Join WhatsApp

Join Now

ਸ੍ਰੀ ਹਰਗੋਬਿੰਦਪੁਰ ਬਲਾਕ ਦਾ ਪੂਰਾ ਸਰਕਲ ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ‘ਚ ਸ਼ਾਮਲ

On: ਸਤੰਬਰ 11, 2026 5:27 ਬਾਃ ਦੁਃ

 

ਸ੍ਰੀ ਹਰਗੋਬਿੰਦਪੁਰ ਬਲਾਕ ਦਾ ਪੂਰਾ ਸਰਕਲ ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ‘ਚ ਸ਼ਾਮਲ

ਗੁਰਦਾਸਪੁਰ, 11 ਸਤੰਬਰ 2026:

ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਸ੍ਰੀ ਹਰਗੋਬਿੰਦਪੁਰ ਵਿਖੇ ਸਰਕਲ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਪੂਰਾ ਸਰਕਲ ਘੁਮਾਣ ਕਮੇਟੀ ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਵਿੱਚ ਸ਼ਾਮਲ ਹੋਇਆ। ਇਸ ਮੌਕੇ ਯੂਨੀਅਨ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।

ਮੀਟਿੰਗ ਦੌਰਾਨ ਸਰਵਸੰਮਤੀ ਨਾਲ ਸ੍ਰੀ ਹਰਗੋਬਿੰਦਪੁਰ ਬਲਾਕ ਦੀ ਪ੍ਰਧਾਨਗੀ ਲਈ ਹਰਪ੍ਰੀਤ ਕੌਰ ਨੂੰ ਚੁਣਿਆ ਗਿਆ, ਜਦਕਿ ਬਲਾਕ ਦੀ ਅਗਵਾਈ ਸਬੰਧੀ ਹੋਰ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ। ਇਸ ਦੌਰਾਨ ਯੂਨੀਅਨ ਆਗੂਆਂ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਗਈ।

ਮੀਟਿੰਗ ਵਿੱਚ ਸੁਪਰਵਾਈਜ਼ਰਾਂ ਅਤੇ ਭਾਈਚਾਰਕ ਮਹਿਲਾ ਵਰਕਰਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ, ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾਣ ਵਾਲੇ ਯਤਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਯੂਨੀਅਨ ਆਗੂਆਂ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਕਰਵਾਉਣ ਲਈ ਜਥੇਬੰਦੀ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਯੂਨੀਅਨ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਅਮਨਦੀਪ ਕੌਰ ਅਤੇ ਹਰਜੀਤ ਕੌਰ ਚੀਮਾ ਨੇ ਵੀ ਯੂਨੀਅਨ ਨੂੰ ਅੱਗੇ ਵਧਾਉਣ ਦੀ ਜਿੰਮੇਵਾਰੀ ਲਈ।

 

Leave a Comment