਨਾ ਨੂੰ ਸਵੇਰ ਦੇ ਸਮੇਂ ਆਨ ਡਿਊਟੀ ਹੀ ਕਰਵਾਇਆ ਜਾਵੇ ਅਤੇ ਦੋਹਰੀ ਡਿਊਟੀ ਕੱਟੀ ਜਾਵੇ। ਇਸ ਮੌਕੇ ਕੁਲਦੀਪ ਅੱਕਾਵਾਲੀ, ਮਨਦੀਪ ਸਿੰਘ ਕੋਟਲੀ, ਗੁਰਵਿੰਦਰ ਲਾਲਿਆਵਾਲੀ, ਗੁਰਬਚਨ ਸਿੰਘ, ਸਰਵਣ ਸਿੰਘ, ਗੁਰਪ੍ਰੀਤ ਭੀਖੀ, ਰਵਿੰਦਰ ਬੁਢਲਾਡਾ, ਸਰਵਣ ਸਿੰਘ, ਸੰਦੀਪ ਕੁਮਾਰ, ਕੁਲਵੰਤ ਸਿੰਘ, ਗੁਰਦੀਪ ਸਿੰਘ, ਦਵਿੰਦਰ ਸਿੰਘ ਹਾਜ਼ਰ ਸਨ।