ਪੰਜਾਬ ‘ਚ ਭਾਰੀ ਮੀਂਹ ਦਾ ਕਹਿਰ, ਮੁੜ ਵਧਿਆ ਹੜ੍ਹਾਂ ਦਾ ਖ਼ਤਰਾ

809

 

ਪੰਜਾਬ ਨੈੱਟਵਰਕ, ਚੰਡੀਗੜ੍ਹ-

The fury of heavy rains in Punjab, the danger of floods has increased again- ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਰੁਕ ਰੁਕ ਕੇ ਪੈ ਰਹੇ ਮੀਂਹ (Heavy Rain) ਨੇ ਫਿਰ ਟੈਨਸ਼ਨ ਵਧਾ ਦਿੱਤੀ ਹੈ।

ਮੰਨਿਆ ਜਾ ਰਿਹਾ ਹੈ ਕਿ, ਦਰਿਆਵਾਂ ਵਿਚਲਾ ਪਾਣੀ ਫਿਰ ਵੱਧ ਗਿਆ ਹੈ, ਜਿਸ ਦੇ ਕਾਰਨ ਹੜ੍ਹਾਂ ਦਾ ਖ਼ਤਰਾ ਵੀ ਵਧ ਗਿਆ ਹੈ। ਮੌਸਮ ਵਿਭਾਗ ਦੇ ਅਲਰਟ ਮੁਤਾਬਿਕ, 25-26 ਸਤੰਬਰ ਨੂੰ ਸੂਬੇ ਵਿਚ ਫਿਰ ਤੋਂ ਮੀਂਹ ਪੈ ਸਕਦਾ ਹੈ।

ਜਾਣਕਾਰੀ ਲਈ ਦੱਸ ਦਸੀਏ ਕਿ, ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਅਜੇ ਵੀ ਸਰਗਰਮ ਹੈ ਅਤੇ ਬਰਸਾਤ ਜਾਰੀ ਹੈ। ਹਾਲਾਂਕਿ, ਕੁਝ ਰਾਜਾਂ ਵਿੱਚ ਮਾਨਸੂਨ ਦੀ ਬਾਰਿਸ਼ (Heavy Rain) ਦੀਆਂ ਗਤੀਵਿਧੀਆਂ ਵਿੱਚ ਕਮੀ ਆਈ ਹੈ।

ਮੌਸਮ ਵਿਭਾਗ (IMD) ਮੁਤਾਬਕ 30 ਸਤੰਬਰ ਤੱਕ ਦੇਸ਼ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 24 ਅਤੇ 25 ਸਤੰਬਰ ਨੂੰ ਮੀਂਹ ਦੇ ਨਾਲ-ਨਾਲ ਹਨੇਰੀ ਦੀ ਸੰਭਾਵਨਾ ਹੈ।

ਆਈਐਮਡੀ ਨੇ ਇਸ ਸਬੰਧ ਵਿੱਚ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਜਦੋਂ ਕਿ 27 ਅਤੇ 28 ਸਤੰਬਰ ਨੂੰ ਕਈ ਥਾਵਾਂ ‘ਤੇ ਹਨੇਰੀ, ਗਰਜ ਅਤੇ ਬਿਜਲੀ ਦੇ ਨਾਲ-ਨਾਲ ਦਰਮਿਆਨੀ ਤੋਂ ਭਾਰੀ ਵਰਖਾ ਵੀ ਹੋ ਸਕਦੀ ਹੈ।

ਭਾਰਤੀ ਮੌਸਮ ਵਿਭਾਗ (IMD) ਦੀ ਭਵਿੱਖਬਾਣੀ ਅਨੁਸਾਰ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਅਸਾਮ, ਮੇਘਾਲਿਆ ਵਿੱਚ ਕਈ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਅੱਜ ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਵਿਦਰਭ, ਮੱਧ ਮਹਾਰਾਸ਼ਟਰ, ਗੁਜਰਾਤ ਖੇਤਰ, ਤੱਟੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਯਾਨਮ, ਰਾਇਲਸੀਮਾ ਸਮੇਤ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਦਿੱਲੀ-ਐਨਸੀਆਰ ਵਿੱਚ ਅੱਜ ਮੀਂਹ ਦੀ ਕੋਈ ਖਾਸ ਸੰਭਾਵਨਾ ਨਹੀਂ ਹੈ। ਹਾਲਾਂਕਿ, ਬਹੁਤ ਸਾਰੇ ਖੇਤਰਾਂ ਵਿੱਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿ ਸਕਦੇ ਹਨ।ਇਸ ਦੌਰਾਨ, ਕੁਝ ਥਾਵਾਂ ‘ਤੇ ਬੂੰਦਾ-ਬਾਂਦੀ ਹੋ ਸਕਦੀ ਹੈ।

ਇਸ ਦੌਰਾਨ, ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਕਈ ਹਿੱਸਿਆਂ ਵਿੱਚ ਅਗਲੇ 7 ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿੱਚ 29 ਸਤੰਬਰ ਤੱਕ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)