Bhagwant Mann government implemented an anti-employee-labour central policy in Punjab
ਦਲਜੀਤ ਕੌਰ, ਸੰਗਰੂਰ
Bhagwant Mann Govt- ਕੇਂਦਰ ਸਰਕਾਰ ਦੇ ਪਾਸ 12 ਘੰਟੇ ਦੀ ਦਿਹਾੜੀ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ‘ਚ ਲਾਗੂ ਕਰਕੇ, ਸੂਬੇ ਦੀ ਸਰਕਾਰ ਖੁਦ ਹੀ ਵਿਵਾਦਾਂ ਵਿਚ ਘਿਰ ਗਈ ਹੈ।
ਇਸੇ ਵਿਚਾਲੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ ਮਲੌਦ ਤੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਦੱਸਿਆ ਗਿਆ ਕਿ ਕੇਂਦਰ ਸਰਕਾਰ ਦੇ ਪਾਸ 12 ਘੰਟੇ ਦੀ ਦਿਹਾੜੀ ਨੂੰ ਭਗਵੰਤ ਮਾਨ ਸਰਕਾਰ (Bhagwant Mann Govt) ਵੱਲੋਂ ਪੰਜਾਬ ‘ਚ ਲਾਗੂ ਕਰਨ ਦੇ ਖ਼ਿਲਾਫ਼ ਲੋਕ ਲਹਿਰ ਉਸਾਰਨ ਲਈ ਵਿਉਂਤਬੰਦੀ ਕਰਨ ਲਈ ਜੋਨ ਦੀ ਐਮੇਰਜੇਂਸੀ ਮੀਟਿੰਗ 11 ਤਰੀਕ ਨੂੰ ਸੰਗਰੂਰ ਵਿਖੇ ਸੱਦੀ ਗਈ ਹੈ, ਜਿਸ ‘ਚ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂ ਸ਼ਾਮਿਲ ਹੋਣਗੇ।
ਇਸ ਮੌਕੇ ਆਗੂਆਂ ਵੱਲੋਂ ਦੱਸਿਆ ਗਿਆ ਕਿ ਭਗਵੰਤ ਮਾਨ ਸਰਕਾਰ (Bhagwant Mann Govt) ਵੱਲੋਂ ਕੇਂਦਰ ਸਰਕਾਰ ਦੀ ਤਰਜ਼ ਤੇ ਵੱਡੇ ਕਾਰਪੋਰੇਟ ਘਰਾਣਿਆਂ, ਵੱਡੀਆਂ ਸਨਅਤਾਂ ਅਤੇ ਉਦਯੋਗਪਤੀਆਂ ਨੂੰ ਮੁਨਾਫ਼ਾ ਦੇਣ ਲਈ ਮਜ਼ਦੂਰਾਂ ਦਾ ਦਮਨ ਕਰਨ ਲਈ ਇਹ ਮਜ਼ਦੂਰ ਵਿਰੋਧੀ ਕਾਲਾ ਕਨੂੰਨ ਲਿਆਂਦਾ ਗਿਆ ਹੈ।
ਜਿਸ ‘ਚ ਮਜ਼ਦੂਰਾਂ ਦੀ ਦਿਹਾੜੀ ਨੂੰ ਡੇਢ ਗੁਣਾ ਕਰ ਦਿੱਤਾ ਗਿਆ ਹੈ। ਜਿਸ ਨੂੰ ਪੰਜਾਬ ਦੇ ਕਿਰਤੀ ਲੋਕ ਹਰਗਿਜ਼ ਬਰਦਾਸਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਇਸ ਦਾ ਡੱਟ ਕੇ ਵਿਰੋਧ ਕਰੇਗੀ ਤੇ ਮਜ਼ਦੂਰਾਂ ‘ਚ ਇਸ ਕਾਲੇ ਕਨੂੰਨ ਦੇ ਖ਼ਿਲਾਫ਼ ਲੋਕ ਮੁਹਿੰਮ ਉਸਾਰੀ ਜਾਵੇਗੀ।
ਇਸ ਮੌਕੇ ਪਿੰਡ ਸਾਦੀਹਰੀ ਦੇ ਮਸਲੇ ਦਾ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਪੱਕਾ ਹੱਲ ਨਾ ਕਰਨ ਦਾ ਵੀ ਸਖਤ ਨੋਟਿਸ ਲਿਆ ਗਿਆ ਅਤੇ ਇਸ ਦੇ ਖਿਲਾਫ ਵਿਉਂਤਬੰਦੀ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)