Join WhatsApp

Join Now

ਪੁਰਾਣੀ ਪੈਨਸ਼ਨ ਬਹਾਲੀ ਦਾ ਮਾਮਲਾ; CM ਮਾਨ ਦਾ 5 ਸਾਲ ਪਹਿਲਾਂ ਕੀਤਾ ਐਲਾਨ ਵੀ ਨਹੀਂ ਹੋਇਆ ਪੂਰਾ! ਹੁਣ ਮੁਲਾਜ਼ਮ 29 ਨਵੰਬਰ ਨੂੰ ਘੇਰਨਗੇ ਪੰਜਾਬ ਪ੍ਰਧਾਨ ਦੀ ਰਿਹਾਇਸ਼

On: November 23, 2026 7:32 PM

 

ਪੁਰਾਣੀ ਪੈਨਸ਼ਨ ਬਹਾਲੀ ਦਾ ਮਾਮਲਾ; CM ਮਾਨ ਦਾ 5 ਸਾਲ ਪਹਿਲਾਂ ਕੀਤਾ ਐਲਾਨ ਵੀ ਨਹੀਂ ਹੋਇਆ ਪੂਰਾ! ਹੁਣ ਮੁਲਾਜ਼ਮ 29 ਨਵੰਬਰ ਨੂੰ ਘੇਰਨਗੇ ਪੰਜਾਬ ਪ੍ਰਧਾਨ ਦੀ ਰਿਹਾਇਸ਼

ਚੰਡੀਗੜ੍ਹ/ਮੋਹਾਲੀ, 23 ਨਵੰਬਰ 2026-

2022 ਵਿੱਚ ਸਰਕਾਰ ਬਣਨ ਤੋਂ ਬਾਅਦ ਗੁਜਰਾਤ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਅਜੇ ਤੱਕ ਆਪਣਾ ਅਮਲੀ ਰੂਪ ਨਹੀਂ ਲੈ ਸਕਿਆ ਜਿਸ ਕਰਕੇ ਮੁਲਾਜਮ ਆਪਣੀ ਇਸ ਮੰਗ ਨੂੰ ਲੈ ਕੇ ਪਿਛਲੇ ਪੰਜ ਸਾਲ ਤੋਂ ਸੰਘਰਸ਼ ਕਰ ਰਹੇ ਹਨ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਅਜੇ ਤੱਕ ਸਿਰਫ ਐਲਾਨ ਹੀ ਹੈ, ਇਸਨੂੰ ਅਜੇ ਤੱਕ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਸਕਿਆ।

ਇਸ ਐਲਾਨ ਨੂੰ ਪੂਰਾ ਕਰਵਾਉਣ ਵਾਸਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ 29 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਸੁਨਾਮ ਵਿਖੇ ਘਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਕਾਡਰ ਵਧ ਚੜ੍ਹ ਕੇ ਸ਼ਮੂਲੀਅਤ ਕਰੇਗਾ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਤਾਂ ਕੀ ਬਹਾਲ ਕਰਨੀ ਸੀ, ਸਗੋਂ ਉਹਨਾਂ ਦੀਆਂ ਹੋਰ ਮੰਗਾਂ 17-17-20 ਅਤੇ 15-1-15 ਦਾ ਪੱਤਰ ਰੱਦ ਕਰਨਾ, ਮਾਣ ਭੱਤਾ ਵਰਕਰਾਂ ਦੀ ਤਨਖਾਹ ‘ਚ ਵਾਧਾ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨਾ, ਏ ਸੀ ਪੀ ਬਹਾਲ ਕਰਨਾ, ਕੱਟੇ ਭੱਤੇ ਬਹਾਲ ਕਰਨ ਵਰਗੀਆਂ ਮੰਗਾਂ ‘ਤੇ ਵੀ ਕੋਈ ਹਾਮੀ ਨਹੀਂ ਭਰ ਰਹੀ।

ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਸਰਕਾਰ ਮੁਲਾਜ਼ਮਾਂ ਲਈ ਹੁਣ ਤੱਕ ਦੀ ਸਭ ਤੋਂ ਮਾਰੂ ਸਰਕਾਰ ਸਾਬਿਤ ਹੋਈ ਹੈ, ਜਿਸ ਨੇ ਮੁਲਾਜ਼ਮਾਂ ਦੀ ਇੱਕ ਵੀ ਮੰਗ ਨਹੀਂ ਮੰਨੀ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਆਗੂਆਂ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਚੋਣ ਜ਼ਾਬਤਾ ਲੱਗਣ ਵਿੱਚ ਇੱਕ ਮਹੀਨਾ ਬਾਕੀ ਰਹਿ ਗਿਆ ਹੈ, ਇਸ ਲਈ ਸੁਨਾਮ ਵਿਖੇ ਹੋਣ ਵਾਲੇ ਇਸ ਐਕਸ਼ਨ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰੋ।

 

Leave a Comment