ਪੰਜਾਬ ਨੈੱਟਵਰਕ, ਚੰਡੀਗੜ੍ਹ-
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਫਿਰੋਜ਼ਪੁਰ ਦੇ ਜੋਨ ਫਿਰੋਜ਼ਪੁਰ ਤੇ ਭਰਾਤਰੀ ਜਥੇਬੰਦੀਆਂ ਦੇ ਕਿਸਾਨਾਂ ਮਜਦੂਰਾਂ ਨੇ ਇਕੱਤਰ ਹੋ ਕੇ ਡੀ ਸੀ ਦਫਤਰ ਫਿਰੋਜ਼ਪੁਰ ਦੇ ਬਾਹਰ ਜਿਲ੍ਹਾ ਪ੍ਧਾਨ ਇੰਦਰਜੀਤ ਸਿੰਘ ਬਾਠ ਤੇ ਜੋਨ ਪ੍ਧਾਨ ਗੁਰਮੇਲ ਸਿੰਘ ਜੀਉ ਬੱਗਾ ਦੀ ਅਗਵਾਈ ਵਿੱਚ ਲਖੀਮਪੁਰ ਘਟਨਾ ਦੇ ਦੋਸ਼ੀ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਦਰਸ਼ਨ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਬਾਤ ਸਾਂਝੀ ਕਰਦਿਆਂ ਜਿਲਾ ਪਰੈਸ ਸਕੱਤਰ ਸੁਖਵੰਤ ਸਿੰਘ ਲੋਹਕਾ ਜਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਤੇ ਰਣਜੀਤ ਸਿੰਘ ਖੱਚਰਵਾਲਾ ਨੇ ਕਿਹਾ ਕਿ ਦਿੱਲੀ ਅੰਦੋਲਨ ਦੌਰਾਨ ਯੂ ਪੀ ਦੇ ਲਖੀਮਪੁਰ ਖੀਰੀ ਵਿਖੇ 3 ਅਕਤੂਬਰ 2021 ਨੂੰ ਕੇਦਰੀ ਮੰਤਰੀ ਅਜੇ ਮਿਸ਼ਰਾ ਟੈਣੀ ਦੇ ਇਸ਼ਾਰੇ ਤੇ ਉਸ ਦੇ ਬੇਟੇ ਅਸ਼ੀਸ਼ ਮਿਸ਼ਰਾ ਟੈਣੀ ਨੇ 4 ਕਿਸਾਨਾਂ ਤੇ ਇੱਕ ਪੱਤਰਕਾਰ ਨੂੰ ਗੱਡੀਆਂ ਨਾਲ ਦਰੜ ਕੇ ਸ਼ਹੀਦ ਕਰ ਦਿੱਤਾ ਸੀ।
ਇਸ ਘਟਨਾ ਨੂੰ 2ਸਾਲ ਹੋਣ ਦੇ ਬਾਵਜੂਦ ਮੋਦੀ ਸਰਕਾਰ ਦੋਸ਼ੀ ਅਜੇ ਮਿਸ਼ਰਾ ਨੂੰ ਮੰਤਰੀ ਦੀ ਕੁਰਸੀ ਤੋਂ ਲਾਹ ਕੇ ਉਸ ਤੇ ਕਾਰਵਾਈ ਨਹੀਂ ਕਰ ਰਹੀ ਤੇ ਅਸ਼ੀਸ਼ ਮਿਸ਼ਰਾ ਵੀ ਜੇਲ ਤੋਂ ਬਾਹਰ ਆ ਕੇ ਪੈ ਰੋਲ ਤੇ ਖੁੱਲੇ ਆਮ ਘੁੰਮ ਰਿਹਾ ਹੈ। ਦੋਸ਼ੀਆਂ ਤੇ ਤੁਰੰਤ ਕਾਰਵਾਈ ਕਰਕੇ ਜੇਲ ਵਿੱਚ ਬੰਦ ਕੀਤਾ ਜਾਵੇ ਤੇ ਸਹੀਦਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿੱਤਾ ਜਾਵੇ।ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਵੀ ਲਾਗੂ ਕੀਤੀਆਂ ਜਾਣ।
ਕਿਸਾਨ ਆਗੂਆਂ ਅੱਗੇ ਕਿਹਾ ਕਿ ਝੋਨੇ ਦੀ ਖਰੀਦ ਕਰਨ ਵਾਸਤੇ ਕੇਦਰ ਸਰਕਾਰ ਬੇਲੋੜੀਆਂ ਸਰਤਾਂ ਮੜ ਰਹੀ ਹੈ, ਉਹ ਤੁਰੰਤ ਹਟਾਈਆਂ ਜਾਣ ਨਹੀਂ ਤਾਂ ਤਿੱਖਾ ਵਿਰੋਧ ਕੀਤਾ ਜਾਵੇਗਾ। ਹੜਾਂ ਪੀੜਤਾਂ ਨੂੰ 50ਹਜਾਰ ਮੁਆਵਜ਼ਾ ਤੁਰੰਤ ਦਿੱਤਾ ਜਾਵੇ ਤਾਂ ਜੋ ਉਹ ਕਿਸਾਨ ਅਗਲੀ ਫਸਲ ਬੀਜਣ ਦੀ ਤਿਆਰੀ ਕਰ ਸਕਣ। ਇਸ ਮੌਕੇ ਅਵਤਾਰ ਸਿੰਘ ਸਾਬੂਆਣਾ , ਹਰਫੂਲ ਸਿੰਘ,ਸੁਰਜੀਤ ਸਿੰਘ ਫੌਜੀ, ਸੁਖਵਿੰਦਰ ਸਿੰਘ ਆਦਿ ਆਗੂ ਵੀ ਹਾਜਰ ਸਨ।