ਸਿੱਖਿਆ ਵਿਭਾਗ ਕਰੇਗਾ ਇਨ੍ਹਾਂ ਅਧਿਆਪਕਾਂ ਦੀ ਵਿੱਦਿਅਕ ਯੋਗਤਾ ਦੀ ਜਾਂਚ, ਕਈਆਂ ‘ਤੇ ਲਟਕ ਸਕਦੀ ਤਲਵਾਰ

1056

 

ਚੰਡੀਗੜ੍ਹ-

ਸਿੱਖਿਆ ਵਿਭਾਗ ਪੰਜਾਬ ਨੇ ਸਖ਼ਤ ਰੁਖ ਅਪਣਾਉਂਦੇ ਹੋਏ ਹੁਣ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਦੀ ਵਿੱਦਿਅਕ ਯੋਗਤਾ ਬਾਰੇ ਜਾਣਨ ਲਈ ਇੱਕ ਪੱਤਰ ਜਾਰੀ ਕਰ ਦਿੱਤਾ ਹੈ।

ਉਕਤ ਪੱਤਰ ਵਿਚ ਬਕਾਇਦਾ ਲਿਖਿਆ ਗਿਆ ਹੈ ਕਿ, ਲੈਕਚਰਾਰਾਂ ਤੇ ਹੈੱਡ ਮਾਸਟਰਾਂ ਦੀ ਵਿੱਦਿਅਕ ਯੋਗਤਾ ਦੀ ਜਾਂਚ ਕੀਤੀ ਜਾਵੇਗੀ।

ਹਾਲਾਂਕਿ, ਪੱਤਰ ਵਿਚ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ, ਕਿਹੜੇ ਕਿਹੜੇ ਇਲਾਕਿਆਂ ਦੇ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਦੀ ਵਿੱਦਿਅਕ ਯੋਗਤਾ ਦੀ ਜਾਂਚ ਕੀਤੀ ਜਾਵੇਗੀ।

ਦੱਸ ਦਈਏ ਕਿ, ਡਾਇਰੈਕਟਰ ਸਿੱਖਿਆ ਵਿਭਾਗ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ, ਲੈਕਚਰਾਰ ਤੇ ਹੈੱਡਮਾਸਟਰ ਪੱਧਰ ਦੇ ਅਧਿਕਾਰੀਆਂ ਦੇ ਸਰਟੀਫ਼ਿਕੇਟ ਨਿਰਧਾਰਤ ਪੈਮਾਨਿਆਂ ਅਨੁਸਾਰ ਹਨ ਜਾਂ ਨਹੀਂ, ਇਸ ਸਬੰਧੀ ਡੀਈਓਜ਼ ਨੂੰ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ।