ਸਿੱਖਿਆ ਕ੍ਰਾਂਤੀ ਦੀ ਖੁੱਲ੍ਹੀ ਪੋਲ! ਸਕੂਲਾਂ ‘ਚ ਅਧਿਆਪਕਾਂ ਦਾ ਪ੍ਰਬੰਧ ਕਰਨਾ ਭੁੱਲੀ ਸਰਕਾਰ?
ਚੰਡੀਗੜ੍ਹ, 16 ਸਤੰਬਰ 2026- ਸਿੱਖਿਆ ਕ੍ਰਾਂਤੀ ਦੇ ਨਾਂ ‘ਤੇ ਪੰਜਾਬ ਵਿੱਚ ਵੱਡਾ ਢਿੰਡੋਰਾ ਪਿੱਟਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵਿਆਂ ਦੀ ਪੋਲ ਖੁਲ੍ਹ ਗਈ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਸੂਬੇ ਵਿੱਚ ਪੁਰਾਣੀਆਂ ਇਮਾਰਤਾਂ ਨੂੰ ਰੰਗ-ਰੋਗਨ ਕਰਕੇ ਸਰਕਾਰ ਵਲੋਂ ਬਣਾਏ ਗਏ ‘ਸਕੂਲ਼ ਆਫ ਐਮੀਨੈਂਸ” ਵਿੱਚ ਅਧਿਆਪਕਾਂ ਅਤੇ ਲੈਕਚਰਾਰਾਂ ਦੀਆਂ ਪੋਸਟਾਂ ਖਾਲੀ ਹੋਣ ਕਾਰਨ ਵਿਦਿਆਰਥੀਆਂ ਦੀ ਪੜਾਈ ਦਾ ਵੱਡਾ ਨੁਕਸਾਨ ਹੋ ਰਿਹਾ ਹੈ।
ਉਨ੍ਹਾਂ ਮੋਗਾ ਦੇ ਵਾਰਡ ਨੰਬਰ 1 ਦੇ ‘ਸਕੂਲ਼ ਆਫ ਐਮੀਨੈਂਸ” ਦੀ ਮਿਸਾਲ ਦਿਦਿੰਆਂ ਕਿਹਾ ਕਿ ਲੈਕਚਰਾਰਾਂ ਦੀ ਘਾਟ ਕਾਰਨ ਸਕੂਲ਼ ਵਿੱਚ ਮੈਡੀਕਲ ਅਤੇ ਨਾਨ ਮੈਡੀਕਲ ਦੀ ਪੜਾਈ ਪ੍ਰਭਾਵਿਤ ਹੋ ਰਹੀ। ਸਰਦਾਰ ਢਿੱਲੋਂ ਨੇ ਕਿਹਾ ਕਿ ਇਸੇ ਸਕੂਲ਼ ਵਿੱਚ ਪੈਸੇ ਦੀ ਅਦਾਇਗੀ ਨਾ ਹੋਣ ਕਾਰਨ ਬੱਸ ਮਾਲਕਾਂ ਨੇ ਵਿਦਿਆਰਥੀਆਂ ਨੂੰ ਲਿਆਉਣ ਵਾਲੀਆਂ ਬੱਸਾਂ ਬੰਦ ਕਰ ਦਿੱਤੀਆਂ ਹਨ। ਜਿਸ ਨਾਲ ਪਿੰਡਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਰਦਾਰ ਢਿੱਲੋਂ ਨੇ ਕਿਹਾ ਕਿ ਸੂਬਾ ਸਰਕਾਰ ਫੋਕੀ ਬਿਆਨਬਾਜ਼ੀ ਛੱਡ ਕੇ ਸਕੂਲੀ ਬੱਚਿਆ ਦੇ ਭਵਿੱਖ ਨੂੰ ਦੇਖਦੇ ਹੋਏ ਸਕੂਲਾਂ ਵਿੱਚ ਅਧਿਆਪਕਾਂ ਦਾ ਪ੍ਰਬੰਧ ਕਰੇ ਅਤੇ ਸਕੂਲੀ ਬੱਸਾਂ ਦੇ ਕਿਰਾਏ ਦੀ ਤਰੰਤ ਅਦਾਇਗੀ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਫਰੰਟ ‘ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਸਰਦਾਰ ਢਿੱਲੋਂ ਨੇ ਕਿਹਾ ਕਿਹਾ ਸੂਬਾ ਸਰਕਾਰ ਕਿਹਾ ਸਰਕਾਰ ਦੇ ਝੂਠੇ ਵਾਅਦੇ ਹੁਣ ਲੋਕਾਂ ਸਾਹਮਣੇ ਆਉਣ ਲੱਗੇ ਹਨ ਅਤੇ ਪੰਜਾਬ ਦੇ ਲੋਕ ਨੂੰ ਹੁਣ ਸਰਕਾਰ ਨੂੰ ਇਸ ਦਾ ਜਵਾਬ ਦੇਣ ਪਵੇਗਾ।
















